Radio Spice
India News

ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦਾ ਕ੍ਰਿਕਟ ਮੈਚ : ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ

By 111459pwpadmin•

ਜਾਬ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦਰਮਿਆਨ ਅੱਜ ਖੇਡੇ ਗਏ ਕ੍ਰਿਕਟ ਮੈਚ ਵਿੱਚ ਪੰਜਾਬ ਦੀ ਟੀਮ 95 ਦੌੜਾਂ ਨਾਲ ਜੇਤੂ ਰਹੀ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ ਉੱਤੇ 15 ਓਵਰਾਂ ਵਿੱਚ 235 ਦੌੜਾਂ ਬਣਾਈਆਂ ਜਦਕਿ ਹਰਿਆਣਾ ਦੀ ਟੀਮ 15 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 140 ਦੌੜਾਂ ਹੀ ਬਣਾ ਸਕੀ। ਹਰਿਆਣਾ ਦੇ ਰਾਜਪਾਲ ਸ

ਜਾਬ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦਰਮਿਆਨ ਅੱਜ ਖੇਡੇ ਗਏ ਕ੍ਰਿਕਟ ਮੈਚ ਵਿੱਚ ਪੰਜਾਬ ਦੀ ਟੀਮ 95 ਦੌੜਾਂ ਨਾਲ ਜੇਤੂ ਰਹੀ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ ਉੱਤੇ 15 ਓਵਰਾਂ ਵਿੱਚ 235 ਦੌੜਾਂ ਬਣਾਈਆਂ ਜਦਕਿ ਹਰਿਆਣਾ ਦੀ ਟੀਮ 15 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 140 ਦੌੜਾਂ ਹੀ ਬਣਾ ਸਕੀ।

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਯੂ ਟੀ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੰਜੇ ਟੰਡਨ ਨੇ ਪੰਜਾਬ ਸਪੀਕਰ-ਇਲੈਵਨ ਦੀ ਜੇਤੂ ਟੀਮ ਅਤੇ ਉਪ ਜੇਤੂ ਟੀਮ ਨੂੰ ਟਰਾਫੀ ਦੇ ਕੇ ਨਿਵਾਜਿਆ।

ਸੈਕਟਰ-16 ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਸਪੀਕਰ-ਇਲੈਵਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ ਸ੍ਰੀ ਮੀਤ ਹੇਅਰ ਅਤੇ ਵਿਧਾਇਕ ਅਮੋਲਕ ਸਿੰਘ ਨੇ ਓਪਨਰ ਬੱਲੇਬਾਜ਼ ਵਜੋਂ ਸ਼ੁਰੂਆਤ ਕੀਤੀ।

"ਪੰਜਾਬ ਸਪੀਕਰ ਇਲੈਵਨ" ਟੀਮ ਨੂੰ ਜਿਤਾਉਣ ਲਈ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 12 ਛੱਕਿਆਂ ਅਤੇ 13 ਚੌਕਿਆਂ ਦੀ ਮਦਦ ਨਾਲ 150 ਦੌੜਾਂ ਬਣਾਈਆਂ ਅਤੇ ਉਹ ਮੈਨ ਆਫ਼ ਦ ਮੈਚ ਰਹੇ। ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ 8 ਚੌਕਿਆਂ ਦੀ ਮਦਦ ਨਾਲ ਨਾਬਾਦ 54 ਦੌੜਾਂ ਬਣਾਈਆਂ। ਪੰਜਾਬ ਦੀ ਟੀਮ ਨੇ ਦੋ ਵਿਕਟਾਂ ਗੁਆਈਆਂ, ਜਿਨ੍ਹਾਂ ਵਿੱਚ ਓਪਨਰ ਵਜੋਂ ਗਏ ਵਿਧਾਇਕ ਅਮੋਲਕ ਸਿੰਘ 14 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਅਮਰਪਾਲ ਸਿੰਘ 1 ਦੌੜ ਬਣਾ ਕੇ ਆਊਟ ਹੋ ਗਏ।

236 ਦੌੜਾਂ ਲਈ ਖੇਡਦਿਆਂ ਹਰਿਆਣਾ ਸਪੀਕਰ-ਇਲੈਵਨ ਵੱਲੋਂ ਵਿਧਾਇਕ ਭਵਿਆ ਬਿਸ਼ਨੋਈ ਅਤੇ ਚਰਨਜੀਵ ਰਾਓ ਨੇ ਸਲਾਮੀ ਬੱਲੇਬਾਜ਼ ਵਜੋਂ ਸ਼ੁਰੂਆਤ ਕੀਤੀ। ਇਸ ਦੌਰਾਨ ਭਵਿਆ ਬਿਸ਼ਨੋਈ 72 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਚਰਨਜੀਵ ਰਾਓ 2 ਚੌਕਿਆਂ ਦੀ ਮਦਦ ਨਾਲ 12 ਦੌੜਾਂ ਬਣਾ ਕੇ ਕੈਚ ਆਊਟ ਹੋਏ। ਉਨ੍ਹਾਂ ਦਾ ਕੈਚ ਅੰਮ੍ਰਿਤਪਾਲ ਸਿੰਘ ਦੀ ਗੇਂਦ 'ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਲੀ ਕਲਸੀ ਨੇ ਫੜਿਆ। ਇਸ ਪਿੱਛੋਂ ਵਿਧਾਇਕ ਰਾਜੇਸ਼ ਨਾਗਰ ਨੇ 19 ਦੌੜਾਂ ਅਤੇ ਵਿਧਾਇਕ ਸ਼ਸ਼ੀਪਾਲ ਸਿੰਘ ਨੇ 16 ਦੌੜਾਂ ਬਣਾ ਕੇ ਆਊਟ ਹੋਏ।

ਪੰਜਾਬ ਸਪੀਕਰ-ਇਲੈਵਨ ਟੀਮ

  • ਕਪਤਾਨ ਗੁਰਮੀਤ ਸਿੰਘ ਮੀਤ ਹੇਅਰ (ਖੇਡ ਮੰਤਰੀ ਪੰਜਾਬ)
  • ਵਿਧਾਇਕ ਅਮੋਲਕ ਸਿੰਘ
  • ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
  • ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ (ਮੌੜ)
  • ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
  • ਵਿਧਾਇਕ ਕਰਮਬੀਰ ਸਿੰਘ ਘੁੰਮਣ
  • ਵਿਧਾਇਕ ਨਰਿੰਦਰਪਾਲ ਸਿੰਘ ਸਵਨਾ
  • ਵਿਧਾਇਕ ਰੁਪਿੰਦਰ ਸਿੰਘ
  • ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
  • ਵਿਧਾਇਕ ਮਨਜਿੰਦਰ ਲਾਲਪੁਰਾ
  • ਵਿਧਾਇਕ ਗੁਰਦੇਵ ਸਿੰਘ ਦੇਵ ਮਾਨ
  • ਵਿਧਾਇਕ ਅਮਰਪਾਲ ਸਿੰਘ,
  • ਵਿਧਾਇਕ ਡਾ. ਰਵਜੋਤ ਸਿੰਘ

ਹਰਿਆਣਾ ਸਪੀਕਰ-ਇਲੈਵਨ ਟੀਮ

  • ਕਪਤਾਨ ਗਿਆਨ ਚੰਦ ਗੁਪਤਾ (ਸਪੀਕਰ, ਹਰਿਆਣਾ ਵਿਧਾਨ ਸਭਾ)
  • ਵਿਧਾਇਕ ਭਵਿਆ ਬਿਸ਼ਨੋਈ
  • ਵਿਧਾਇਕ ਚਿਰੰਜੀਵ ਰਾਓ
  • ਵਿਧਾਇਕ ਰਾਜੇਸ਼ ਨਾਗਰ
  • ਵਿਧਾਇਕ ਸ਼ੀਸ਼ ਪਾਲ ਸਿੰਘ
  • ਵਿਧਾਇਕ ਜੋਗੀ ਰਾਮ ਸਿੰਘ
  • ਵਿਧਾਇਕ ਲਕਸ਼ਮਣ ਸਿੰਘ ਯਾਦਵ
  • ਵਿਧਾਇਕ ਪਰਦੀਪ ਚੌਧਰੀ
  • ਵਿਧਾਇਕ ਬਲਰਾਜ ਕੁੰਡੂ
  • ਵਿਧਾਇਕ ਕੁਲਦੀਪ ਵਤਸ
  • ਵਿਧਾਇਕ ਅਮਿਤ ਸਿਹਾਗ
  • ਵਿਧਾਇਕ ਪ੍ਰਵੀਨ ਡਾਗਰ
  • ਵਿਧਾਇਕ ਮੋਮਨ ਖਾਨ
  • ਵਿਧਾਇਕ ਹਰਵਿੰਦਰ ਕਲਿਆਣ
  • ਵਿਧਾਇਕ ਮੋਹਨ ਲਾਲ ਬਡੋਲੀ
  • ਵਿਧਾਇਕ ਸੰਜੇ ਸਿੰਘ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live