Radio Spice
India News

ਦਿਲਜੀਤ ਦੋਸਾਂਝ ਟਵਿੱਟਰ ਲੋਗੋ 'ਡੌਗੀ' ਤੇ ਕਮੈਂਟ ਕਰ ਬੋਲੇ- ਆ ਬਣੀ ਅਸਲੀ ਗੱਲ, ਕੰਗਨਾ ਰਣੌਤ ਵੱਲ ਕੀਤਾ ਇਸ਼ਾਰਾ!

By 111459pwpadmin•

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ਗੀਤਾਂ ਅਤੇ ਅਦਾਕਾਰੀ ਦੇ ਨਾਲ-ਨਾਲ ਕੰਗਨਾ ਰਣੌਤ ਨਾਲ ਵਿਵਾਦਾਂ ਵਿੱਚ ਵੀ ਰਹਿ ਚੁੱਕੇ ਹਨ। ਹਾਲਾਂਕਿ ਕਲਾਕਾਰ ਆਪਣੀ ਸਮਝਦਾਰੀ ਨਾਲ ਹਰ ਵਿਵਾਦ ਚੋਂ ਬਾਹਰ ਨਿਕਲਣਾ ਜਾਣਦੇ ਹਨ। ਹਾਲ ਹੀ ਵਿੱਚ ਦਿਲਜੀਤ ਨੇ ਟਵਿੱਟਰ ਲੋਗੋ 'ਡੌਗੀ' ਤੇ ਕਮੈਂਟ ਕੀਤਾ ਹੈ। ਇਸ ਨੂੰ ਤੁਸੀ ਉਨ੍ਹਾਂ ਦਾ ਮਜ਼ਾਕੀਆ ਅੰਦਾਜ਼ ਸਮਝ ਸਕਦੇ ਹੋ। ਦਰਅਸਲ, ਦਿਲਜੀਤ ਦੋਸਾਂ

ਦਿਲਜੀਤ ਦੋਸਾਂਝ ਟਵਿੱਟਰ ਲੋਗੋ 'ਡੌਗੀ' ਤੇ ਕਮੈਂਟ ਕਰ ਬੋਲੇ- ਆ ਬਣੀ ਅਸਲੀ ਗੱਲ, ਕੰਗਨਾ ਰਣੌਤ ਵੱਲ ਕੀਤਾ ਇਸ਼ਾਰਾ!

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ਗੀਤਾਂ ਅਤੇ ਅਦਾਕਾਰੀ ਦੇ ਨਾਲ-ਨਾਲ ਕੰਗਨਾ ਰਣੌਤ ਨਾਲ ਵਿਵਾਦਾਂ ਵਿੱਚ ਵੀ ਰਹਿ ਚੁੱਕੇ ਹਨ। ਹਾਲਾਂਕਿ ਕਲਾਕਾਰ ਆਪਣੀ ਸਮਝਦਾਰੀ ਨਾਲ ਹਰ ਵਿਵਾਦ ਚੋਂ ਬਾਹਰ ਨਿਕਲਣਾ ਜਾਣਦੇ ਹਨ। ਹਾਲ ਹੀ ਵਿੱਚ ਦਿਲਜੀਤ ਨੇ ਟਵਿੱਟਰ ਲੋਗੋ 'ਡੌਗੀ' ਤੇ ਕਮੈਂਟ ਕੀਤਾ ਹੈ। ਇਸ ਨੂੰ ਤੁਸੀ ਉਨ੍ਹਾਂ ਦਾ ਮਜ਼ਾਕੀਆ ਅੰਦਾਜ਼ ਸਮਝ ਸਕਦੇ ਹੋ। ਦਰਅਸਲ, ਦਿਲਜੀਤ ਦੋਸਾਂਝ ਨੇ ਟਵਿੱਟਰ ਲੋਗੋ ਡੌਗੀ ਤੇ ਕਮੈਂਟ ਕਰ ਲਿਖਿਆ, ਆ ਬਣੀ ਅਸਲੀ ਗੱਲ... ਨਾਲ ਹੀ ਇੱਕ ਭੌਕਣ ਵਾਲੇ ਡੌਗੀ ਦਾ ਇਮੋਜ਼ੀ ਵੀ ਲਗਾਇਆ ਹੈ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਗੱਲਾਂ-ਗੱਲਾਂ ਵਿੱਚ ਹੀ ਦਿਲਜੀਤ ਨੇ ਇਸ ਨੂੰ ਕੰਗਨਾ ਨਾਲ ਵੀ ਜੋੜ ਦਿੱਤਾ ਹੈ, ਜਿਸ ਤਰ੍ਹਾਂ ਉਹ ਆਪਣੇ ਇੱਕ ਤੋਂ ਬਾਅਦ ਇੱਕ ਟਵੀਟ ਕਰ ਦਿਲਜੀਤ ਬਾਰੇ ਬੋਲ ਰਹੀ ਸੀ...

ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ ਵਿੱਚ ਟਵਿੱਟਰ ਦੇ ਮਾਲਕ ਐਲੋਨ ਮਸਕ ਨੇ ਟਵਿੱਟਰ ਦੇ ਲੋਗੋ ਨੂੰ ਬਦਲ ਦਿੱਤਾ ਹੈ। ਜਿਸ ਵਿੱਚ ਇੱਕ ਡੌਗੀ ਦੀ ਤਸਵੀਰ ਸ਼ੋਅ ਹੋ ਰਹੀ ਹੈ। ਇਸ ਨੂੰ ਦੇਖ ਨਾ ਸਿਰਫ ਯੂਜ਼ਰਸ ਸਗੋਂ ਫਿਲਮੀ ਸਿਤਾਰੇ ਵੀ ਹੈਰਾਨ ਰਹਿ ਗਏ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਅਤੇ ਦਿਲਜੀਤ ਆਹਮੋ-ਸਾਹਮਣੇ ਆਏ ਸੀ। ਉਸ ਤੋਂ ਬਾਅਦ ਹੁਣ ਖਾਲਿਸਤਾਨੀਆ ਦੇ ਸਮਰਥਨ ਨੂੰ ਲੈ ਕੰਗਨਾ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪਿੱਛੇ ਪਈ ਹੈ। ਉਹ ਲਗਾਤਾਰ ਆਪਣੇ ਟਵਿੱਟਰ ਹੈਂਡਲ ਤੇ ਦਿਲਜੀਤ ਦੋਸਾਂਝ ਨੂੰ ਟੈਗ ਕਰ ਪੋਸਟ ਸ਼ੇਅਰ ਕਰ ਰਹੀ ਹੈ। ਜਿਸ ਤੋਂ ਬਾਅਦ ਦਿਲਜੀਤ ਦੇ ਇਸ ਪੋਸਟ ਨੂੰ ਕੰਗਨਾ ਰਣੌਤ ਨਾਲ ਜੋੜਿਆ ਜਾ ਰਿਹਾ ਹੈ।

ਦਰਅਸਲ, ਕੰਗਨਾ ਰਣੌਤ ਨੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ, ਪਹਿਲਾਂ ਤਾਂ ਇਹ @diljitdosanjh ਬੜੀਆਂ ਧਮਕੀਆਂ ਦਿੰਦਾ ਸੀ, ਇਸਦੇ ਖਾਲਿਸਤਾਨੀ ਸਮਰਥਕ ਟ੍ਰੈਡਿੰਡ ਕੰਗਨਾ ਨੂੰ ਪੇਲ ( raped/f@&d) ਦਿੱਤਾ ਇੱਕ ਹਫ਼ਤੇ ਚ, ਹੁਣ ਕਿੱਥੇ ਲੁੱਕ ਕੇ ਬੈਠੇ ਹਨ ਸਾਰੇ ?? ਕਿਸੇ ਦੇ ਦਮ ਤੇ ਉੱਛਲ ਰਹੇ ਸੀ ਅਤੇ ਹੁਣ ਕਿਸਦੇ ਡਰ ਨਾਲ ਦੁਬਕ ਗਏ ਹਨ ?? ਪਲੀਜ਼ ਐਕਸਪਲੇਨ!!

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live