Radio Spice
India News

ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ, 'ਆਪ' ਸਰਕਾਰ ਸ਼ੋਸ਼ਲ ਮੀਡੀਆ 'ਤੇ ਇਸ਼ਤਿਹਾਰਬਾਜ਼ੀ ਦੀ ਸਰਕਾਰ ਬਣ ਕੇ ਰਹਿ ਗਈ: ਢੀਂਡਸਾ

By 111459pwpadmin•

ਲਹਿਰਾਗਾਗਾ ਦੇ ਮੂਣਕ ਪਹੁੰਚੇ ਸਾਬਕਾ ਰਾਜ ਸਭਾ ਮੈਂਬਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਇਸ ਕਦਰ ਬਦ ਤੋਂ ਬਦਤਰ ਹੋ ਚੁੱਕੀ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ Aam Aadmi Party ਦੀ ਸਰਕਾਰ ਸ਼ੋਸ਼ਲ ਮੀਡੀਆ ਤੇ ਇਸ਼ਤ

ਲਹਿਰਾਗਾਗਾ ਦੇ ਮੂਣਕ ਪਹੁੰਚੇ ਸਾਬਕਾ ਰਾਜ ਸਭਾ ਮੈਂਬਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਇਸ ਕਦਰ ਬਦ ਤੋਂ ਬਦਤਰ ਹੋ ਚੁੱਕੀ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ Aam Aadmi Party ਦੀ ਸਰਕਾਰ ਸ਼ੋਸ਼ਲ ਮੀਡੀਆ ਤੇ ਇਸ਼ਤਿਹਾਰਬਾਜ਼ੀ ਦੀ ਸਰਕਾਰ ਬਣ ਕੇ ਰਹਿ ਚੁੱਕੀ ਹੈ, ਪੰਜਾਬ ਸਰਕਾਰ ਨੂੰ ਲੋਕ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ। 

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਉੱਪਰ ਢੀਂਡਸਾ ਨੇ ਕਿਹਾ ਕਿ ਪਾਰਟੀ ਨੇ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤ ਸੰਚਾਰ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀਆਂ ਗੱਲਾਂ ਦੀ ਪ੍ਰਸੰਸਾ ਕੀਤੀ ਹੈ। ਹੁਣ ਸਰਕਾਰ ਵੱਲੋਂ ਜਜ਼ਬਾਤੀ ਤੌਰ ਤੇ ਅੰਮ੍ਰਿਤਪਾਲ ਨਾਲ ਜੁੜੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਸਰਾਸਰ ਗਲਤ ਹੈ। ਉਨ੍ਹਾਂ ਸਿੱਖ ਨੌਜਵਾਨਾਂ ਤੇ ਐਨਐਸਐਸ ਲਾਉਣ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਮਾਮਲੇ 'ਚ ਸਫਲ ਨਹੀਂ ਹੋ ਸਕੇ, ਜਦੋਂਕਿ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ।

 ਉਨ੍ਹਾਂ ਕਿਹਾ ਕਿ ਜਦੋਂ ਤਕ ਬਾਦਲ ਪਰਿਵਾਰ ਅਕਾਲੀ ਦਲ ਦੀ ਪ੍ਰਧਾਨਗੀ ਨਹੀਂ ਛੱਡਦਾ ਅਕਾਲੀ ਦਲ ਕਦੇ ਵੀ ਕਾਮਯਾਬ ਨਹੀਂ ਹੋ ਸਕਦਾ। ਦੂਜੇ ਪਾਸੇ ਬਾਦਲ ਪਰਿਵਾਰ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਐਸਜੀਪੀਸੀ ਦੀ ਲੁੱਟ ਖਸੁੱਟ ਕਰਨ ਦੇ ਦਾਗ ਨੂੰ ਕਦੇ ਵੀ ਧੋਇਆ ਨਹੀਂ ਜਾ ਸਕਦਾ। ਜਲੰਧਰ ਲੋਕ ਸਭਾ ਚੋਣ ਮਾਮਲੇ ਤੇ ਕਿਹਾ ਕਿ ਫਿਲਹਾਲ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਪਾਰਟੀ ਦੀ ਬੈਠਕ ਵਿੱਚ ਉਮੀਦਵਾਰ ਜਾਂ ਕਿਸੇ ਹੋਰ ਪਾਰਟੀ ਉਮੀਦਵਾਰ ਦੀ ਮਦੱਦ ਕਰਨ ਬਾਰੇ ਫੈਸਲਾ ਕੀਤਾ ਜਾਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live