Radio Spice
India News

ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਪੰਜਾਬ ਪੁਲਿਸ ਦਾ ਸਾਹਮਣੇ ਆਇਆ ਬਿਆਨ

By 111459pwpadmin•

ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਦੀਆਂ ਖਬਰਾਂ ਵਿਚਾਲੇ ਹੁਣ ਪੰਜਾਬ ਪੁਲਿਸ ਚੁੱਪੀ ਤੋੜੀ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ। ਇੱਕ ਮੀਡੀਆ ਰਿਪੋਰਟ ਦੇ ਜਵਾਬ ਵਿੱਚ, ਪੰਜਾਬ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਹ ਝੂਠੀ ਖ਼ਬਰ ਅਤੇ ਗਲਤ ਖ਼ਬਰ ਹੈ। ਕੋਈ ਵੀ ਖਬਰ

ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਦੀਆਂ ਖਬਰਾਂ ਵਿਚਾਲੇ ਹੁਣ ਪੰਜਾਬ ਪੁਲਿਸ ਚੁੱਪੀ ਤੋੜੀ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।

ਇੱਕ ਮੀਡੀਆ ਰਿਪੋਰਟ ਦੇ ਜਵਾਬ ਵਿੱਚ, ਪੰਜਾਬ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਹ ਝੂਠੀ ਖ਼ਬਰ ਅਤੇ ਗਲਤ ਖ਼ਬਰ ਹੈ। ਕੋਈ ਵੀ ਖਬਰ ਸਾਂਝੀ ਕਰਨ ਤੋਂ ਪਹਿਲਾਂ ਉਸ ਦੇ ਤੱਥਾਂ ਦੀ ਜਾਂਚ ਕਰੋ ਅਤੇ ਅਫਵਾਹਾਂ ਅਤੇ ਝੂਠੀਆਂ ਖਬਰਾਂ ਨਾ ਫੈਲਾਓ।

https://twitter.com/PunjabPoliceInd/status/1644189478976917504?s=20

ਦੱਸ ਦੇਈਏ ਕਿ  ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਨੂੰ ਭੇਜੇ ਇੱਕ ਜ਼ਰੂਰੀ ਮੈਸਿਜ ਵਿੱਚ ਮੁਲਾਜ਼ਮਾਂ ਦੀਆਂ ਛੁੱਟੀਆਂਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਇੱਥੋਂ ਤੱਕ ਕਿ ਮੁਖੀਆਂ ਨੂੰ 14 ਅਪ੍ਰੈਲ, 2023 ਤੱਕ ਕਿਸੇ ਵੀ ਕਿਸਮ ਦੀ ਨਵੀਂ ਛੁੱਟੀ ਮਨਜ਼ੂਰ ਨਾ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਹਰ ਕਿਸਮ ਦੀਆਂ ਛੁੱਟੀਆਂ ਤੁਰੰਤ ਰੱਦ ਕਰਨ ਲਈ ਆਖਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦਾ ਇਹ ਕਦਮ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਵਿਸਾਖੀ ਸਮਾਗਮ ਉਲੀਕਣ ਦੇ ਮੱਦਨਜ਼ਰ ਚੁੱਕਿਆ ਮੰਨਿਆ ਜਾ ਰਿਹਾ ਹੈ।

ਇਸ ਸਖਤੀ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅੱਜ ਸੱਦੀ ਮੀਟਿੰਗ ਨੂੰ ਵੀ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ 'ਵਾਰਿਸ਼ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਵੀਡੀਓ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਮੌਕੇ  ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ।

ਹਾਲਾਂਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 15 ਅਪ੍ਰੈਲ ਤੱਕ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖ਼ਤਮ ਹੋ ਗਈ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅੱਜ 7 ਅਪ੍ਰੈਲ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live