Radio Spice
India News

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਜਲੰਧਰ ਪੁਲਿਸ ਨੇ ਦਰਜ ਕੀਤਾ ਮਾਮਲਾ

By 111459pwpadmin•

ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਰਾਮ ਰਹੀਮ 40 ਦਿਨਾਂ ਦੀ ਪੈਰੋਲ

ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਰਾਮ ਰਹੀਮ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਵਾਪਿਸ ਬੀਤੇ ਦਿਨੀਂ ਸੁਨਾਰੀਆ ਜੇਲ੍ਹ ਪਹੁੰਚ ਗਏ ਹਨ। ਇਨ੍ਹਾਂ ਦਿਨਾਂ 'ਚ ਰਾਮ ਰਹੀਮ ਬਰਨਾਵਾ ਆਸ਼ਰਮ 'ਚ ਰਿਹਾ ਹੈ। 

ਇਸ ਸਬੰਧੀ ਜਲੰਧਰ ਦਿਹਾਤੀ ਪੁਲਿਸ ਦੇ ਐਸਪੀਡੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਰਾਮ ਰਹੀਮ ਨੇ ਆਪਣੇ ਯੂਟਿਊਬ ਚੈਨਲ 'ਤੇ ਸ਼੍ਰੀ ਰਵਿਦਾਸ ਮਹਾਰਾਜ ਅਤੇ ਕਬੀਰ ਮਹਾਰਾਜ ਖਿਲਾਫ ਅਸ਼ਲੀਲ ਟਿੱਪਣੀਆਂ ਕੀਤੀਆਂ ਸਨ। ਇਸ ਸਬੰਧੀ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਮੁੱਢਲੀ ਜਾਂਚ ਤੋਂ ਬਾਅਦ 7-3-2023 ਨੂੰ ਰਾਮ ਰਹੀਮ ਵਿਰੁੱਧ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਰਾਮ ਰਹੀਮ ਨੇ ਇਨ੍ਹਾਂ 40 ਦਿਨਾਂ ਦੌਰਾਨ ਜੇਲ੍ਹ ਤੋਂ ਬਾਹਰ ਆਪਣੇ 2 ਗੀਤ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਨਸਿ਼ਆਂ ਵਿਰੁੱਧ ਜਾਗਰੂਕ ਕਰਦਾ ਦੇਸ਼ ਕੀ ਜਵਾਨੀ ਅਤੇ ਹਨ। ਜਿਨ੍ਹਾਂ ਨੂੰ ਕਈ ਲੱਖ ਵਾਰ ਯੂਟਿਊਬ ਉਪਰ ਵੇਖਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਰਾਮ ਰਹੀਮ ਨੇ ਹਨਪ੍ਰੀਤ ਨਾਲ ਕੇਕ ਕੱਟ ਕੇ ਉਸਦੇ ਇੰਸਟਾਗ੍ਰਾਮ ਉਪਰ ਇੱਕ ਮਿਲੀਅਨ ਫਾਲੋਅਰ ਹੋਣ ਦੀ ਖੁਸ਼ੀ ਵੀ ਮਨਾਈ ਸੀ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਰਾਮ ਰਹੀਮ ਵੱਲੋਂ ਇਸ ਡੇਰਾ ਸਲਾਬਤਪੁਰਾ ਵਿਖੇ ਆਨਲਾਈਨ ਸਤਿਸੰਗ ਵੀ ਕੀਤਾ ਗਿਆ ਸੀ, ਜਿਸ ਦੌਰਾਨ ਇੱਕ ਵਿਵਾਦ ਵੀ ਖੜਾ ਹੋ ਗਿਆ ਸੀ। ਡੇਰਾ ਮੁਖੀ ਰਾਮ ਰਹੀਮ ਨੂੰ ਇਸ ਵਾਰ ਇਹ 40 ਦਿਨ ਦੀ ਪੈਰੋਲ ਹਰਿਆਣਾ ਸਰਕਾਰ ਦੇ ਜੇਲ੍ਹ ਵਿਭਾਗ ਨੇ 20 ਜਨਵਰੀ ਨੂੰ ਦਿੱਤੀ ਸੀ। ਰਾਮ ਰਹੀਮ ਦੇ ਪੁੱਜਣ ਤੋਂ ਪਹਿਲਾਂ ਜੇਲ੍ਹ ਦੇ ਆਸ ਪਾਸ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਚੌਕਸ ਕੀਤੇ ਹੋਏ ਸਨ। ਇਸਦੇ ਨਾਲ ਹੀ ਰਾਜਸਥਾਨ ਅਤੇ ਹਰਿਆਣਾ ਦੀਆਂ ਵੱਖ ਵੱਖ ਥਾਵਾਂ ਤੋਂ ਸ਼ਰਧਾਲੂ ਵੀ ਵੱਡੀ ਗਿਣਤੀ ਵਿੱਚ ਦਰਸ਼ਨਾਂ ਲਈ ਪੁੱਜੇ ਹੋਏ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live