Radio Spice
India News

ਦਿਲਜੀਤ ਦੋਸਾਂਝ ਨੂੰ ਕੋਚੇਲਾ ਨੇ ਇੰਸਟਾਗ੍ਰਾਮ 'ਤੇ ਕੀਤਾ ਫਾਲੋ, ਪਹਿਲੇ ਭਾਰਤੀ ਕਲਾਕਾਰ ਨੂੰ ਕੋਚੇਲਾ ਨੇ ਕੀਤਾ ਫਾਲੋ

By 111459pwpadmin•

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਏ ਹੋਏ ਹਨ। ਜਲਦ ਹੀ ਦਿਲਜੀਤ ਕੋਚੇਲਾ 2023 'ਚ ਲਾਈਵ ਪਰਫਾਰਮੈਂਸ ਦਿੰਦੇ ਨਜ਼ਰ ਆਉਣਗੇ। ਇਸ ਦੇ ਲਈ ਦਿਲਜੀਤ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ 'ਚ ਪਹੁੰਚ ਵੀ ਗਏ ਹਨ। ਇੱਥੋਂ ਦਿਲਜੀਤ ਨੇ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ। ਖੈਰ, ਦਿਲਜੀਤ ਨੂੰ ਲੈਕੇ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਏ ਹੋਏ ਹਨ। ਜਲਦ ਹੀ ਦਿਲਜੀਤ ਕੋਚੇਲਾ 2023 'ਚ ਲਾਈਵ ਪਰਫਾਰਮੈਂਸ ਦਿੰਦੇ ਨਜ਼ਰ ਆਉਣਗੇ। ਇਸ ਦੇ ਲਈ ਦਿਲਜੀਤ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ 'ਚ ਪਹੁੰਚ ਵੀ ਗਏ ਹਨ। ਇੱਥੋਂ ਦਿਲਜੀਤ ਨੇ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ। 

ਖੈਰ, ਦਿਲਜੀਤ ਨੂੰ ਲੈਕੇ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਕੋਚੇਲਾ ਨੇ ਆਪਣੇ ਇੰਸਟਾਗ੍ਰਾਮ ਪੇਜ ਤੋਂ ਦਿਲਜੀਤ ਦੋਸਾਂਝ ਨੂੰ ਫਾਲੋ ਕੀਤਾ ਹੈ। ਦਿਲਜੀਤ ਦੇ ਨਾਲ ਨਾਲ ਇਹ ਭਾਰਤ ਲਈ ਵੀ ਵੱਡੀ ਪ੍ਰਾਪਤੀ ਹੈ, ਕਿਉਂਕਿ ਦਿਲਜੀਤ ਦੋਸਾਂਝ ਪਹਿਲੇ ਭਾਰਤੀ ਕਲਾਕਾਰ ਹਨ, ਜਿਨ੍ਹਾਂ ਨੂੰ ਕੋਚੇਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਫਾਲੋ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿਲਜੀਤ ਦੋਸਾਂਝ ਦੇ ਫੈਨ ਪੇਜ 'ਤੇ ਦਿੱਤੀ ਗਈ ਹੈ।

ਕਾਬਿਲੇਗ਼ੌਰ ਹੈ ਕਿ ਕੋਚੇਲਾ 2023 14-16 ਅਪ੍ਰੈਲ ਤੇ 21-23 ਅਪ੍ਰੈਲ ਤੱਕ ਹੋਵੇਗਾ। ਦਿਲਜੀਤ ਦੋਸਾਂਝ ਪਹਿਲੇ ਪੰਜਾਬੀ ਕਲਾਕਾਰ ਹਨ, ਜਿਨ੍ਹਾਂ ਨੂੰ ਕੋਚੇਲਾ 'ਚ ਪਰਫਾਰਮ ਕਰਨ ਦਾ ਮੌਕਾ ਮਿਲ ਰਿਹਾ ਹੈ। 

ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕਲਾਕਾਰ ਨੇ ਹਾਲ ਹੀ 'ਚ 'ਚਮਕੀਲਾ' ਦੀ ਬਾਇਓਪਿਕ ਦੀ ਸ਼ੂਟਿੰਗ ਪੂਰੀ ਕੀਤੀ ਹੈ । ਇਸ ਫਿਲਮ 'ਚ ਦਿਲਜੀਤ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ । ਜਦਕਿ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਚਮਕੀਲੇ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਇਸ ਫਿਲਮ 'ਚ ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਵੀ ਅਹਿਮ ਭੂਮਿਕਾ ਨਿਭਾਉਂਦੀ ਦਿਖਾਈ ਦੇਵੇਗੀ । ਇਸ ਫਿਲਮ ਨੂੰ ਬਾਲੀਵੁੱਡ ਦੇ ਡਾਇਰੈਕਟਰ ਇਮਤਿਆਜ਼ ਅਲੀ ਨੇ ਡਾਇਰੈਕਟ ਕੀਤਾ ਹੈ ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live