Radio Spice
India News

ਦਿਲਜੀਤ ਦੋਸਾਂਝ ਦੀ 'ਚਮਕੀਲਾ' ਸਿਨੇਮਾਘਰਾਂ 'ਚ ਨਹੀਂ ਹੋਵੇਗੀ ਰਿਲੀਜ਼, ਇਸ ਓਟੀਟੀ ਪਲੇਟਫਾਰਮ 'ਤੇ ਦੇਖ ਸਕੋਗੇ ਫਿਲਮ

By 111459pwpadmin•

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਫਿਲਮ ਚਮਕੀਲਾ ਨੂੰ ਲੈਕੇ ਕਾਫੀ ਸੁਰਖੀਆਂ 'ਚ ਹਨ। ਹੁਣ 'ਚਮਕੀਲਾ' ਫਿਲਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਹ ਫਿਲਮ ਸਿਨੇਮਾਘਰਾਂ 'ਚ ਰਿਲੀਜ਼ ਨਾ ਹੋ ਕੇ, ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਇੰਨੀਂ ਦਿਨੀਂ ਇੱਕ ਟਵੀਟ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਹ ਦ

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਫਿਲਮ ਚਮਕੀਲਾ ਨੂੰ ਲੈਕੇ ਕਾਫੀ ਸੁਰਖੀਆਂ 'ਚ ਹਨ। ਹੁਣ 'ਚਮਕੀਲਾ' ਫਿਲਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਹ ਫਿਲਮ ਸਿਨੇਮਾਘਰਾਂ 'ਚ ਰਿਲੀਜ਼ ਨਾ ਹੋ ਕੇ, ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ।

ਇੰਨੀਂ ਦਿਨੀਂ ਇੱਕ ਟਵੀਟ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ 'ਚਮਕੀਲਾ' ਦੀ ਬਾਇਓਪਿਕ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋ ਰਹੀ, ਸਗੋਂ ਇਹ ਫਿਲਮ ਓਟੀਟੀ ਪਲੇਟਫਾਰਮ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ।

ਕਾਬਿਲੇਗ਼ੌਰ ਹੈ ਕਿ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਖਤਮ ਹੋ ਚੁੱਕੀ ਹੈ। ਇਸ ਫਿਲਮ 'ਚ ਦਿਲਜੀਤ ਦੋਸਾਂਝ, ਪਰੀਨਿਤੀ ਚੋਪੜਾ ਤੇ ਨਿਸ਼ਾ ਬਾਨੋ ਮੁੱਖ ਕਿਰਦਾਰਾਂ 'ਚ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਕਰ ਰਹੇ ਹਨ, ਜਦਕਿ ਫਿਲਮ 'ਚ ਮਿਊਜ਼ਿਕ ਏਆਰ ਰਹਿਮਾਨ ਦਾ ਹੈ। ਫਿਲਹਾਲ ਇਸ ਫਿਲਮ ਦੀ ਰਿਲੀਜ਼ ਡੇਟ ਨੂੰ ਲੈਕੇ ਕੋਈ ਜਾਣਕਾਰੀ ਨਹੀਂ ਹੈ।

ਦੂਜੇ ਪਾਸੇ ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕਲਾਕਾਰ ਨੂੰ ਪਿਛਲੇ ਸਾਲ 'ਬਾਬੇ ਭੰਗੜਾ ਪਾਉਂਦੇ ਨੇ' ਫਿਲਮ 'ਚ ਦੇਖਿਆ ਗਿਆ ਸੀ। ਇਸ ਫਿਲਮ ;ਚ ਉਹ ਸਰਗੁਣ ਮਹਿਤਾ ਨਾਲ ਨਜ਼ਰ ਆਏ ਸੀ। ਇਸ ਸਾਲ ਦਿਲਜੀਤ ਆਪਣੀ ਫਿਲਮ 'ਚਮਕੀਲਾ' ਨੂੰ ਲੈਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦਾ ਚਮਕੀਲਾ ਲੁੱਕ ਵੀ ਕਾਫੀ ਜ਼ਿਆਦਾ ਵਾਇਰਲ ਹੋਇਆ ਸੀ। ਫਿਲਮ ਦੇ ਸੈੱਟ ਤੋਂ ਹਰ ਦਿਨ ਫਿਲਮ ਸ਼ੂਟਿੰਗ ਦੀਆਂ ਵੀਡੀਓਜ਼ ਲੀਕ ਹੁੰਦੀਆਂ ਰਹਿੰਦੀਆਂ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live