Radio Spice
India News

ਮਾਨ ਸਰਕਾਰ ਦੇ ਬਜਟ ਵਿਚ ਕਿਸ ਖੇਤਰ ਲਈ ਕਿੰਨੇ ਪੈਸੇ ਰੱਖੇ, ਪੜ੍ਹੋ ਵਿਸਥਾਰ 'ਚ...

By 111459pwpadmin•

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼। ਇਸ ਤੋਂ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ।

ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼। ਇਸ ਤੋਂ ਇਲਾਵਾ ਫਸਲ ਬੀਮਾ ਯੋਜਨਾ ਜਲਦੀ ਸ਼ੁਰੂ ਕੀਤੀ ਜਾਵੇਗੀ।

ਖੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ

ਖੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼

ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ

ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ

ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 ਕਰੋੜ ਰੁਪਏ

ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ

ਬਾਗਵਾਨੀ ਵਿਭਾਗ ਲਈ 253 ਕਰੋੜ ਰੁਪਏ

ਸਿੱਖਿਆ

ਸਿੱਖਿਆ ਖੇਤਰ ਲਈ 17 ਹਜ਼ਾਰ 74 ਕਰੋੜ ਦਾ ਬਜਟ

ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਲਈ 99 ਕਰੋੜ

ਪ੍ਰਿੰਸੀਪਲਾਂ ਨੂੰ ਟਰੇਨਿੰਗ ਦੇਣ ਲਈ 20 ਕਰੋੋੜ

ਸਕੂਲਜ਼ ਆਫ਼ ਐਮੀਨੈਂਸ ਲਈ 200 ਕਰੋੜ

ਓਬੀਸੀ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਵਜੀਫ਼ਾ ਸਕੀਮ ਲਈ 18 ਕਰੋੜ

ਐਸ.ਸੀ. ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਵਜੀਫ਼ਾ ਸਕੀਮ ਲਈ 60 ਕਰੋੜ

ਸਕੂਲਾਂ ਉੱਪਰ ਸੋਲਰ ਪੈਨਲ ਸਿਸਟਮ ਲਈ 100 ਕਰੋੜ

ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਲਈ 324 ਕਰੋੜ

ਮਿਡ-ਡੇਅ-ਮੀਲ ਲਈ 456 ਕਰੋੜ

ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਲਈ 25 ਕਰੋੜ

ਸਮੱਗਰ ਸਿੱਖਿਆ ਅਭਿਆਨ ਲਈ 1425 ਕਰੋੜ

ਸਕੂਲਾਂ ਦੀ ਮੁਰੰਮਤ, ਸਾਂਭ-ਸੰਭਾਲ ਤੇ ਮੁਫਤ ਕਿਤਾਬਾਂ ਲਈ 90 ਕਰੋੜ

ਖੇਡਾਂ

ਖੇਡ ਬਜਟ ਵਿਚ ਪਿਛਲੇ ਸਾਲ ਨਾਲੋਂ 55 ਫ਼ੀਸਦੀ ਦਾ ਵਾਧਾ

ਖੇਡਾਂ ਦੀ ਬੁਨਿਆਦੀ ਢਾਂਚੇ ਲਈ 258 ਕਰੋੜ ਰੁਪਏ ਦਾ ਬਜਟ

ਖੇਡਾਂ ਦਾ ਸਮਾਨ ਖ਼ਰੀਦਣ ਲਈ 3 ਕਰੋੜ ਰੁਪਏ ਦੀ ਤਜਵੀਜ਼

ਸਿਹਤ

ਸਿਹਤ ਖੇਤਰ ਲਈ 4781 ਕਰੋੜ ਰੁਪਏ ਰੱਖੇ

ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਦੋ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ

ਇਨ੍ਹਾਂ ਦੋਵਾਂ ਕਾਲਜਾਂ ਵਿਚ 100-100 ਐਮ.ਬੀ.ਬੀ.ਐਸ. ਸਰਕਾਰੀ ਸੀਟਾਂ

ਫ਼ਾਜ਼ਿਲਕਾ ਵਿਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ

ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖਵੇਂ

ਕਾਨੂੰਨ ਵਿਵਸਥਾ

ਪੰਜਾਬ ਦੀ ਕਾਨੂੰਨ ਵਿਵਸਥਾ ਲਈ 10523 ਕਰੋੜ ਰੁਪਏ ਦਾ ਬਜਟ

ਇਸ ਵਿਚ ਪਿਛਲੇ ਸਾਲ ਨਾਲੋਂ 11 ਫ਼ੀਸਦੀ ਦਾ ਵਾਧਾ

ਪੁਲਿਸ ਦੇ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ

ਪੁਲਿਸ ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ

ਸਰਹੱਦ ਦੇ ਨੇੜਲੇ ਪਿੰਡਾਂ ਵਿਚ ਸੀਸੀਟੀਵੀ ਕੈਮਰੇ ਲੱਗਣਗੇ

ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਤਜਵੀਜ਼

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live