Radio Spice
India News

ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਫਿਟਕਾਰ ਮਗਰੋਂ ਸ਼੍ਰੋਮਣੀ ਕਮੇਟੀ ਹੋਈ ਐਕਟਿਵ, ਡਿਬਰੂਗੜ੍ਹ ਜੇਲ੍ਹ 'ਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਲਈ ਆਸਾਮ ਪਹੁੰਚਿਆ ਵਫਦ

By 111459pwpadmin•

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਾਰਾਜ਼ਗੀ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅਸਾਮ ਪਹੁੰਚਿਆ ਹੈ। ਵਕੀਲਾਂ ਦਾ ਇਹ ਵਫਦ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰੇਗਾ। ਯਾਦ ਰਹੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਾਰਾਜ਼ਗੀ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅਸਾਮ ਪਹੁੰਚਿਆ ਹੈ। ਵਕੀਲਾਂ ਦਾ ਇਹ ਵਫਦ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰੇਗਾ।

ਯਾਦ ਰਹੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਸੀ ਕਿ ਗ੍ਰਿਫਤਾਰ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾਏ ਤੇ ਸਿੱਖਾਂ ਦਾ ਅਕਸ ਵਿਗਾੜਨ ਵਾਲੇ ਮੀਡੀਆ ਚੈਨਲਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਏ। ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਵਿਖਾਈ ਸੁਸਤੀ ਤੋਂ ਜਥੇਦਾਰ ਖਫਾ ਨਜ਼ਰ ਆਏ ਸੀ। ਇਸ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਕੌਮੀ ਸੁਰੱਖਿਆ ਐਕਟ (ਐਨਐਸਏ) ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰਾਂ ਦਾ ਵਫ਼ਦ ਉੱਥੇ ਪੁੱਜ ਗਿਆ ਹੈ। ਇਹ ਵਫਦ 10 ਅਪਰੈਲ ਤੋਂ ਇਸ ਮਾਮਲੇ ਵਿੱਚ ਕਾਨੂੰਨੀ ਚਾਰਾਜੋਈ ਸ਼ੁਰੂ ਕਰੇਗਾ। ਇਸ ਵਫਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਕਰ ਰਹੇ ਹਨ ਜਿਨ੍ਹਾਂ ਨੂੰ ਐਡਵੋਕੇਟ ਮਨਦੀਪ ਸਿੰਘ ਸਿੱਧੂ ਤੇ ਐਡਵੋਕੇਟ ਰੋਹਿਤ ਸ਼ਰਮਾ ਸਹਿਯੋਗ ਦੇਣਗੇ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਕਾਨੂੰਨੀ ਮਾਹਿਰਾਂ ਦਾ ਇਹ ਵਫ਼ਦ ਅੱਜ ਇਸ ਸਬੰਧ ਵਿੱਚ ਕਾਨੂੰਨੀ ਚਾਰਾਜੋਈ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਗਿਆ ਸੀ ਕਿ ਹਾਲ ਹੀ ਵਿੱਚ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕੀਤੀ ਜਾਵੇ। ਇਸ ਐਕਟ ਤਹਿਤ ਸੱਤ ਸਿੱਖ ਨੌਜਵਾਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live