Radio Spice
India News

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ 'ਤੇ FIR ਦਰਜ

By 111459pwpadmin•

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ 'ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ’ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕੌਮੀ ਇਨਸਾਫ਼ ਮੋਰਚੇ ’ਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਦਰਮਿਆਨ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜ

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ 'ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ’ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕੌਮੀ ਇਨਸਾਫ਼ ਮੋਰਚੇ ’ਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਦਰਮਿਆਨ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜੇ ’ਤੇ ਹਮਲਾ ਕਰ ਦਿੱਤਾ ਗਿਆ।

ਇਸ ਦੌਰਾਨ ਇਕ ਨੌਜਵਾਨ ਨਿਹੰਗ ਸਿੰਘ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ। ਤਲਵਾਰ ਦੇ ਹਮਲੇ ’ਚ ਨਿਹੰਗ ਸਿੰਘ ਦੇ ਗੁੱਟ ’ਤੇ ਡੂੰਘਾ ਜ਼ਖ਼ਮ ਹੋ ਗਿਆ। ਨਿਹੰਗ ਸਿੰਘ ਨੂੰ ਗੰਭੀਰ ਹਾਲਤ ’ਚ ਚੰਡੀਗੜ੍ਹ ਦੇ ਪੀਜੀਆਈ ’ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਸ਼ਨਿਚਰਵਾਰ ਦੇਰ ਰਾਤ ਵਾਪਰੀ। ਇਸ ਤੋਂ ਪਹਿਲਾਂ ਜ਼ਖ਼ਮੀ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜ਼ਖ਼ਮੀ ਨਿਹੰਗ ਦੀ ਪਛਾਣ ਬੱਬਰ ਸਿੰਘ ਚੰਡੀ ਦੇ ਰੂਪ ’ਚ ਹੋਈ ਹੈ। ਇਹ ਕਿਸੇ ਨਿਹੰਗ ਜਥੇਬੰਦੀ ਦਾ ਨਿਹੰਗ ਦੱਸਿਆ ਜਾ ਰਿਹਾ ਹੈ। ਝੜਪ ਤੇ ਹੰਗਾਮੇ ਪਿੱਛੋਂ ਐਤਵਾਰ ਨੂੰ ਵੀ ਧਰਨਾ ਲੱਗਾ। ਮੋਰਚੇ ’ਚ ਸਥਿਤੀ ਸ਼ਾਂਤ ਬਣੀ ਹੋਈ ਸੀ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਅਨੁਸਾਰ ਨਿਹੰਗ ਸਿੰਘਾਂ ਦੇ ਇਨ੍ਹਾਂ ਦੋਵਾਂ ਧੜਿਆਂ ’ਚ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਝਗੜਾ ਬਾਅਦ ’ਚ ਖ਼ੂਨੀ ਝੜਪ ’ਚ ਤਬਦੀਲ ਹੋ ਗਿਆ। ਦੋਵਾਂ ਧੜਿਆਂ ਦੇ ਮੈਂਬਰਾਂ ਨੇ ਤਲਵਾਰਾਂ ਵੀ ਕੱਢ ਲਈਆਂ। ਜਿੱਥੇ ਇਸ ਦੌਰਾਨ ਨਿਹੰਗ ਬੱਬਰ ਸਿੰਘ ਚੰਡੀ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਕੇ ਲਹੂ-ਲੁਹਾਨ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਬੱਬਰ ਸਿੰਘ ਚੰਡੀ ਸੜਕ ’ਤੇ ਜ਼ਖ਼ਮੀ ਹੋ ਕੇ ਡਿੱਗ ਪਿਆ ਸੀ।

ਸੜਕ ਵੀ ਖ਼ੂਨ ਨਾਲ ਲਾਲ ਹੋ ਗਈ। ਉਧਰ ਕਾਫ਼ੀ ਖ਼ੂਨ ਨਿਕਲਦਾ ਦੇਖ ਕੇ ਬੱਬਰ ਸਿੰਘ ਨੂੰ ਮੁਹਾਲੀ ਦੇ ਫੇਜ਼-6 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਅਨੁਸਾਰ ਉਸ ਦੇ ਗੁੱਟ ’ਤੇ ਕਾਫ਼ੀ ਗੰਭੀਰ ਸੱਟ ਲੱਗੀ ਹੈ ਪਰ ਹੱਥ ਕੱਟੇ ਜਾਣ ਤੋਂ ਬਚਾਅ ਹੋ ਗਿਆ। ਨਿਹੰਗਾਂ ਦੀ ਖ਼ੂਨੀ ਝੜਪ ਤੇ ਚੀਕ-ਚਿਹਾੜਾ ਸੁਣ ਕੇ ਜਿੱਥੇ ਆਸਪਾਸ ਦੇ ਲੋਕਾਂ ’ਚ ਤਰਥੱਲੀ ਮਚ ਗਈ ਉੱਥੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ। ਮੋਰਚੇ ’ਚ ਜਦੋਂ ਦੋਵਾਂ ਧੜਿਆਂ ਦੇ ਨਿਹੰਗਾਂ ’ਚ ਮਾਰਕੁੱਟ ਹੋ ਰਹੀ ਸੀ ਤਾਂ ਕਾਫ਼ੀ ਗਿਣਤੀ ’ਚ ਲੋਕ ਇਕੱਤਰ ਹੋ ਗਏ।

ਲੋਕਾਂ ਨੇ ਦੋਵਾਂ ਧੜਿਆਂ ਦੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਮੰਨੇ ਤੇ ਲੜਦੇ ਰਹੇ। ਮੋਰਚੇ ਦੇ ਮੈਂਬਰ ਵੀ ਮੌਕੇ ’ਤੇ ਪੁੱਜੇ। ਇਸ ਝਗੜੇ ’ਚ ਕੌਣ-ਕੌਣ ਸ਼ਾਮਲ ਸਨ ਇਸ ਗੱਲ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮੌਕੇ ’ਤੇ ਪੁੱਜ ਕੇ ਸੀਸੀਟੀਵੀ ਕੈਮਰਿਆਂ ਦੀ ਪੁਣ-ਛਾਣ ਕਰ ਰਹੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚੇ ਦੇ ਬਾਈਪਾਸ ਚੌਕ ’ਤੇ ਲਾਏ ਗਏ ਪੱਕੇ ਧਰਨੇ ’ਚ ਟੈਂਟ ਅੰਦਰ ਇਕ ਨੌਜਵਾਨ ਦੀ ਚਾਰ ਦਿਨ ਪੁਰਾਣੀ ਲਾਸ਼ ਮਿਲੀ ਸੀ। ਚੰਡੀਗੜ੍ਹ-ਮੁਹਾਲੀ ਹੱਦ ’ਤੇ ਪੁੱਜ ਕੇ ਕਈ ਵਾਰ ਮੋਰਚੇ ਦੇ ਮੈਂਬਰ ਪ੍ਰਦਰਸ਼ਨ ਕਰ ਚੁੱਕੇ ਹਨ।

ਪ੍ਰਦਰਸ਼ਨਕਾਰੀ ਕਈ ਵਾਰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ ਕਰ ਚੁੱਕੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live