Radio Spice
India News

ਆਮ ਆਦਮੀ ਦੀ ਸਰਕਾਰ ਦੇ ਸ਼ਾਹੀ ਠਾਠ ! 11 ਮਹੀਨਿਆਂ 'ਚ ਖਾਣੇ ਤੇ ਚਾਹ 'ਤੇ ਖ਼ਰਚ ਕੀਤੇ 24 ਲੱਖ ਤੋਂ ਜ਼ਿਆਦਾ ਰੁਪਏ

By 111459pwpadmin•

ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ 'ਤੇ ਹੋਈਆਂ ਸਰਕਾਰੀ ਮੀਟਿੰਗਾਂ 'ਚ ਪਿਛਲੇ 11 ਮਹੀਨਿਆਂ ਦੌਰਾਨ ਚਾਹ-ਪਾਣੀ ਅਤੇ ਖਾਣੇ ਆਦਿ 'ਤੇ 24 ਲੱਖ 96 ਹਜ਼ਾਰ 640 ਰੁਪਏ ਖਰਚ ਕੀਤੇ ਗਏ ਹਨ। ਬਠਿੰਡਾ ਦੇ ਆਰਟੀਆਈ ਕਾਰਕੁਨ ਸੰਜੀਵ ਗੋਇਲ ਵੱਲੋਂ ਆਰਟੀਆਈ ਤਹਿਤ ਮੰਗੀ ਗਈ ਜਾਣਕਾਰੀ ਵਿਚ ਇਹ ਅੰਕੜਾ ਡਾਇਰੈਕਟਰ, ਪਬਲੀਸਿਟੀ ਐਂਡ ਹ

ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ 'ਤੇ ਹੋਈਆਂ ਸਰਕਾਰੀ ਮੀਟਿੰਗਾਂ 'ਚ ਪਿਛਲੇ 11 ਮਹੀਨਿਆਂ ਦੌਰਾਨ ਚਾਹ-ਪਾਣੀ ਅਤੇ ਖਾਣੇ ਆਦਿ 'ਤੇ 24 ਲੱਖ 96 ਹਜ਼ਾਰ 640 ਰੁਪਏ ਖਰਚ ਕੀਤੇ ਗਏ ਹਨ।

ਬਠਿੰਡਾ ਦੇ ਆਰਟੀਆਈ ਕਾਰਕੁਨ ਸੰਜੀਵ ਗੋਇਲ ਵੱਲੋਂ ਆਰਟੀਆਈ ਤਹਿਤ ਮੰਗੀ ਗਈ ਜਾਣਕਾਰੀ ਵਿਚ ਇਹ ਅੰਕੜਾ ਡਾਇਰੈਕਟਰ, ਪਬਲੀਸਿਟੀ ਐਂਡ ਹੋਸਪਿਟੈਲਿਟੀ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਦਿੱਤਾ ਗਿਆ ਹੈ। ਜੇਕਰ ਅਸੀਂ ਇਸ ਰਕਮ ਦਾ ਪ੍ਰਤੀ ਮਹੀਨਾ ਔਸਤਨ ਹਿਸਾਬ ਕਰੀਏ ਤਾਂ ਪ੍ਰਤੀ ਮਹੀਨਾ ਔਸਤਨ 2 ਲੱਖ 27 ਹਜ਼ਾਰ ਰੁਪਏ ਬਣਦੀ ਹੈ। ਇਹ ਅੰਕੜਾ ਸਿਰਫ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਿਛਲੇ 11 ਮਹੀਨਿਆਂ ਦੌਰਾਨ ਹੋਈਆਂ ਸਰਕਾਰੀ ਮੀਟਿੰਗਾਂ 'ਚ ਚਾਹ, ਪਾਣੀ ਅਤੇ ਖਾਣੇ 'ਤੇ ਹੋਏ ਖਰਚ ਦਾ ਹੈ।

ਆਰਟੀਆਈ ਕਾਰਕੁਨ ਸੰਜੀਵ ਗੋਇਲ ਨੇ ਦੱਸਿਆ ਕਿ 14 ਜਨਵਰੀ 2023 ਨੂੰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਚੰਡੀਗੜ੍ਹ ਨੂੰ ਇਕ ਅਰਜ਼ੀ ਭੇਜ ਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਨੇ ਚੰਡੀਗੜ੍ਹ ਤੇ ਜ਼ਿਲ੍ਹਾ ਸੰਗਰੂਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਤੇ ਹੋਰ ਇਕੱਠਾਂ ਬਾਰੇ ਪੂਰੀ ਜਾਣਕਾਰੀ ਮੰਗੀ ਸੀ।

ਇਸ ਤੋਂ ਬਾਅਦ ਆਰਟੀਆਈ ਬਿਨੈ ਦੀ ਜਾਣਕਾਰੀ ਦੇਣ ਲਈ ਮੁੱਖ ਮੰਤਰੀ ਦਫ਼ਤਰ, ਪੰਜਾਬ ਚੰਡੀਗੜ੍ਹ ਨੂੰ ਡਾਇਰੈਕਟਰ, ਰਿਸੈਪਸ਼ਨ ਅਤੇ ਹੋਸਪਿਟੈਲਿਟੀ ਵਿਭਾਗ, ਪੰਜਾਬ ਚੰਡੀਗੜ੍ਹ ਨੂੰ ਟਰਾਂਸਫਰ ਕਰ ਦਿੱਤਾ ਗਿਆ।

ਡਾਇਰੈਕਟਰ ਪ੍ਰਾਹੁਣਚਾਰੀ ਤੇ ਹੌਸਪਿਟੈਲਿਟੀ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਭੇਜੇ ਪੱਤਰ ਨੰਬਰ 2023/1287 ਵਿਚ ਉਨ੍ਹਾਂ ਵੱਲੋਂ ਮੰਗੀ ਗਈ ਪੂਰੀ ਜਾਣਕਾਰੀ ਨਹੀਂ ਭੇਜੀ ਗਈ ਤੇ ਭੇਜੀ ਗਈ ਸੂਚਨਾ ਵਿਚ ਸਪੱਸ਼ਟ ਲਿਖਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚੰਡੀਗੜ੍ਹ ਅਤੇ ਸੰਗਰੂਰ ਵਿੱਚ ਰਹਿੰਦੇ ਹਨ। ਇਸ ਦਫ਼ਤਰ ਵੱਲੋਂ ਕੋਈ ਸਮਾਗਮ ਨਹੀਂ ਕਰਵਾਇਆ ਗਿਆ।

ਉੱਥੇ ਹੀ ਮਾਰਚ 2022 ਤੋਂ ਜਨਵਰੀ 2023 (ਲਗਪਗ 11 ਮਹੀਨੇ) ਦੌਰਾਨ ਹੋਈਆਂ ਸਰਕਾਰੀ ਮੀਟਿੰਗਾਂ ਵਿੱਚ ਪੰਜਾਬ ਭਵਨ ਸੈਕਟਰ-3, ਚੰਡੀਗੜ੍ਹ ਵੱਲੋਂ ਵਰਤਾਏ ਜਾਣ ਵਾਲੇ ਚਾਹ-ਪਾਣੀ ਅਤੇ ਖਾਣੇ ਆਦਿ ’ਤੇ ਕੁੱਲ 24 ਲੱਖ 96 ਹਜ਼ਾਰ 640 ਰੁਪਏ ਖਰਚ ਕੀਤੇ ਗਏ। ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ 'ਤੇ ਖਰਚ ਕੀਤੇ ਗਏ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live