Radio Spice
India News

ਭਾਰੀ ਬਰਫ਼ਬਾਰੀ ਕਾਰਨ ਰੋਕੀ ਗਈ ਕੇਦਾਰਨਾਥ ਧਾਮ ਯਾਤਰਾ ਦੀ ਰਜਿਸਟ੍ਰੇਸ਼ਨ

By 111459pwpadmin•

ਚਾਰ ਧਾਮ ਯਾਤਰਾ ਸ਼ੁਰੂ ਹੋ ਗਈ ਹੈ। ਪਰ ਗੜ੍ਹਵਾਲ ਖੇਤਰ ਵਿਚ ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਰਿਸ਼ੀਕੇਸ਼ ਤੇ ਹਰਿਦੁਆਰ ਵਿੱਚ ਸ਼ਰਧਾਲੂਆਂ ਲਈ ਕੇਦਾਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 30 ਅਪ੍ਰੈਲ ਤਕ ਮੁਅੱਤਲ ਕਰ ਦਿੱਤੀ ਗਈ ਹੈ। ਹਾਲਾਂਕਿ ਕੇਦਾਰਨਾਥ ਧਾਮ ਦੇ ਦਰਵਾਜ਼ੇ 25 ਅਪ੍ਰੈਲ ਨੂੰ ਹੀ ਖੋਲ੍ਹੇ ਜਾਣਗੇ। ਗੜ੍ਹਵਾਲ ਡਿਵੀਜ਼ਨ ਦੇ ਵਧੀਕ ਪ੍ਰਸ਼ਾਸਨਿਕ ਕਮਿਸ਼ਨਰ ਅਤੇ ਚਾਰਧਾਮ

ਚਾਰ ਧਾਮ ਯਾਤਰਾ ਸ਼ੁਰੂ ਹੋ ਗਈ ਹੈ। ਪਰ ਗੜ੍ਹਵਾਲ ਖੇਤਰ ਵਿਚ ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਰਿਸ਼ੀਕੇਸ਼ ਤੇ ਹਰਿਦੁਆਰ ਵਿੱਚ ਸ਼ਰਧਾਲੂਆਂ ਲਈ ਕੇਦਾਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 30 ਅਪ੍ਰੈਲ ਤਕ ਮੁਅੱਤਲ ਕਰ ਦਿੱਤੀ ਗਈ ਹੈ। ਹਾਲਾਂਕਿ ਕੇਦਾਰਨਾਥ ਧਾਮ ਦੇ ਦਰਵਾਜ਼ੇ 25 ਅਪ੍ਰੈਲ ਨੂੰ ਹੀ ਖੋਲ੍ਹੇ ਜਾਣਗੇ।

ਗੜ੍ਹਵਾਲ ਡਿਵੀਜ਼ਨ ਦੇ ਵਧੀਕ ਪ੍ਰਸ਼ਾਸਨਿਕ ਕਮਿਸ਼ਨਰ ਅਤੇ ਚਾਰਧਾਮ ਯਾਤਰਾ ਪ੍ਰਸ਼ਾਸਨ ਸੰਗਠਨ ਦੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਨਰਿੰਦਰ ਸਿੰਘ ਕਵੀਰਿਆਲ ਨੇ ਪੀਟੀਆਈ ਨਾਲ ਗੱਲ ਕਰਦਿਆਂ ਕਿਹਾ ਕਿ ਖਰਾਬ ਮੌਸਮ ਤੇ ਬਰਫ਼ਬਾਰੀ ਕਾਰਨ ਹਰਿਦੁਆਰ ਅਤੇ ਰਿਸ਼ੀਕੇਸ਼ ਵਿੱਚ ਕੇਦਾਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ 30 ਅਪ੍ਰੈਲ ਤਕ ਮੁਅੱਤਲ ਕਰ ਦਿੱਤੀ ਗਈ ਹੈ।

ਅਕਸ਼ੈ ਤ੍ਰਿਤੀਆ ਦੇ ਦਿਨ ਸ਼ੁਰੂ ਹੋਈ ਸੀ ਚਾਰ ਧਾਮ ਯਾਤਰਾ

ਦੱਸ ਦੇਈਏ ਕਿ 22 ਅਪ੍ਰੈਲ 2023 ਨੂੰ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ 'ਤੇ ਚਾਰਧਾਮ ਯਾਤਰਾ ਸ਼ੁਰੂ ਹੋਈ ਸੀ। ਇਸ ਦਿਨ ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਖੋਲ੍ਹੇ ਗਏ ਸਨ ਤੇ 25 ਅਪ੍ਰੈਲ ਨੂੰ ਕੇਦਾਰਨਾਥ ਧਾਮ ਦੇ ਕਿਵਾੜ ਅਤੇ 27 ਅਪ੍ਰੈਲ ਨੂੰ ਬਦਰੀਨਾਥ ਧਾਮ ਦੇ ਕਿਵਾੜ ਖੋਲ੍ਹੇ ਜਾਣਗੇ।

ਹੁਣ ਤੱਕ 16 ਲੱਖ ਤੋਂ ਵੱਧ ਲੋਕ ਕਰਵਾ ਚੁੱਕੇ ਹਨ ਰਜਿਸਟ੍ਰੇਸ਼ਨ

ਅਧਿਕਾਰਤ ਤੌਰ 'ਤੇ ਚਾਰ ਧਾਮ ਯਾਤਰਾ ਲਈ ਹੁਣ ਤਕ ਭਾਰਤ ਅਤੇ ਵਿਦੇਸ਼ਾਂ ਤੋਂ 16 ਲੱਖ ਤੋਂ ਵੱਧ ਲੋਕ ਰਜਿਸਟਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਤੇ ਮੌਸਮ ਦੀ ਭਵਿੱਖਬਾਣੀ ਲਈ ਸਰਕਾਰ ਨੇ ਆਪਣੇ ਨਾਲ ਗਰਮ ਕੱਪੜੇ ਰੱਖਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਵਿਚਕਾਰ ਖਰਾਬ ਮੌਸਮ ਕਾਰਨ ਸ਼ਰਧਾਲੂਆਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਹਾਲਾਂਕਿ ਯਾਤਰਾ ਦੌਰਾਨ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ।

ਯਾਤਰਾ ਲਈ ਜਾਰੀ ਕੀਤੀਆਂ ਗਾਈਡਲਾਈਨਜ਼

ਸਿਹਤ ਸਕੱਤਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ "ਯਾਤਰਾ ਲਈ ਦਿਸ਼ਾ-ਨਿਰਦੇਸ਼ ਤੇ ਐਸਓਪੀ ਜਾਰੀ ਕੀਤੇ ਗਏ ਹਨ। ਇਸ 'ਚ ਯਾਤਰੀਆਂ ਨੂੰ ਸਫਰ ਦੌਰਾਨ ਆਪਣੇ ਸਰੀਰ ਨੂੰ ਪਹਾੜੀ ਮੌਸਮ ਮੁਤਾਬਕ ਢਾਲਣਾ ਪੈਂਦਾ ਹੈ। ਜੇਕਰ ਤੁਹਾਨੂੰ ਯਾਤਰਾ ਦੌਰਾਨ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨੂੰ ਕੁਝ ਦੇਰ ਆਰਾਮ ਦਿਓ ਅਤੇ ਫਿਰ ਆਪਣੀ ਯਾਤਰਾ ਸ਼ੁਰੂ ਕਰੋ।'

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live