Radio Spice
India News

ਅਤੀਕ-ਅਸ਼ਰਫ ਦੇ ਕਤਲ ਤੋਂ ਬਾਅਦ ਪੂਰੇ ਯੂਪੀ ਵਿੱਚ ਧਾਰਾ 144 ਲਾਗੂ, ਸੀਐਮ ਯੋਗੀ ਨੇ ਡੀਜੀਪੀ ਨੂੰ ਪ੍ਰਯਾਗਰਾਜ ਭੇਜਿਆ

By 111459pwpadmin•

ਯੂਪੀ ਦੇ ਮਾਫੀਆ ਬਾਹੂਬਲੀ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਅਹਿਮਦ ਦੇ ਕਤਲ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ। ਸ਼ਨੀਵਾਰ ਸ਼ਾਮ ਨੂੰ ਵਾਪਰੀ ਦੋਹਰੇ ਹੱਤਿਆਕਾਂਡ ਦੀ ਇਸ ਘਟਨਾ ਤੋਂ ਬਾਅਦ ਜਿੱਥੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸਮੇਤ ਪੂਰੇ ਸੂਬੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਵਾਧੂ ਸੁਰ

ਯੂਪੀ ਦੇ ਮਾਫੀਆ ਬਾਹੂਬਲੀ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਅਹਿਮਦ ਦੇ ਕਤਲ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਮਾਹੌਲ ਗਰਮ ਹੋ ਗਿਆ ਹੈ।

ਸ਼ਨੀਵਾਰ ਸ਼ਾਮ ਨੂੰ ਵਾਪਰੀ ਦੋਹਰੇ ਹੱਤਿਆਕਾਂਡ ਦੀ ਇਸ ਘਟਨਾ ਤੋਂ ਬਾਅਦ ਜਿੱਥੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸਮੇਤ ਪੂਰੇ ਸੂਬੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਵਾਧੂ ਸੁਰੱਖਿਆ ਬਲ ਵੀ ਤਾਇਨਾਤ ਕਰ ਦਿੱਤੇ ਗਏ ਹਨ। ਇਸ ਦੌਰਾਨ ਦੋਹਰੇ ਕਤਲ ਦੀ ਇਸ ਘਟਨਾ ਤੋਂ ਬਾਅਦ 17 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਸੀਐਮ ਯੋਗੀ ਆਦਿਤਿਆਨਾਥ ਨੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਡੀਜੀਪੀ ਨੂੰ ਤੁਰੰਤ ਪ੍ਰਯਾਗਰਾਜ ਜਾਣ ਦੇ ਆਦੇਸ਼ ਦਿੱਤੇ ਹਨ, ਇਸ ਤੋਂ ਇਲਾਵਾ ਪ੍ਰਯਾਗਰਾਜ ਦੇ ਕਈ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਅਤੀਕ-ਅਸ਼ਰਫ ਕਤਲ ਕਾਂਡ ਤੋਂ ਬਾਅਦ ਪੁਲਿਸ ਨੇ ਪ੍ਰਯਾਗਰਾਜ 'ਚ ਹਾਈ ਅਲਰਟ ਕਰ ਦਿੱਤਾ ਹੈ। ਜ਼ਿਲ੍ਹੇ ਵਿੱਚ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ, ਜਦਕਿ ਹਰ ਚੌਕ ਚੌਰਾਹੇ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਪ੍ਰਯਾਗਰਾਜ 'ਚ ਸੁਰੱਖਿਆ ਪ੍ਰਬੰਧਾਂ 'ਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ ਅਤੇ ਸ਼ਾਂਤੀ ਬਣਾਈ ਰੱਖਣ ਲਈ ਫਤਿਹਪੁਰ, ਕੌਸ਼ਾਂਬੀ, ਪ੍ਰਤਾਪਗੜ੍ਹ, ਬਾਂਦਾ, ਚਿਤਰਕੂਟ ਤੋਂ ਵੱਡੀ ਗਿਣਤੀ 'ਚ ਪੁਲਿਸ ਬਲ ਪ੍ਰਯਾਗਰਾਜ ਭੇਜੇ ਗਏ ਹਨ।

ਪੁਲਿਸ ਹਿਰਾਸਤ 'ਚ ਅਤੀਕ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਪੂਰੇ ਪ੍ਰਯਾਗਰਾਜ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਟੀਮ ਬਣਾਈ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live