Radio Spice
India News

ਹਰਿਆਣਾ ਬਣ ਚੁੱਕਿਆ ਗੈਂਗਸਟਰਾਂ ਦਾ ਗੜ੍ਹ, ਭਾਜਪਾ ਕਰ ਰਹੀ ਹੈ ਬਦਮਾਸ਼ਾਂ ਦੀ ਪੁਸ਼ਤ-ਪਨਾਹੀ-ਮੀਤ

By 111459pwpadmin•

‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਰਾਜਾਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਨਰਸਰੀਆਂ ਬਣ ਕੇ ਰਹਿ ਗਈਆਂ ਹਨ। ਯੂਪੀ ਅਤੇ ਰਾਜਸਥਾਨ ਵਿੱਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਐਨਸੀਆਰਬੀ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ ਗਿ

‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਰਾਜਾਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਨਰਸਰੀਆਂ ਬਣ ਕੇ ਰਹਿ ਗਈਆਂ ਹਨ। ਯੂਪੀ ਅਤੇ ਰਾਜਸਥਾਨ ਵਿੱਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ।

ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਐਨਸੀਆਰਬੀ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ ਗਿਆ ਹੈ। ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ। ਜਦੋਂਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ।

ਮੀਤ ਹੇਅਰ ਨੇ ਪੰਜਾਬ ਵਿੱਚ ਪਿਛਲੇ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 'ਚ 'ਆਪ' ਦੇ ਕਾਰਜਕਾਲ ਦੌਰਾਨ ਪੰਜਾਬ 'ਚ ਅਪਰਾਧਿਕ ਘਟਨਾਵਾਂ ਦੀ ਦੂਜੀ ਸਭ ਤੋਂ ਘੱਟ ਗਿਣਤੀ ਹੋਈ ਹੈ। ਪਰ ਵਿਰੋਧੀ ਧਿਰ ਹਰ ਰੋਜ਼ 'ਆਪ' ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ’ਤੇ ਗੈਂਗਸਟਰਾਂ ਦੇ ਸਰਪ੍ਰਸਤ ਹੋਣ ਦਾ ਦੋਸ਼ ਲਾਇਆ।

ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਦੇ ਯੂਥ ਪ੍ਰਧਾਨ ਗੁਰਲਾਲ ਬਰਾੜ, ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ ਸੀ। ਸੁੱਖਾ ਕਲਵਾਂ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ। ਪਹਿਲਾਂ ਵੀ ਅਪਰਾਧ ਹੁੰਦੇ ਰਹੇ ਹਨ ਪਰ ਹੁਣ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਹਨ ਅਤੇ ਸੀਐਮ ਮਾਨ ਵੀ ਉਨ੍ਹਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਜ਼ਾਰਾਂ ਲੋਕਾਂ ਦੀ ਮੌਤ ’ਤੇ ਸਿਆਸਤ ਕੀਤੀ ਹੈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

https://twitter.com/meet_hayer/status/1633765307113168896?s=20

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live