Radio Spice
India News

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਰਹੇਗਾ ਜਾਰੀ, ਸਾਬਕਾ ਸੀਐਮ ਚੰਨੀ ਖਿਲਾਫ਼ ਉਠਾਇਆ ਜਾ ਸਕਦਾ ਐੱਲਓਸੀ ਦਾ ਮੁੱਦਾ

By 111459pwpadmin•

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਪੂਰਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਅੱਜ ਇਸ ਬਜਟ 'ਤੇ ਬਹਿਸ ਹੋਵੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਰੀ ਹੋਇਆ ਐੱਲਓਸੀ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੇ ਕੁਝ ਦਿਨ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਪੂਰਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਅੱਜ ਇਸ ਬਜਟ 'ਤੇ ਬਹਿਸ ਹੋਵੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜਾਰੀ ਹੋਇਆ ਐੱਲਓਸੀ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਵਿਧਾਨ ਸਭਾ 'ਚ ਵਿਰੋਧੀ ਧਿਰ ਉੱਤੇ ਨਿਸ਼ਾਨਾ ਸਾਧਦੇ ਹੋਏ ਇਹ ਸੰਕੇਤ ਦਿੱਤਾ ਸੀ।

ਇਸ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ਼ ਜਾਂਚ ਸ਼ੁਰੂ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਵਿਜੀਲੈਂਸ ਵੱਲੋਂ ਐਲਓਸੀ ਜਾਰੀ ਕੀਤਾ ਗਿਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਕੋਲ ਸਾਬਕਾ ਮੁੱਖ ਮੰਤਰੀ ਚੰਨੀ ਖ਼ਿਲਾਫ਼ ਪਹਿਲਾਂ ਹੀ ਇੱਕ ਹੋਰ ਸ਼ਿਕਾਇਤ ਹੈ, ਇਸ ਸ਼ਿਕਾਇਤ ਵਿੱਚ ਚਮਕੌਰ ਸਾਹਿਬ ਵਿੱਚ ਬਣੇ ਥੀਮ ਪਾਰਕ ਦੌਰਾਨ ਹੋਏ ਘਪਲੇ ਦੀ ਵੀ ਵਿਜੀਲੈਂਸ ਜਾਂਚ ਕਰ ਰਹੀ ਹੈ। 

ਸਾਬਕਾ ਸੀਐਮ ਨੇ ਕੀਤਾ ਵਿਦੇਸ਼ੀ ਦੌਰਾ ਰੱਦ 

ਚਰਨਜੀਤ ਸਿੰਘ ਚੰਨੀ ਨੂੰ ਵਿਦੇਸ਼ ਜਾਣਾ ਸੀ, ਇਸ ਦੀ ਜਾਣਕਾਰੀ ਦਿੰਦੇ ਹੋਏ ਸਾਬਕਾ ਸੀਐਮ ਨੇ ਦੱਸਿਆ ਕਿ, ਮੈਂ ਵਿਦੇਸ਼ ਨਹੀਂ ਜਾ ਰਿਹਾ ਕਿਉਂਕਿ ਉਹ ਮੇਰੇ ਖ਼ਿਲਾਫ਼ ਕੇਸ ਬਣਾ ਰਹੇ ਹਨ। ਵਿਦੇਸ਼ ਵਿੱਚ ਇੱਕ ਧਾਰਮਿਕ ਸੰਸਥਾ ਵੱਲੋਂ ਨਗਰ ਕੀਰਤਨ ਸਜਾਇਆ ਜਾਣਾ ਸੀ, ਜਿਸ ਵਿੱਚ ਸ਼ਿਰਕਤ ਕਰਨ ਲਈ ਸਾਬਕਾ ਸੀਐਮ ਚੰਨੀ ਦੋ ਦਿਨ ਪਹਿਲਾਂ ਹੀ ਵਿਦੇਸ਼ ਜਾਣਾ ਸੀ ਪਰ ਉਹਨਾਂ ਆਪਣੀ ਫਲਾਈਟ ਰੱਦ ਕਰਵਾ ਦਿੱਤੀ ਸੀ। ਅੱਜ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਨੂੰ ਮਾਪੀ ਸਕਦੀ ਹੈ। 

ਅੱਜ ਵਿਜੀਲੈਂਸ ਮਾਪ ਸਕਦੀ ਹੈ ਜਾਇਦਾਦ 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਵਿਜੀਲੈਂਸ ਸਾਬਾਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੀ ਜਾਇਦਾਦ ਨੂੰ ਵਿਜੀਲੈਂਸ ਵੱਲੋਂ ਮਾਪਿਆ ਜਾ ਸਕਦਾ ਹੈ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live