Radio Spice
India News

ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਖਾਲਿਸਤਾਨ ਪੱਖੀ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨ

By 111459pwpadmin•

ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਵੀਡੀਓ ਜਾਰੀ ਕੀਤੀ ਹੈ। ਪੰਨੂ ਨੇ ਕਿਹਾ ਹੈ ਕਿ 29 ਅਪਰੈਲ ਨੂੰ ਪੰਜਾਬ ਦੇ ਲੋਕ ਰੇਲਵੇ ਟਰੈਕ ’ਤੇ ਬੈਲ ਗੱਡੀਆਂ ਤੇ ਟਰੈਕਟਰ ਖੜ੍ਹੇ ਕਰ ਦੇਣ। ਪੰਨੂ ਨੇ ਕਿਹਾ ਕਿ 23 ਮਈ ਨੂੰ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਪ੍ਰਧਾਨ ਮੰਤਰੀ ਨਰਿ

ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਵੀਡੀਓ ਜਾਰੀ ਕੀਤੀ ਹੈ। ਪੰਨੂ ਨੇ ਕਿਹਾ ਹੈ ਕਿ 29 ਅਪਰੈਲ ਨੂੰ ਪੰਜਾਬ ਦੇ ਲੋਕ ਰੇਲਵੇ ਟਰੈਕ ’ਤੇ ਬੈਲ ਗੱਡੀਆਂ ਤੇ ਟਰੈਕਟਰ ਖੜ੍ਹੇ ਕਰ ਦੇਣ।

ਪੰਨੂ ਨੇ ਕਿਹਾ ਕਿ 23 ਮਈ ਨੂੰ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅੰਮ੍ਰਿਤਪਾਲ ਮਾਮਲੇ 'ਚ ਜਵਾਬ ਮੰਗਿਆ ਜਾਵੇਗਾ। 

ਪੰਨੂ ਨੇ ਕਿਹਾ ਕਿ ਇਸ ਵਾਰ ਮਸਲਾ ਜ਼ਮੀਨ ਦਾ ਨਹੀਂ, ਜ਼ਮੀਰ ਦਾ ਹੈ। 29 ਅਪ੍ਰੈਲ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਕਰਨਾ ਚਾਹੀਦਾ ਹੈ। ਟਰੇਨ ਰੋਕਣ ਦੀ ਆਵਾਜ਼ ਡਿਬਰੂਗੜ੍ਹ ਜੇਲ੍ਹ ਤੱਕ ਜਾਣੀ ਚਾਹੀਦੀ ਹੈ ਤਾਂ ਜੋ ਪਤਾ ਲੱਗੇ ਕਿ ਪੰਜਾਬ ਦੇ ਨੌਜਵਾਨ ਜਾਗਦੀ ਜ਼ਮੀਰ ਵਾਲੇ ਹਨ।

ਉਸ ਨੇ ਕਿਹਾ ਹੈ ਕਿ ਅੰਮ੍ਰਿਤਸਰ ਤੋਂ ਫ਼ਿਰੋਜ਼ਪੁਰ ਤੱਕ ਕੋਈ ਟਰੇਨ ਨਹੀਂ ਚੱਲਣੀ ਚਾਹੀਦੀ। ਪੰਨੂ ਇਸ ਤੋਂ ਪਹਿਲਾਂ ਵੀ ਕਈ ਵੀਡੀਓ ਜਾਰੀ ਕਰ ਚੁੱਕਾ ਹੈ। 

ਪੰਨੂ ਦੀ ਧਮਕੀ ਤੋਂ ਬਾਅਦ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਅਲਰਟ ਜਾਰੀ ਕੀਤਾ ਗਿਆ ਹੈ। ਰੇਲਵੇ ਸਟੇਸ਼ਨ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜੀਆਰਪੀ ਨੂੰ ਗਸ਼ਤ ਤੇ ਸੁਰੱਖਿਆ ਵਧਾਉਣ ਲਈ 41 ਵਾਧੂ ਪੁਲਿਸ ਮੁਲਾਜ਼ਮ ਦਿੱਤੇ ਗਏ ਹਨ।

ਰੇਲਵੇ ਸਟੇਸ਼ਨਾਂ ਤੇ ਪੁਲਿਸ ਚੌਕੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਰੇਲਵੇ ਟ੍ਰੈਕ 'ਤੇ ਗਸ਼ਤ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨ 'ਤੇ ਤਾਇਨਾਤ ਵਾਧੂ ਫੋਰਸ 'ਚ ਇੱਕ ਸਬ-ਇੰਸਪੈਕਟਰ, ਪੰਜ ਕਾਂਸਟੇਬਲ ਤੇ 35 ਹੋਮ ਗਾਰਡ ਸ਼ਾਮਲ ਹਨ, ਜੋ ਜੀਆਰਪੀ ਦੀ ਮਦਦ ਕਰਨਗੇ।

ਜੀਆਰਪੀ ਦੇ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਲਈ ਡਿਊਟੀ 8 ਘੰਟੇ ਤੋਂ ਵਧਾ ਕੇ 10 ਘੰਟੇ ਕਰ ਦਿੱਤੀ ਗਈ ਹੈ।

ਅਧਿਕਾਰੀਆਂ ਨੂੰ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live