Radio Spice
India News

ਮਹਿੰਗਾਈ ਦਾ ਝਟਕਾ, ਫਿਰ ਮਹਿੰਗਾ ਹੋਇਆ ਅਮੂਲ ਦੁੱਧ

By 111459pwpadmin•

ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਸ਼ਨੀਵਾਰ ਨੂੰ ਰਾਜ ਵਿੱਚ ਅਮੂਲ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਦਸੰਬਰ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਦੁੱਧ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਦਰਅਸਲ, ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (ਜੀਸੀਐਮਐਮਐ

ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਸ਼ਨੀਵਾਰ ਨੂੰ ਰਾਜ ਵਿੱਚ ਅਮੂਲ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਦਸੰਬਰ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਦੁੱਧ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ।

ਦਰਅਸਲ, ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (ਜੀਸੀਐਮਐਮਐਫ), ਸੂਬੇ ਵਿਚ ਦੁੱਧ ਸਹਿਕਾਰੀ ਸਮਿਤੀਆਂ ਦੀ ਸਿਖਰ ਸੰਸਥਾ, ਆਮ ਤੌਰ 'ਤੇ ਦੁੱਧ ਦੀਆਂ ਕੀਮਤਾਂ ਵਿਚ ਵਾਧੇ ਦਾ ਪਹਿਲਾਂ ਤੋਂ ਐਲਾਨ ਕਰਦੀ ਹੈ, ਪਰ ਇਸ ਵਾਰ ਅਜਿਹਾ ਨਹੀਂ ਹੋਇਆ। ਸੂਤਰਾਂ ਦਾ ਕਹਿਣਾ ਹੈ ਕਿ ਫੀਡ ਤੇ ਢੋਆ-ਢੁਆਈ ਦੇ ਖਰਚੇ ਵਧਣ ਕਾਰਨ ਦੁੱਧ ਦੀ ਕੀਮਤ ਵਧੀ ਹੈ। ਇਸ ਲਈ ਅਮੂਲ ਨੇ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ।

ਦੁੱਧ ਲਈ ਹੁਣ ਇੰਨਾ ਕਰਨਾ ਪਵੇਗਾ ਭੁਗਤਾਨ

ਦੱਸ ਦੇਈਏ ਕਿ ਕੀਮਤ ਵਿਚ ਸੋਧ ਤੋਂ ਬਾਅਦ ਅਮੂਲ ਮੱਝ ਦੇ ਦੁੱਧ ਦੀ ਕੀਮਤ ਹੁਣ 68 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂਕਿ ਅਮੂਲ ਗੋਲਡ ਦੀ ਕੀਮਤ 64 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਅਮੂਲ ਸ਼ਕਤੀ ਦੀ ਕੀਮਤ 58 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਨਾਲ ਹੀ, ਅਮੂਲ ਗਾਂ ਦੇ ਦੁੱਧ ਦੀ ਕੀਮਤ ਹੁਣ 54 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ 52 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਟੀ-ਸਪੈਸ਼ਲ 60 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

6 ਮਹੀਨਿਆਂ ਬਾਅਦ ਗੁਜਰਾਤ 'ਚ ਵਧੀਆਂ ਦੁੱਧ ਦੀਆਂ ਕੀਮਤਾਂ

ਦੱਸ ਦੇਈਏ ਕਿ ਗੁਜਰਾਤ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਦੁੱਧ ਦੀ ਕੀਮਤ ਨਹੀਂ ਵਧਾਈ ਗਈ ਸੀ। ਅਮੂਲ ਨੇ ਸੂਬੇ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਤੂਬਰ 2022 ਵਿੱਚ 2 ਰੁਪਏ ਪ੍ਰਤੀ ਲੀਟਰ ਅਤੇ ਫਰਵਰੀ 2023 ਵਿੱਚ ਗੁਜਰਾਤ ਨੂੰ ਛੱਡ ਕੇ ਸਾਰੇ ਬਾਜ਼ਾਰਾਂ ਲਈ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live