Radio Spice
India News

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਮਿਲਿਆ ਦਰਜਾ

By 111459pwpadmin•

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਦੱਸ ਦੇਈਏ ਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਪਾਰਟੀ ਲਈ ਵੱਡੀ ਪ੍ਰਾਪਤੀ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਸੀਪੀਆਈ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਹੈ। ਦੱਸ ਦੇਈਏ ਕਿ

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਦੱਸ ਦੇਈਏ ਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਪਾਰਟੀ ਲਈ ਵੱਡੀ ਪ੍ਰਾਪਤੀ ਹੈ।

ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਸੀਪੀਆਈ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਹੈ।

ਦੱਸ ਦੇਈਏ ਕਿ ਇਸ ਸਾਲ ਕਰਨਾਟਕ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਰਨਾਟਕ 'ਚ ਜ਼ੋਰਦਾਰ ਤਰੀਕੇ ਨਾਲ ਚੋਣ ਲੜਨ ਦਾ ਐਲਾਨ ਕੀਤਾ ਹੈ।

'ਆਪ' ਨੇ ਪਿਛਲੇ ਸਾਲ ਦਸੰਬਰ 2022 'ਚ ਗੁਜਰਾਤ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਵੀ ਚੰਗਾ ਪ੍ਰਦਰਸ਼ਨ ਕੀਤਾ ਸੀ। ਜਿੱਥੇ ਪਾਰਟੀ ਨੂੰ ਕਰੀਬ 12 ਫੀਸਦੀ ਵੋਟਾਂ ਮਿਲੀਆਂ।

ਦੋ ਰਾਜਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ

ਦੋ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਪੰਜਾਬ ਵਿਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ, ਜਿੱਥੇ ਪਾਰਟੀ ਨੇ ਪੂਰਨ ਬਹੁਮਤ ਨਾਲ ਸਰਕਾਰ ਬਣਾਈ ਸੀ।

ਫਰਵਰੀ 2020 ਵਿੱਚ ਵੀਪਾਰਟੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ 'ਤੇ ਕਬਜ਼ਾ ਕਰ ਲਿਆ ਸੀ। ਇਸੇ ਸਾਲ ਆਮ ਆਦਮੀ ਪਾਰਟੀ ਨੇ ਦਿੱਲੀ ਐੱਮਸੀਡੀ ਵਿਚ ਪਹਿਲੀ ਵਾਰ ਆਪਣਾ ਮੇਅਰ ਬਣਾ ਕੇ ਇਤਿਹਾਸ ਰਚਿਆ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live