Radio Spice
India News

ਪੰਜਾਬ ਤੇ ਹਰਿਆਣਾ ਵਿਚ ਅੱਜ ਤੇ ਭਲਕੇ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ

By 111459pwpadmin•

ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਅੱਜ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ 30 ਮਾਰਚ ਨੂੰ ਪੱਛਮੀ ਗੜਬੜੀ ਦੇ ਚਲਦਿਆਂ ਰਾਜਸਥਾਨ ਤੋਂ

ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਅੱਜ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿਚ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ  ਮੁਤਾਬਕ 30 ਮਾਰਚ ਨੂੰ ਪੱਛਮੀ ਗੜਬੜੀ ਦੇ ਚਲਦਿਆਂ ਰਾਜਸਥਾਨ ਤੋਂ ਗਰਜ ਤੇ ਚਮਕ ਵਾਲੇ ਬੱਦਲ ਬਾਅਦ ਦੁਪਹਿਰ ਪੰਜਾਬ ਤੇ ਹਰਿਆਣਾ ਵੱਲ ਅੱਗੇ ਵਧਣਗੇ। ਇਸ ਨਾਲ ਸੂਬੇ ’ਚ ਭਾਰੀ ਮੀਂਹ ਪੈਣ ਦੇ ਨਾਲ ਗੜੇਮਾਰੀ ਹੋ ਸਕਦੀ ਹੈ।

ਇਸੇ ਤਰ੍ਹਾਂ 31 ਮਾਰਚ ਨੂੰ ਪੰਜਾਬ ਭਰ ਵਿਚ ਸਾਰਾ ਦਿਨ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਜਦੋਂ ਕਿ ਪਹਿਲੀ ਅਪਰੈਲ ਨੂੰ ਮੌਸਮ ਖੁਸ਼ਕ ਰਹੇਗਾ ਤੇ ਮੁੜ 2 ਅਪਰੈਲ ਨੂੰ ਮੌਸਮ ਖਰਾਬ ਹੋ ਸਕਦਾ ਹੈ। ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ, ਪਰ ਮੁੜ ਮੌਸਮ ’ਚ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ।

ਦੱਸ ਦਈਏ ਕਿ ਆਈ.ਐਮ.ਡੀ .ਮੁਤਾਬਕ ਅਗਲੇ ਦੋ ਦਿਨਾਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਚੰਡੀਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿਚ ਗਰਜ ਨਾਲ ਗੜ੍ਹੇਮਾਰੀ ਅਤੇ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਦੱਸ ਦਈਏ ਕਿ ਪਿਛਲੇ ਹਫਤੇ ਹੋਏ ਬੇਮੌਸਮੇ ਮੀਂਹ ਨੇ ਦੇਸ਼ ਦੇ ਕਈ ਸੂਬਿਆਂ ਦੇ ਵਿਚ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਪਾਣੀ ਭਰਨ ਨਾਲ ਕਣਕ ਦੇ ਝਾੜ ਵਿਚ ਭਾਰੀ ਕਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਬਦਲਦੇ ਮੌਸਮ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ । ਹਾਲਾਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live