Radio Spice
India News

ਆਪਣੇ ਹਲਕੇ ਗੁਰਦਾਸਪੁਰ ਹੀ ਨਹੀਂ ਸਗੋਂ ਪਾਰਲੀਮੈਂਟ 'ਚੋਂ ਵੀ ਗਾਇਬ ਐਮਪੀ ਸਨੀ ਦਿਓਲ, ਸਿਰਫ ਦੋ ਦਿਨ ਸੰਸਦ 'ਚ ਪਹੁੰਚੇ

By 111459pwpadmin•

ਸੰਸਦ ਮੈਂਬਰ ਸਨੀ ਦਿਓਲ ਲੋਕ ਸਭਾ ਚੋਣ ਜਿੱਤ ਕੇ ਬੇਸ਼ੱਕ ਆਪਣੇ ਹਲਕੇ ਗੁਰਦਾਸਪੁਰ ਵਿੱਚ ਨਹੀਂ ਵੜ੍ਹੇ ਪਰ ਹੈਰਾਨੀ ਦੀ ਗੱਲ ਹੈ ਕਿ ਉਹ ਪਾਰਲੀਮੈਂਟ ਵਿੱਚ ਹਾਜ਼ਰੀ ਭਰਨ ਵਿੱਚ ਫਾਡੀ ਰਹੇ ਹਨ। ਸਨੀ ਦਿਓਲ ਚੋਣ ਜਿੱਤਣ ਮਗਰੋਂ ਆਪਣੇ ਹਲਕੇ ਗੁਰਦਾਸਪੁਰ ਵਿੱਚੋਂ ਗ਼ੈਰਹਾਜ਼ਰ ਚੱਲੇ ਆ ਰਹੇ ਹਨ। ਉਨ੍ਹਾਂ ਦੀ ਗੁੰਮਸ਼ੁਦਗੀ ਦੇ ਇਸ਼ਤਿਹਾਰ ਵੀ ਲੱਗ ਚੁੱਕੇ ਹਨ। ਹੁਣ ਸਾਹਮਣੇ ਆਇਆ ਹੈ ਕਿ

ਸੰਸਦ ਮੈਂਬਰ ਸਨੀ ਦਿਓਲ ਲੋਕ ਸਭਾ ਚੋਣ ਜਿੱਤ ਕੇ ਬੇਸ਼ੱਕ ਆਪਣੇ ਹਲਕੇ ਗੁਰਦਾਸਪੁਰ ਵਿੱਚ ਨਹੀਂ ਵੜ੍ਹੇ ਪਰ ਹੈਰਾਨੀ ਦੀ ਗੱਲ ਹੈ ਕਿ ਉਹ ਪਾਰਲੀਮੈਂਟ ਵਿੱਚ ਹਾਜ਼ਰੀ ਭਰਨ ਵਿੱਚ ਫਾਡੀ ਰਹੇ ਹਨ। ਸਨੀ ਦਿਓਲ ਚੋਣ ਜਿੱਤਣ ਮਗਰੋਂ ਆਪਣੇ ਹਲਕੇ ਗੁਰਦਾਸਪੁਰ ਵਿੱਚੋਂ ਗ਼ੈਰਹਾਜ਼ਰ ਚੱਲੇ ਆ ਰਹੇ ਹਨ। ਉਨ੍ਹਾਂ ਦੀ ਗੁੰਮਸ਼ੁਦਗੀ ਦੇ ਇਸ਼ਤਿਹਾਰ ਵੀ ਲੱਗ ਚੁੱਕੇ ਹਨ। ਹੁਣ ਸਾਹਮਣੇ ਆਇਆ ਹੈ ਕਿ ਉਹ ਹਲਕੇ ਵਿੱਚੋਂ ਹੀ ਨਹੀਂ ਬਲਕਿ ਪਾਰਲੀਮੈਂਟ ਵਿੱਚੋਂ ਵੀ ਗਾਇਬ ਰਹਿੰਦੇ ਹਨ। 

ਹਾਸਲ ਜਾਣਕਾਰੀ ਮੁਤਾਬਕ ਬੀਜੇਪੀ ਐਮਪੀ ਸਨੀ ਦਿਓਲ ਦੀ ਹੁਣ ਤੱਕ ਸਮੁੱਚੀ ਹਾਜ਼ਰੀ ਸਿਰਫ਼ 20 ਫ਼ੀਸਦੀ ਹੀ ਰਹੀ ਹੈ। ਪਾਰਲੀਮੈਂਟ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਇਆ ਤੇ 6 ਅਪਰੈਲ ਨੂੰ ਖ਼ਤਮ ਹੋਇਆ ਹੈ। ਇਸ ਸੈਸ਼ਨ ਦੌਰਾਨ 23 ਬੈਠਕਾਂ ਹੋਈਆਂ। ਸਨੀ ਦਿਓਲ ਨੇ ਸਿਰਫ਼ ਦੋ ਦਿਨ ਹੀ ਹਾਜ਼ਰੀ ਭਰੀ ਜਦੋਂਕਿ ਉਹ 21 ਦਿਨ ਗ਼ੈਰਹਾਜ਼ਰ ਰਹੇ। 

ਦੱਸ ਦਈਏ ਕਿ ਪਾਰਲੀਮੈਂਟ ’ਚ ਲੰਘੇ ਬਜਟ ਸੈਸ਼ਨ ਦੌਰਾਨ ਲੋਕ ਸਭਾ ਮੈਂਬਰਾਂ ਵਿੱਚੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਅਦਾਕਾਰ ਸਨੀ ਦਿਓਲ ਦੀ ਹਾਜ਼ਰੀ ਸਭ ਤੋਂ ਘੱਟ ਰਹੀ। ਦੂਜੇ ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਰਹੇ ਹਨ। ਸੁਖਬੀਰ ਬਾਦਲ ਨੇ ਕੇਵਲ ਚਾਰ ਦਿਨ ਹੀ ਪਾਰਲੀਮੈਂਟ ਵਿੱਚ ਪਹੁੰਚੇ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਐਤਕੀਂ ਸੰਸਦ ਵਿਚ 15 ਦਿਨ ਹਾਜ਼ਰ ਰਹੇ ਹਨ ਤੇ ਅੱਠ ਦਿਨ ਉਨ੍ਹਾਂ ਦੀ ਗ਼ੈਰਹਾਜ਼ਰੀ ਰਹੀ। 

ਕਾਂਗਰਸੀ ਮੈਂਬਰਾਂ ਦੀ ਰਹੀ ਝੰਡੀ

ਕਾਂਗਰਸੀ ਸੰਸਦ ਮੈਂਬਰ ਇਸ ਮਾਮਲੇ ’ਚ ਮੋਹਰੀ ਰਹੇ ਹਨ। ਜਲੰਧਰ ਹਲਕੇ ਦੀ ਨੁਮਾਇੰਦਗੀ ਚੌਧਰੀ ਸੰਤੋਖ ਸਿੰਘ ਦੀ ਮੌਤ ਹੋਣ ਕਰ ਕੇ ਨਹੀਂ ਰਹੀ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਡਾ. ਅਮਰ ਸਿੰਘ ਤੇ ਗੁਰਜੀਤ ਸਿੰਘ ਔਜਲਾ ਦੀ ਬਜਟ ਸੈਸ਼ਨ ਦੌਰਾਨ ਹਾਜ਼ਰੀ ਸੌ ਫ਼ੀਸਦੀ ਰਹੀ ਜਦੋਂਕਿ ਪ੍ਰਨੀਤ ਕੌਰ ਸੰਸਦ ਵਿਚ ਇੱਕ ਦਿਨ ਗ਼ੈਰਹਾਜ਼ਰ ਰਹੇ। ਫ਼ਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ 14 ਦਿਨ ਬਜਟ ਸੈਸ਼ਨ ਵਿੱਚ ਹਾਜ਼ਰੀ ਰਹੀ। ਕਾਂਗਰਸ ਦੇ ਜਸਵੀਰ ਡਿੰਪਾ ਵੀ 20 ਦਿਨ ਹਾਜ਼ਰ ਰਹੇ ਹਨ। ਅਕਾਲੀ ਦਲ (ਅੰਮ੍ਰਿਤਸਰ) ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ 20 ਦਿਨ ਸੰਸਦ ਵਿੱਚ ਹਾਜ਼ਰ ਰਹੇ ਤੇ ਤਿੰਨ ਦਿਨ ਗ਼ੈਰਹਾਜ਼ਰ ਰਹੇ। 

'ਆਪ' ਦੇ ਰਾਜ ਸਭਾ ਮੈਂਬਰ ਵੀ ਰਹੇ ਗੈਰਹਾਜ਼ਰ

ਇਸੇ ਤਰ੍ਹਾਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਸੈਸ਼ਨ ਦੌਰਾਨ ਨਜ਼ਰ ਨਹੀਂ ਆਏ। ਉਨ੍ਹਾਂ ਨੇ ਸੈਸ਼ਨ ਦੌਰਾਨ ਛੁੱਟੀ ਲਈ ਹੋਈ ਸੀ। ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਵੀ ਛੇ ਦਿਨ ਹੀ ਹਾਜ਼ਰੀ ਭਰੀ। ਰਾਜ ਸਭਾ ਦੀਆਂ ਬਜਟ ਸੈਸ਼ਨ ਦੌਰਾਨ 25 ਬੈਠਕਾਂ ਹੋਈਆਂ। ‘ਆਪ’ ਸੰਸਦ ਮੈਂਬਰ ਸੰਦੀਪ ਪਾਠਕ ਵੀ ਬਜਟ ਸੈਸ਼ਨ ਵਿਚੋਂ 11 ਦਿਨ ਗ਼ੈਰਹਾਜ਼ਰ ਰਹੇ ਤੇ ਡਾ. ਅਸ਼ੋਕ ਕੁਮਾਰ ਮਿੱਤਲ ਦੀ ਹਾਜ਼ਰੀ 15 ਦਿਨਾਂ ਦੀ ਰਹੀ। ਐਮਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ 15 ਦਿਨ ਹਾਜ਼ਰੀ ਭਰੀ ਤੇ ਉਹ 10 ਦਿਨ ਗ਼ੈਰਹਾਜ਼ਰ ਰਹੇ ਹਨ। ‘ਆਪ’ ਮੈਂਬਰਾਂ ਵਿਚੋਂ ਸਭ ਤੋਂ ਵੱਧ ਹਾਜ਼ਰੀ ਰਾਘਵ ਚੱਢਾ ਦੀ ਰਹੀ ਜੋ 21 ਦਿਨ ਹਾਜ਼ਰ ਰਹੇ ਤੇ ਇਸੇ ਤਰ੍ਹਾਂ ਸੰਜੀਵ ਅਰੋੜਾ 19 ਦਿਨ ਹਾਜ਼ਰ ਰਹੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live