Radio Spice
India News

ਅੰਸਾਰੀ ਮਾਮਲੇ 'ਚ ਸਾਬਕਾ ਗ੍ਰਹਿ ਮੰਤਰੀ ਰੰਧਾਵਾ ਦਾ ਮੁੱਖ ਮੰਤਰੀ ਮਾਨ ਨੂੰ ਜਵਾਬ

By 111459pwpadmin•

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਖਤਾਰ ਅੰਸਾਰੀ ਮਾਮਲੇ 'ਚ ਖਰਚ ਕੀਤੇ ਲੱਖਾਂ ਰੁਪਈਆਂ ਦਾ ਹਿਸਾਬ ਉਸ ਵੇਲੇ ਦੇ ਮੰਤਰੀਆਂ ਤੋਂ ਵਸੂਲ ਕਰਨ ਦਾ ਦਾਅਵਾ ਕੀਤਾ ਤਾਂ ਸਾਬਕਾ ਜੇਲ੍ਹ ਤੇ ਗ੍ਰਹਿ ਮੰਤਰੀ ਰੰਧਾਵਾ ਵੀ ਸਾਹਮਣੇ ਆਏ ਤੇ ਹਰ ਸਵਾਲ ਦਾ ਜਵਾਬ ਦਿੱਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਪਹਿਲਾਂ ਵੀ ਜਾਂਚ ਟੀਮ ਨੂੰ ਹਰ ਤੱਥ ਤੋਂ ਜਾਣੂ ਕਰਵਾ ਚੁੱਕੇ ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਖਤਾਰ ਅੰਸਾਰੀ ਮਾਮਲੇ 'ਚ ਖਰਚ ਕੀਤੇ ਲੱਖਾਂ ਰੁਪਈਆਂ ਦਾ ਹਿਸਾਬ ਉਸ ਵੇਲੇ ਦੇ ਮੰਤਰੀਆਂ ਤੋਂ ਵਸੂਲ ਕਰਨ ਦਾ ਦਾਅਵਾ ਕੀਤਾ ਤਾਂ ਸਾਬਕਾ ਜੇਲ੍ਹ ਤੇ ਗ੍ਰਹਿ ਮੰਤਰੀ ਰੰਧਾਵਾ ਵੀ ਸਾਹਮਣੇ ਆਏ ਤੇ ਹਰ ਸਵਾਲ ਦਾ ਜਵਾਬ ਦਿੱਤਾ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਪਹਿਲਾਂ ਵੀ ਜਾਂਚ ਟੀਮ ਨੂੰ ਹਰ ਤੱਥ ਤੋਂ ਜਾਣੂ ਕਰਵਾ ਚੁੱਕੇ ਹਨ, ਪਰ ਜੇਕਰ ਫੇਰ ਵੀ ਲੋੜ ਪਈ ਤਾਂ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ, ਓਹਨਾਂ ਦੱਸਿਆ ਕੀ ਜੇਲ੍ਹ ਮੰਤਰੀ ਹੁੰਦਿਆਂ ਓਹਨਾਂ ਦੀ ਜਿੰਮੇਵਾਰੀ ਸਿਰਫ ਜੇਲ੍ਹ ਅੰਦਰ ਆਏ ਕੈਦੀਆਂ ਨੂੰ ਸੰਭਾਲਣ ਦੀ ਸੀ, ਕਿਸੇ ਵੀ ਕੈਦੀ ਨਾਲ ਜੁੜੇ ਅਦਾਲਤੀ ਖਰਚੇ ਜਾਂ ਹੋਰ ਫੈਸਲਿਆਂ ਦਾ ਅਧਿਕਾਰ ਗ੍ਰਹਿ ਵਿਭਾਗ ਕੋਲ ਹੁੰਦਾ ਹੈ, ਅਤੇ ਉਸ ਵੇਲੇ ਗ੍ਰਹਿ ਮਹਿਕਮਾ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ।

ਰੰਧਾਵਾ ਨੇ ਸਪੱਸ਼ਟ ਕੀਤਾ ਕਿ ਜਦ ਉਹ ਤਿੰਨ ਮਹੀਨੇ ਲਈ ਸੂਬੇ ਦੇ ਗ੍ਰਹਿ ਮੰਤਰੀ ਬਣੇ ਤਾਂ ਉਹਨਾਂ ਕੋਲ ਮੁਖਤਾਰ ਅੰਸਾਰੀ ਮਾਮਲੇ 'ਚ ਹੋਏ ਖਰਚ ਵਾਲੀ ਫਾਈਲ ਪਹੁੰਚੀ ਸੀ, ਪਰ ਪਾਸ ਨਹੀਂ ਸੀ ਕੀਤਾ, ਸਗੋਂ ਪੂਰਾ ਮਾਮਲਾ ਰੀਵਿਊ ਕਰਨ ਲਈ ਮੁੱਖ ਸਕੱਤਰ ਨੂੰ ਫਾਈਲ ਭੇਜ ਦਿੱਤੀ ਸੀ। ਸਾਬਕਾ ਗ੍ਰਹਿ ਮੰਤਰੀ ਨੇ ਆਪਣਾ ਪੱਖ ਸਪੱਸ਼ਟ ਕਰਦਿਆਂ ਦੱਸਿਆ ਕਿ ਓਹਨਾਂ ਤਾਂ ਜੇਲ੍ਹ ਮੰਤਰੀ ਹੁੰਦਿਆਂ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਿਆ ਸੀ ਕਿ ਅੰਸਾਰੀ ਨੂੰ ਪੰਜਾਬ ਵਿੱਚ ਨਹੀਂ ਰੱਖਣਾ ਚਾਹੀਦਾ, ਕਿਉਂਕਿ ਅਜਿਹੇ ਹੋਣ ਤੇ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਫ਼ਿਲਹਾਲ ਪੂਰੇ ਮਾਮਲੇ 'ਤੇ ਰਾਜਨੀਤੀ ਗਰਮਾਈ ਹੋਈ ਹੈ, ਪਰ ਸੂਬੇ ਦੇ ਲੋਕ ਸੱਚ ਜਾਨਣਾ ਚਾਹੁੰਦੇ ਹਨ, ਸਰਕਾਰ ਜਲਦ ਪੂਰੇ ਮਾਮਲੇ ਦੀ ਜਾਂਚ ਕਰ ਕਾਰਵਾਈ ਦੀ ਗੱਲ ਕਰ ਰਹੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live