Radio Spice
India News

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ, AAP ’ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਤੇਜ਼

By 111459pwpadmin•

ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ 'ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਆਪਣੇ ਪੱਤਰ 'ਚ ਰਿੰਕੂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਪਿਛਲੇ 1 ਹਫ

ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ।

ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ 'ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਆਪਣੇ ਪੱਤਰ 'ਚ ਰਿੰਕੂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।

ਪਿਛਲੇ 1 ਹਫਤੇ ਤੋਂ ਸੁਸ਼ੀਲ ਰਿੰਕੂ ਬਾਰੇ ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ।

ਦੇਰ ਰਾਤ ਤੋਂ ਹੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਸ਼ਾਮ ਨੂੰ ਫਗਵਾੜਾ ਪਹੁੰਚ ਰਹੇ ਹਨ ਅਤੇ ਇਸੇ ਪ੍ਰੋਗਰਾਮ 'ਚ ਸੁਸ਼ੀਲ ਰਿੰਕੂ ਨੂੰ ਪਾਰਟੀ 'ਚ ਸ਼ਾਮਲ ਕੀਤਾ ਜਾਵੇਗਾ।

ਸੁਸ਼ੀਲ ਰਿੰਕੂ ਦਾ ਕਾਂਗਰਸ ਛੱਡਣਾ ਪਾਰਟੀ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ ਅਤੇ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਹੀ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੇ ਖਿਲਾਫ ਮੈਦਾਨ 'ਚ ਉਤਾਰ ਸਕਦੀ ਹੈ। ਭਾਵੇਂ ਸੁਸ਼ੀਲ ਰਿੰਕੂ ਦੀ ਐਂਟਰੀ ਨਾਲ ਆਮ ਆਦਮੀ ਪਾਰਟੀ ਵਿੱਚ ਵੀ ਨਾਰਾਜ਼ਗੀ ਵਧ ਸਕਦੀ ਹੈ ਪਰ ਰਿੰਕੂ ਨੂੰ ਲੈ ਕੇ ਪਾਰਟੀ ਵਿੱਚ ਚੱਲ ਰਹੀ ਨਾਰਾਜ਼ਗੀ ਨੂੰ ਝੱਲਣ ਲਈ ‘ਆਪ’ ਹਾਈਕਮਾਂਡ ਵੀ ਤਿਆਰ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live