Radio Spice
India News

ਲੁਧਿਆਣਾ: ਮੁੱਖ ਖੇਤੀਬਾੜੀ ਦਫ਼ਤਰ 'ਚ ਅਫੀਮ ਦੀ ਖੇਤੀ!, ਕਿਸਾਨਾਂ ਨੇ ਬੋਲਿਆ ਧਾਵਾ, ਕਿਹਾ- ਸਾਨੂੰ ਕਿਉਂ ਰੋਕਦੇ ਹੋ..

By 111459pwpadmin•

ਕਣਕ ਦੀ ਖਰਾਬ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਰੀ ਸਮੇਂ ਸਿਰ ਨਾ ਹੋਣ ਦੇ ਵਿਰੋਧ ਵਿਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਉਦੋਂ ਹੰਗਾਮਾ ਹੋ ਗਿਆ ਜਦੋਂ ਕਿਸਾਨਾਂ ਦੀ ਨਜ਼ਰ ਖੇਤੀਬਾੜੀ ਦਫ਼ਤਰ ਅੰਦਰ ਲੱਗੇ ਬਗੀਚੇ ਵਿਚ ਡੋਡਿਆਂ ਦੇ ਬੂਟਿਆਂ ਉੱਤੇ ਪਈ, ਜਿਸ ਨੂੰ ਲੈ ਕੇ ਕਿਸਾਨਾਂ ਨੇ ਹੰਗਾਮਾ ਕਰ ਦਿੱਤਾ

ਕਣਕ ਦੀ ਖਰਾਬ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਰੀ ਸਮੇਂ ਸਿਰ ਨਾ ਹੋਣ ਦੇ ਵਿਰੋਧ ਵਿਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਉਦੋਂ ਹੰਗਾਮਾ ਹੋ ਗਿਆ ਜਦੋਂ ਕਿਸਾਨਾਂ ਦੀ ਨਜ਼ਰ ਖੇਤੀਬਾੜੀ ਦਫ਼ਤਰ ਅੰਦਰ ਲੱਗੇ ਬਗੀਚੇ ਵਿਚ ਡੋਡਿਆਂ ਦੇ ਬੂਟਿਆਂ ਉੱਤੇ ਪਈ, ਜਿਸ ਨੂੰ ਲੈ ਕੇ ਕਿਸਾਨਾਂ ਨੇ ਹੰਗਾਮਾ ਕਰ ਦਿੱਤਾ।

ਕਿਸਾਨਾਂ ਨੇ ਆਖਿਆ ਕਿ ਖੁਦ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦੇ ਵਿਚ ਡੋਡਿਆਂ ਦੀ ਖੇਤੀ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਅਫੀਮ ਭੁੱਕੀ ਦੀ ਖੇਤੀ ਕਰਨ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੋਈ ਇੱਕ ਦੋ ਬੂਟਾ ਹੁੰਦਾ ਤਾਂ ਅਸੀਂ ਮੰਨ ਸਕਦੇ ਸੀ ਕਿ ਇਹ ਗਲਤੀ ਨਾਲ ਆ ਗਿਆ ਹੋਵੇਗਾ ਪਰ ਬਗੀਚੇ ਦੇ ਵਿਚ 150 ਦੇ ਕਰੀਬ ਡੋਡਿਆਂ ਦੇ ਬੂਟੇ ਲਗਾਏ ਹੋਏ ਸਨ।

ਕਿਸਾਨਾਂ ਨੇ ਖੁਦ ਇਸ ਦੀ ਸ਼ਨਾਖਤ ਕੀਤੀ ਅਤੇ ਕਿਹਾ ਕਿ ਇਹ ਡੋਡਿਆਂ ਦੇ ਬੂਟੇ ਹਨ, ਕਿਸਾਨਾਂ ਨੇ ਕਿਹਾ ਕਿ ਜੇਕਰ ਖੇਤੀਬਾੜੀ ਦਫ਼ਤਰ ਵਿਚ ਆਪਣੇ ਖਾਣ ਲਈ ਡੋਡੇ ਲਗਾ ਰਹੇ ਹਨ ਤਾਂ ਕਿਸਾਨਾਂ ਨੂੰ ਇਸ ਦੀ ਖੇਤੀ ਕਰਨ ਦੀ ਇਜਾਜਤ ਕਿਉਂ ਨਹੀਂ ਦਿੱਤੀ ਜਾਂਦੀ। ਕਿਸਾਨਾਂ ਨੇ ਕਿਹਾ ਕਿ ਕੀ ਹੁਣ ਖੇਤੀਬਾੜੀ ਅਫ਼ਸਰ ਉਤੇ ਕਾਰਵਾਈ ਹੋਵੇਗੀ ਇਹ ਵੱਡਾ ਸਵਾਲ ਹੈ।

ਇਸ ਸਬੰਧੀ ਜਦੋਂ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਨਹੀਂ ਪਤਾ, ਉਹ ਤਾਂ ਸਿਰਫ਼ ਫੁੱਲਾਂ ਦੀ ਖੇਤੀ ਕਰ ਰਹੇ ਹਨ, ਅਸੀਂ ਡੋਡਿਆਂ ਨੂੰ ਨਸ਼ਾ ਵਜੋਂ ਨਹੀਂ ਸਗੋਂ ਫੁੱਲਾਂ ਵਜੋਂ ਲੱਗਾਇਆ ਸੀ, ਉਨ੍ਹਾਂ ਕਿਹਾ ਕਿ ਚਾਰ-ਪੰਜ ਬੂਟੇ ਮਾਲੀ ਨੇ ਗਲਤੀ ਨਾਲ ਲਗਾ ਦਿੱਤੇ ਹੋਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live