Radio Spice
India News

ਅੰਮ੍ਰਿਤਪਾਲ ਕੋਲ ਕੋਈ ਮੁੱਦਾ ਨਹੀਂ ਸਗੋਂ ਬੇਵਜ੍ਹਾ ਰੌਲਾ ਪਾ ਰਿਹਾ', ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਮੁੜ ਏਬੀਪੀ ਨਿਊਜ਼ ਨੂੰ ਦਿੱਤੀ ਇੰਟਰਵਿਊ

By 111459pwpadmin•

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੀ ਕਹਿ ਇਹ ਗੱਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਇੰਟਰਵਿਊ ਦੇਖਣ ਨੂੰ ਮਿਲਿਆ ਹੈ। ਜਿਸ ‘ਚ ਬਿਸ਼ਨੋਈ ਨੇ ਪਹਿਲੇ ਇੰਟਰਵਿਊ ਵਾਂਗ ਇਸ ‘ਚ ਵੀ ਕਈ ਵੱਡੇ ਖੁਲਾਸੇ ਕੀਤੇ ਹਨ ।ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਜਿਵੇਂ ਸ਼ਹਿਰ 'ਚ ਕਿਸੇ ਦੀ ਸੁਨਿਆਰ ਤੇ ਕਿਸੇ ਦੀ ਲੁਹਾਰ ਦੀ ਦੁਕਾ

ਅੰਮ੍ਰਿਤਪਾਲ ਕੋਲ ਕੋਈ ਮੁੱਦਾ ਨਹੀਂ ਸਗੋਂ ਬੇਵਜ੍ਹਾ ਰੌਲਾ ਪਾ ਰਿਹਾ', ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਮੁੜ ਏਬੀਪੀ ਨਿਊਜ਼ ਨੂੰ ਦਿੱਤੀ ਇੰਟਰਵਿਊ

 

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੀ ਕਹਿ ਇਹ ਗੱਲ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਇੰਟਰਵਿਊ ਦੇਖਣ ਨੂੰ ਮਿਲਿਆ ਹੈ। ਜਿਸ ‘ਚ ਬਿਸ਼ਨੋਈ ਨੇ ਪਹਿਲੇ ਇੰਟਰਵਿਊ ਵਾਂਗ ਇਸ ‘ਚ ਵੀ ਕਈ ਵੱਡੇ ਖੁਲਾਸੇ ਕੀਤੇ ਹਨ ।ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਜਿਵੇਂ ਸ਼ਹਿਰ 'ਚ ਕਿਸੇ ਦੀ ਸੁਨਿਆਰ ਤੇ ਕਿਸੇ ਦੀ ਲੁਹਾਰ ਦੀ ਦੁਕਾਨ ਹੁੰਦੀ ਹੈ ਇਸੇ ਤਰ੍ਹਾਂ ਅੰਮ੍ਰਿਤਪਾਲ ਆਪਣੀ ਦੁਕਾਨ ਚਲਾ ਰਿਹਾ ਅਤੇ ਅਸੀਂ ਆਪਣੀ ਅੰਮ੍ਰਿਤਪਾਲ ਕੋਲ ਕੋਈ ਮੁੱਦਾ ਨਹੀਂ ਸਗੋਂ ਬੇਵਜ੍ਹਾ ਰੌਲਾ ਪਾ ਰਿਹਾ। ਬਲਵੰਤ ਸਿੰਘ ਰਾਜੋਆਣਾ ਤੇ ਹਵਾਰਾ ਨਾਲ ਮੈਂ ਜੇਲ੍ਹ 'ਚ ਰਿਹਾ। ਉਨ੍ਹਾਂ ਨੇ ਕਦੇ ਵੱਖਰੇ ਦੇਸ਼ ਦੀ ਮੰਗ ਨਹੀਂ ਕੀਤੀ।


ਰਾਵਣ ਤੋਂ ਵੀ ਵੱਡੀ ਹੈ ਸਲਮਾਨ ਖਾਨ ਦੀ ਹਉਮੈ
ਸਲਮਾਨ ਖਾਨ ਬਾਰੇ ਗੈਂਗਸਟਰ ਨੇ ਕਿਹਾ ਕਿ ਉਸ ਨੂੰ ਮੁਆਫੀ ਮੰਗਣੀ ਪਵੇਗੀ। ਉਸ ਨੂੰ ਬੀਕਾਨੇਰ ਵਿਚ ਸਾਡੇ ਮੰਦਰ ਵਿਚ ਜਾ ਕੇ ਮੁਆਫੀ ਮੰਗਣੀ ਚਾਹੀਦੀ ਹੈ। ਫਿਲਹਾਲ ਮੈਂ ਗੁੰਡਾ ਨਹੀਂ ਹਾਂ, ਪਰ ਸਲਮਾਨ ਖਾਨ ਨੂੰ ਮਾਰ ਕੇ ਗੁੰਡਾ ਬਣਾਂਗਾ। ਮੇਰੀ ਜ਼ਿੰਦਗੀ ਦਾ ਟੀਚਾ ਸਲਮਾਨ ਖਾਨ ਨੂੰ ਮਾਰਨਾ ਹੈ। ਜੇਕਰ ਸੁਰੱਖਿਆ ਹਟਾਈ ਗਈ ਤਾਂ ਮੈਂ ਸਲਮਾਨ ਖਾਨ ਨੂੰ ਮਾਰ ਦੇਵਾਂਗਾ।

ਬਿਸ਼ਨੋਈ ਨੇ ਉਹ 4-5 ਸਾਲਾਂ ਤੋਂ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਸੀ। ਜੇਕਰ ਉਹ (ਸਲਮਾਨ ਖਾਨ) ਮਾਫੀ ਮੰਗਦੇ ਹਨ ਤਾਂ ਮਾਮਲਾ ਖਤਮ ਹੋ ਜਾਵੇਗਾ। ਸਲਮਾਨ ਹੰਕਾਰੀ ਹੈ, ਮੂਸੇਵਾਲਾ ਵੀ ਅਜਿਹਾ ਹੀ ਸੀ। ਸਲਮਾਨ ਖਾਨ ਦੀ ਹਉਮੈ ਰਾਵਣ ਤੋਂ ਵੀ ਵੱਡੀ ਹੈ। ਉਨ੍ਹਾਂ ਨੇ ਮੁੰਬਈ ਪੁਲਸ ਦੇ ਜ਼ਰੀਏ ਸਲਮਾਨ ਖਾਨ ਨੂੰ ਆਪਣਾ ਸੰਦੇਸ਼ ਪਹੁੰਚਾਇਆ ਸੀ। ਕਈ ਗਾਇਕਾਂ ਨਾਲ ਜੁੜੇ ਹੋਣ ‘ਤੇ ਬਿਸ਼ਨੋਈ ਨੇ ਕਿਹਾ ਕਿ ਮੈਂ ਕਾਲਜ ਦੌਰਾਨ ਮਨਕੀਰਤ ਔਲਖ ਨੂੰ ਇਕ-ਦੋ ਵਾਰ ਹੀ ਮਿਲਿਆ ਸੀ।

“ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਖਬਰ ਗਲਤ”
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਅੰਮ੍ਰਿਤਪਾਲ ਕੋਲ ਕੋਈ ਮੁੱਦਾ ਨਹੀਂ ਹੈ। ਉਸ ਦੀ ਆਪਣੀ ਦੁਕਾਨ ਹੈ, ਸਾਡੀ ਹੈ। ਮੂਸੇਵਾਲਾ ਦੇ ਕਤਲ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਗੋਲਡੀ ਨੇ ਜੋ ਵੀ ਕੀਤਾ ਹੈ, ਉਹ ਕੀਤਾ ਹੈ। ਗੋਲਡੀ ਬਰਾੜ ਦੇ ਅਮਰੀਕਾ ਵਿੱਚ ਫੜੇ ਜਾਣ ਦੀ ਗੱਲ ਸਹੀ ਨਹੀਂ ਹੈ। ਗੋਲਡੀ ਨੇ ਮੈਨੂੰ ਦੱਸਿਆ ਕਿ ਉਸ ਨੂੰ ਕਿਸੇ ਨੇ ਨਹੀਂ ਫੜਿਆ। ਮੈਨੂੰ ਨਹੀਂ ਪਤਾ ਕਿ ਗੋਲਡੀ ਹੁਣ ਕਿੱਥੇ ਹੈ। ਮੂਸੇਵਾਲਾ ਗੈਂਗਸਟਰਾਂ ਨਾਲ ਘੁੰਮਦਾ ਸੀ, ਸਾਡੇ ਵਿਰੋਧੀ ਗੈਂਗਸ ਦੀ ਰੱਖਿਆ ਕਰਦਾ ਸੀ।

ਤਾਜ਼ਾ ਇੰਟਰਵਿਊ ‘ਚ ਬਿਸ਼ਨੋਈ ਨੇ ਕਿਹਾ ਕਿ ਅਸੀਂ ਮੂਸੇਵਾਲਾ ਦੇ ਪਿਤਾ ਨੂੰ ਕੋਈ ਧਮਕੀ ਨਹੀਂ ਦਿੱਤੀ ਹੈ। ਜੋ ਵੀ ਚਿੱਠੀ ਲਿਖੀ ਹੈ, ਸਾਡੇ ਕਿਸੇ ਮੁੰਡੇ ਨੇ ਨਹੀਂ ਲਿਖੀ।

ਭਗਵਾਨਪੁਰੀਆ ਗੈਂਗ ਨਾਲ ਰੰਜਿਸ਼ ‘ਤੇ ਜੱਗੂ ਨੇ ਕੀ ਕਿਹਾ?
ਜੇਲ ‘ਚ ਬੰਦ ਗੈਂਗ ਵਾਰ ਅਤੇ ਜੱਗੂ ਭਗਵਾਨਪੁਰੀਆ ਗੈਂਗ ਵਿਚਾਲੇ ਹੋਈ ਤਕਰਾਰ ‘ਤੇ ਬਿਸ਼ਨੋਈ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਇਕ ਲੜਕੇ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਵੀ ਅਸੀਂ ਧੀਰਜ ਰੱਖਿਆ ਅਤੇ ਕੁਝ ਨਹੀਂ ਕੀਤਾ ਪਰ ਉਸ ਦੇ ਗਰੋਹ ਦੇ ਲੜਕਿਆਂ ਨੇ ਫਿਰ ਸਾਡੇ ਲੜਕੇ ਦੀ ਕੁੱਟਮਾਰ ਕੀਤੀ, ਉਹ ਆਪ ਹੀ ਲੜਨ ਆਇਆ ਸੀ। ਮੂਸੇਵਾਲਾ ਦੇ ਕਤਲ ਸਮੇਂ ਅਸੀਂ ਜੱਗੂ ਦੇ ਟਿਕਾਣੇ ‘ਤੇ ਆਪਣੇ ਬੰਦੇ ਠਹਿਰਾਏ। ਜੱਗੂ ਪੰਜਾਬ ਪੁਲਿਸ ਨੂੰ ਮਿਲਿਆ ਸੀ। ਅਟਾਰੀ ਮੁਕਾਬਲੇ ਤੋਂ ਬਾਅਦ ਜੱਗੂ ਨਾਲ ਰਿਸ਼ਤੇ ਵਿਗੜ ਗਏ। ਨਸ਼ੇ ਦੇ ਕਾਰੋਬਾਰ ਬਾਰੇ ਵੀ ਅਸੀਂ ਜੱਗੂ ਨਾਲ ਸਹਿਮਤ ਨਹੀਂ ਹਾਂ। ਅਸੀਂ ਨਸ਼ਿਆਂ ਦੇ ਖਿਲਾਫ ਹਾਂ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live