Radio Spice
India News

ਕਰਨ ਔਜਲਾ ਕਿਸ 'ਤੇ ਹੋਏ ਨਾਰਾਜ਼, ਸੋਸ਼ਲ ਮੀਡੀਆ 'ਤੇ ਲੰਬੀ ਚੌੜੀ ਪੋਸਟ ਸ਼ੇਅਰ ਕਰ ਕਾਰਵਾਈ ਦੀ ਦਿੱਤੀ ਚੇਤਾਵਨੀ

By 111459pwpadmin•

ਪੰਜਾਬੀ ਗਾਇਕ ਕਰਨ ਔਜਲਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਗਾਇਕ ਹਾਲ ਹੀ 'ਚ ਆਪਣੇ ਲੰਬੇ ਸਮੇਂ ਦੀ ਗਰਲ ਫਰੈਂਡ ਪਲਕ ਨਾਲ ਵਿਆਹ ਦੇ ਬੰਧਨ ਵਿੱਚ ਬੱਝਿਆ ਸੀ। ਇਸ ਤੋਂ ਇਲਾਵਾ ਉਹ ਆਪਣੀ ਈਪੀ 'ਫੋਰ ਯੂ' ਕਰਕੇ ਵੀ ਖੂਬ ਸੁਰਖੀਆਂ ਬਟੋਰ ਰਿਹਾ ਹੈ। ਹਾਲ ਹੀ 'ਚ ਕਰਨ ਔਜਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਗ

ਪੰਜਾਬੀ ਗਾਇਕ ਕਰਨ ਔਜਲਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਗਾਇਕ ਹਾਲ ਹੀ 'ਚ ਆਪਣੇ ਲੰਬੇ ਸਮੇਂ ਦੀ ਗਰਲ ਫਰੈਂਡ ਪਲਕ ਨਾਲ ਵਿਆਹ ਦੇ ਬੰਧਨ ਵਿੱਚ ਬੱਝਿਆ ਸੀ। ਇਸ ਤੋਂ ਇਲਾਵਾ ਉਹ ਆਪਣੀ ਈਪੀ 'ਫੋਰ ਯੂ' ਕਰਕੇ ਵੀ ਖੂਬ ਸੁਰਖੀਆਂ ਬਟੋਰ ਰਿਹਾ ਹੈ।

ਹਾਲ ਹੀ 'ਚ ਕਰਨ ਔਜਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਗਾਇਕ ਕਾਫੀ ਨਾਰਾਜ਼ ਨਜ਼ਰ ਆ ਰਿਹਾ ਹੈ। ਉਸ ਨੇ ਪੋਸਟ 'ਚ ਕਾਪੀ ਰਾਈਟ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਅਤੇ ਨਾਲ ਹੀ ਕਾਨੂੰਨੀ ਕਾਰਵਾਈ ਦੀ ਗੱਲ ਵੀ ਕਹੀ।

ਕਰਨ ਔਜਲਾ ਨੇ ਆਪਣੀ ਲੰਬੀ ਚੌੜੀ ਪੋਸਟ ਵਿੱਚ ਕਿਹਾ, 'ਅਸੀਂ ਕਰਨ ਔਜਲਾ ਮਿਊਜ਼ਿਕ ਤੇ ਰੇਹਾਨ ਰਿਕਾਡਰਜ਼ ਕੰਪਨੀ ਤੁਹਾਡੇ ਮਨੋਰੰਜਨ ਲਈ ਸਖਤ ਮੇਹਨਤ ਕਰਕੇ ਵਧੀਆ ਗੀਤ ਬਣਾਉਂਦੇ ਹਾਂ। ਹੁਣ ਅਸੀਂ ਇਹ ਦੇਖਿਆ ਹੈ ਕਿ ਕਈ ਲੋਕ ਸਾਡੇ ਗੀਤਾਂ ਨੂੰ ਸਾਡੀ ਪਰਮਿਸ਼ਨ ਤੋਂ ਬਗੈਰ ਹੀ ਆਪਣੇ ਨਿੱਜੀ ਯੂਟਿਊਬ ਚੈਨਲਾਂ 'ਤੇ ਆਪਣੇ ਫਾਇਦੇ ਲਈ ਰੀ-ਅਪਲੋਡ ਕਰ ਰਹੇ ਹਨ।

ਸਾਡੀ ਨਿਮਰ ਬੇਨਤੀ ਹੈ ਕਿ ਇਹ ਸਭ ਕਰਨਾ ਬੰਦ ਕਰ ਦਿਓ। ਕਿਉਂਕਿ ਇਹ ਕਾਪੀਰਾਈਟ ਕਾਨੂੰਨ ਦੀ ਸਿੱਧੀ ਉਲੰਘਣਾ ਹੈ। ਜੇ ਤੁਸੀਂ ਸਾਡੀ ਇਜਾਜ਼ਤ ਤੋਂ ਬਿਨਾਂ ਸਾਡਾ ਕੋਈ ਵੀ ਕੰਟੈਂਟ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਅਪਲੋਡ ਕਰਦੇ ਹੋ ਤਾਂ ਸਾਡੇ ਕੋਲ ਤੁਹਾਡੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਵੀ ਅਧਿਕਾਰ ਹੈ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡੀ ਗੱਲ ਨੂੰ ਸਮਝੋਗੇ। ਅਸੀਂ ਭਵਿੱਖ 'ਚ ਵੀ ਤੁਹਾਡਾ ਬੇਹਤਰੀਨ ਤਰੀਕੇ ਨਾਲ ਮਨੋਰੰਜਨ ਕਰਨ ਲਈ ਵਚਨਬੱਧ ਹਾਂ।

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live