Radio Spice
India News

ਭਾਰਤ 'ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ, ਅਕਾਲੀ ਦਲ ਦੀ ਚੇਤਾਵਨੀ, 'ਗੁਰੂ ਘਰ ਨਾਲ ਮੱਥਾ ਨਾ ਲਾਓ'

By 111459pwpadmin•

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਬੈਨ ਹੋ ਗਿਆ ਹੈ। ਟਵਿੱਟਰ ਉਪਰ ਸੰਦੇਸ਼ ਆ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਟਵੀਟ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਬੈਨ ਹੋ ਗਿਆ ਹੈ। ਟਵਿੱਟਰ ਉਪਰ ਸੰਦੇਸ਼ ਆ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਟਵੀਟ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ।

ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਹਮਲਾ ਬੋਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉੱਤਰ ਆਈਆਂ ਹਨ। ਮੇਰੀ ਭਗਵੰਤ ਮਾਨ ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ।

ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ।

https://twitter.com/officeofssbadal/status/1640932349272797185?s=20

ਦੱਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ।

ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ।

ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live