Radio Spice
India News

ਵਨਡੇ 'ਚ ਦੋਹਰਾ ਸੈਂਕੜਾ ਲਾਉਣ ਵਾਲੇ ਈਸ਼ਾਨ ਕਿਸ਼ਨ ਕਰਨਗੇ ਟੈਸਟ ਡੈਬਿਊ, ਅਹਿਮਦਾਬਾਦ ਟੈਸਟ 'ਚ ਇਸ ਖਿਡਾਰੀ ਦੀ ਜਗ੍ਹਾ ਹੋਵੇਗੀ ਪਲੇਇੰਗ 11 'ਚ ਐਂਟਰੀ!

By 111459pwpadmin•

ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ਦਾ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ 'ਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਕ੍ਰਿਕਟ ਟੀਮ ਆਪਣੀ ਪਲੇਇੰਗ ਇਲੈਵਨ 'ਚ ਵੱਡਾ ਬਦਲਾਅ ਕਰ ਸਕਦੀ ਹੈ। ਭਾਰਤੀ ਟੀਮ ਨੇ ਇਸ ਪੂਰੀ ਟੈਸਟ ਸੀਰੀਜ਼ 'ਚ ਸਭ ਤੋਂ ਜ਼ਿਆਦਾ ਇਕ ਖਿਡਾਰੀ ਦੀ ਕਮੀ ਮਹਿਸੂਸ ਕੀਤੀ ਹੈ ਅਤੇ ਉਸ ਦਾ ਨਾਂ ਰਿਸ਼ਭ ਪੰਤ ਹੈ। ਪੰਤ ਨੇ ਆਪਣੀ ਹਮਲਾਵਰ ਬੱਲੇਬਾਜ਼ੀ ਨਾਲ ਮ

ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ਦਾ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ 'ਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਕ੍ਰਿਕਟ ਟੀਮ ਆਪਣੀ ਪਲੇਇੰਗ ਇਲੈਵਨ 'ਚ ਵੱਡਾ ਬਦਲਾਅ ਕਰ ਸਕਦੀ ਹੈ। ਭਾਰਤੀ ਟੀਮ ਨੇ ਇਸ ਪੂਰੀ ਟੈਸਟ ਸੀਰੀਜ਼ 'ਚ ਸਭ ਤੋਂ ਜ਼ਿਆਦਾ ਇਕ ਖਿਡਾਰੀ ਦੀ ਕਮੀ ਮਹਿਸੂਸ ਕੀਤੀ ਹੈ ਅਤੇ ਉਸ ਦਾ ਨਾਂ ਰਿਸ਼ਭ ਪੰਤ ਹੈ। ਪੰਤ ਨੇ ਆਪਣੀ ਹਮਲਾਵਰ ਬੱਲੇਬਾਜ਼ੀ ਨਾਲ ਮੱਧਕ੍ਰਮ 'ਚ ਆ ਕੇ ਮੈਚ ਦਾ ਰੁਖ ਮੋੜ ਦਿੱਤਾ। ਹੁਣ ਭਾਰਤੀ ਟੀਮ ਈਸ਼ਾਨ ਕਿਸ਼ਨ ਤੋਂ ਵੀ ਇਹੀ ਉਮੀਦ ਕਰ ਰਹੀ ਹੈ।

ਮੌਜੂਦਾ ਭਾਰਤੀ ਟੀਮ ਦੇ ਨਾਲ ਈਸ਼ਾਨ ਕਿਸ਼ਨ ਮੌਜੂਦ ਹਨ, ਪਰ ਹੁਣ ਤੱਕ ਉਨ੍ਹਾਂ ਨੂੰ ਇੱਕ ਵੀ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ ਹੈ। ਚੌਥੇ ਟੈਸਟ ਮੈਚ 'ਚ ਕਪਤਾਨ ਰੋਹਿਤ ਸ਼ਰਮਾ ਕੇਐੱਸ ਭਰਤ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਟੈਸਟ ਡੈਬਿਊ ਕਰਨ ਦਾ ਮੌਕਾ ਦੇ ਸਕਦੇ ਹਨ। ਕੇਐਸ ਭਰਤ ਨੂੰ ਪਹਿਲੇ ਤਿੰਨ ਟੈਸਟ ਮੈਚਾਂ ਵਿੱਚ ਖੇਡਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਬੱਲੇ ਨਾਲ ਕੁਝ ਕਮਾਲ ਨਹੀਂ ਕਰ ਸਕੇ ਅਤੇ ਵਿਕਟਕੀਪਿੰਗ ਦੇ ਮਾਮਲੇ ਵਿੱਚ ਵੀ ਉਨ੍ਹਾਂ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ।

ਭਾਰਤੀ ਟੀਮ ਦੀ ਬੱਲੇਬਾਜ਼ੀ ਪੂਰੀ ਸੀਰੀਜ਼ 'ਚ ਦੌੜਾਂ ਬਣਾਉਣ ਲਈ ਸੰਘਰਸ਼ ਕਰਦੀ ਰਹੀ ਹੈ। ਅਜਿਹੇ 'ਚ ਟੀਮ ਇੰਡੀਆ ਦੇ ਕਪਤਾਨ ਚੌਥੇ ਅਤੇ ਆਖਰੀ ਟੈਸਟ ਮੈਚ 'ਚ ਕੇਐੱਸ ਭਰਤ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਪਲੇਇੰਗ ਇਲੈਵਨ 'ਚ ਸ਼ਾਮਲ ਕਰ ਸਕਦੇ ਹਨ। ਇਸ ਦੇ ਮੁੱਖ ਤੌਰ 'ਤੇ ਦੋ ਕਾਰਨ ਹੋ ਸਕਦੇ ਹਨ।

ਈਸ਼ਾਨ ਨੂੰ ਟੀਮ 'ਚ ਸ਼ਾਮਲ ਕਰਨ ਦੇ ਦੋ ਕਾਰਨ 

ਪਹਿਲਾ ਕਾਰਨ ਇਹ ਹੋਵੇਗਾ ਕਿ ਈਸ਼ਾਨ ਕਿਸ਼ਨ ਖੱਬੇ ਹੱਥ ਦਾ ਬੱਲੇਬਾਜ਼ ਹੈ। ਭਾਰਤੀ ਟੀਮ ਦੇ ਮੌਜੂਦਾ ਪਲੇਇੰਗ ਇਲੈਵਨ 'ਚ ਟਾਪ-5 'ਚ ਕੋਈ ਵੀ ਖੱਬੇ ਹੱਥ ਦਾ ਬੱਲੇਬਾਜ਼ ਨਹੀਂ ਹੈ ਅਤੇ ਇਸ ਲਈ ਰਵਿੰਦਰ ਜਡੇਜਾ ਨੂੰ ਪੰਜਵੇਂ ਨੰਬਰ 'ਤੇ ਬੱਲੇਬਾਜ਼ੀ ਲਈ ਭੇਜਣਾ ਪਿਆ। ਜੇ ਈਸ਼ਾਨ ਕਿਸ਼ਨ ਖੱਬੇ ਹੱਥ ਦੇ ਬੱਲੇਬਾਜ਼ ਦੇ ਤੌਰ 'ਤੇ ਪੰਜਵੇਂ ਨੰਬਰ 'ਤੇ ਆਉਂਦੇ ਹਨ ਤਾਂ ਆਸਟ੍ਰੇਲੀਆ ਦੇ ਆਫ ਸਪਿਨਰ ਨਾਥਨ ਲਿਓਨ ਨੂੰ ਕੁਝ ਪਰੇਸ਼ਾਨੀ ਹੋ ਸਕਦੀ ਹੈ।

ਈਸ਼ਾਨ ਕਿਸ਼ਨ ਨੂੰ ਪਲੇਇੰਗ ਇਲੈਵਨ ਦਾ ਹਿੱਸਾ ਬਣਾਉਣ ਦਾ ਇਕ ਹੋਰ ਕਾਰਨ ਉਸ ਦੀ ਹਮਲਾਵਰ ਬੱਲੇਬਾਜ਼ੀ ਹੋ ਸਕਦੀ ਹੈ। ਈਸ਼ਾਨ ਕਿਸ਼ਨ ਨੇ ਹਾਲ ਹੀ 'ਚ ਬਹੁਤ ਹਮਲਾਵਰ ਬੱਲੇਬਾਜ਼ੀ ਕਰਦੇ ਹੋਏ ਵਨਡੇ 'ਚ ਦੋਹਰਾ ਸੈਂਕੜਾ ਲਗਾਇਆ। ਇਸ ਤੋਂ ਇਲਾਵਾ ਟੀ-20 ਫਾਰਮੈਟ 'ਚ ਵੀ ਉਸ ਦੀ ਤੇਜ਼ ਬੱਲੇਬਾਜ਼ੀ ਨੂੰ ਹਰ ਕੋਈ ਜਾਣਦਾ ਹੈ। ਇਸ ਲਈ ਉਹ ਪੰਜਵੇਂ ਨੰਬਰ 'ਤੇ ਆ ਕੇ ਰਿਸ਼ਭ ਪੰਤ ਵਾਂਗ ਜਵਾਬੀ ਹਮਲੇ ਦੀ ਜ਼ਿੰਮੇਵਾਰੀ ਨਿਭਾ ਸਕਦਾ ਹੈ।

ਭਾਰਤ-ਆਸਟ੍ਰੇਲੀਆ ਦੀ ਇਸ ਸੀਰੀਜ਼ 'ਤੇ ਨਜ਼ਰ ਮਾਰੀਏ ਤਾਂ ਭਾਰਤ ਪਹਿਲੇ ਦੋ ਟੈਸਟ ਮੈਚ ਜਿੱਤ ਕੇ ਸੀਰੀਜ਼ 'ਚ 2-1 ਨਾਲ ਅੱਗੇ ਹੈ। ਭਾਰਤ ਨੂੰ ਤੀਜੇ ਟੈਸਟ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਜੇਕਰ ਭਾਰਤ ਨੇ ਸੀਰੀਜ਼ 'ਤੇ ਕਬਜ਼ਾ ਕਰਨਾ ਹੈ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚਣਾ ਹੈ ਤਾਂ ਆਸਟ੍ਰੇਲੀਆ ਨੂੰ ਅਹਿਮਦਾਬਾਦ ਟੈਸਟ 'ਚ ਹਰਾਉਣਾ ਹੋਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live