Radio Spice
India News

ਖੇਡ ਮੰਤਰੀ ਵੱਲੋਂ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

By 111459pwpadmin•

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਖੇਡ ਮੰਤਰੀ ਮੀਤ ਹੇਅਰ ਨੇ ਕੌਰ ਸਿੰਘ ਦੇ ਤੁਰ ਜਾਣ ਨੂੰ ਭਾਰਤੀ ਖੇਡ ਖੇਤਰ ਖ਼

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਖੇਡ ਮੰਤਰੀ ਮੀਤ ਹੇਅਰ ਨੇ ਕੌਰ ਸਿੰਘ ਦੇ ਤੁਰ ਜਾਣ ਨੂੰ ਭਾਰਤੀ ਖੇਡ ਖੇਤਰ ਖ਼ਾਸ ਕਰ ਕੇ ਮੁੱਕੇਬਾਜ਼ੀ ਖੇਡ ਲਈ ਵੱਡਾ ਘਾਟਾ ਦੱਸਦਿਆਂ ਕਿਹਾ ਕਿ ਪਦਮ ਸ੍ਰੀ ਤੇ ਅਰਜੁਨਾ ਐਵਾਰਡ ਜੇਤੂ ਕੌਰ ਸਿੰਘ ਨੇ ਪੰਜਾਬ ਤੇ ਦੇਸ਼ ਦਾ ਨਾਮ ਕੌਮਾਂਤਰੀ ਮੰਚ ਉੱਤੇ ਰੌਸ਼ਨ ਕੀਤਾ ਹੈ। ਕੌਰ ਸਿੰਘ ਨੇ 1982 ਦੀਆਂ ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਤੋਂ ਇਲਾਵਾ ਏਸ਼ੀਅਨ ਚੈਂਪੀਅਨਸ਼ਿਪ ਅਤੇ ਕਿੰਗਜ਼ ਕੱਪ ਵਿੱਚ ਵੀ ਗੋਲਡ ਮੈਡਲ ਜਿੱਤਿਆ।

1984 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ।ਮੁਹੰਮਦ ਅਲੀ ਨਾਲ ਇਤਿਹਾਸਕ ਮੈਚ ਖੇਡਿਆ। ਭਾਰਤੀ ਸੈਨਾ ਤੇ ਪੰਜਾਬ ਪੁਲਿਸ ਵਿੱਚ ਲੰਬਾ ਸਮਾਂ ਸੇਵਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਇਸ ਮਾਣਮੱਤੇ ਮੁੱਕੇਬਾਜ਼ ਦੀ ਜੀਵਨੀ ਸਕੂਲੀ ਸਿਲੇਬਸ ਦਾ ਹਿੱਸਾ ਬਣਾਈ ਹੈ।

ਮੀਤ ਹੇਅਰ ਨੇ ਕਿਹਾ ਕਿ ਕੌਰ ਸਿੰਘ ਦਾ ਸੰਘਰਸ਼ਮਈ ਜੀਵਨ ਅਤੇ ਖੇਡ ਪ੍ਰਾਪਤੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹਿਣਗੀਆਂ। ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਉੱਠ ਕੇ ਕੌਰ ਸਿੰਘ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਵਿਸ਼ਵ ਪੱਧਰ ਉੱਤੇ ਨਾਮਣਾ ਖੱਟਿਆ। ਖੇਡ ਮੰਤਰੀ ਨੇ ਮਹਾਨ ਮੁੱਕੇਬਾਜ਼ ਨੂੰ ਸਿਜਦਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਤੇ ਖੇਡ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live