Radio Spice
India News

ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, ਜਾਣੋ ਬੱਸ ਦਾ ਰੂਟ, ਸਮਾਂ ਅਤੇ ਕਿਰਾਏ ਸਬੰਧੀ ਜਾਣਕਾਰੀ

By 111459pwpadmin•

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ।

ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

https://twitter.com/PunjabGovtIndia/status/1645001471552016385?s=20

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ ‘ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live