Radio Spice
India News

ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚ ਗੈਸ ਲੀਕ, 11 ਲੋਕਾਂ ਦੀ ਮੌਤ, NDRF ਟੀਮ ਪੁੱਜੀ, ਇਲਾਕਾ ਸੀਲ

By 111459pwpadmin•

ਸ਼ਹਿਰ ਦੇ ਗਿਆਸਪੁਰਾ ਇਲਾਕੇ 'ਚ ਸੂਆ ਰੋਡ 'ਤੇ ਗੈਸ ਲੀਕ ਹੋਣ ਕਾਰਨ ਕੁੱਲ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਜਿਨ੍ਹਾਂ ਵਿੱਚ 5 ਔਰਤਾਂ, 6 ਮਰਦ ਹਨ, ਜਿਨ੍ਹਾਂ ਵਿੱਚ 10 ਸਾਲ ਅਤੇ 13 ਸਾਲ ਦੇ 2 ਬੱਚੇ ਹਨ। ਗੈਸ ਕਿੱਥੋਂ ਲੀਕ ਹੋਈ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਇਲਾਕੇ ਨੂੰ ਸ

ਸ਼ਹਿਰ ਦੇ ਗਿਆਸਪੁਰਾ ਇਲਾਕੇ 'ਚ ਸੂਆ ਰੋਡ 'ਤੇ ਗੈਸ ਲੀਕ ਹੋਣ ਕਾਰਨ ਕੁੱਲ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਜਿਨ੍ਹਾਂ ਵਿੱਚ 5 ਔਰਤਾਂ, 6 ਮਰਦ ਹਨ, ਜਿਨ੍ਹਾਂ ਵਿੱਚ 10 ਸਾਲ ਅਤੇ 13 ਸਾਲ ਦੇ 2 ਬੱਚੇ ਹਨ। ਗੈਸ ਕਿੱਥੋਂ ਲੀਕ ਹੋਈ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇੱਥੇ ਸਥਿਤ ਆਰਤੀ ਕਲੀਨਿਕ ਅਤੇ ਇੱਕ ਹੋਰ ਦੁਕਾਨ ਤੋਂ 10 ਵਿਅਕਤੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਹੈ।

ਜਾਂਚ ਲਈ ਬੁਲਾਈ ਗਈ ਐਨਡੀਆਰਐਫ

ਪ੍ਰਸ਼ਾਸਨ ਨੂੰ ਪਤਾ ਲਗਾਉਣ ਵਿਚ ਮੁਸ਼ਕਿਲ ਹੋ ਰਹੀ ਹੈ ਕਿ ਆਖਰ ਇਹ ਗੈਸ ਕਿਹੜੀ ਹੈ ਅਤੇ ਹਾਦਸਾ ਕਿੰਝ ਵਾਪਰਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਦੀ ਪੜਤਾਲ ਦੇ ਲਈ ਐਨਡੀਆਰਐਫ ਦੀ ਟੀਮ ਨੂੰ ਸੱਦਿਆ ਗਿਆ ਹੈ। ਲੁਧਿਆਣਾ ਪਹੁੰਚਣ ਤੋਂ ਐਨਡੀਆਰਐਫ ਦੀ ਟੀਮ ਸਾਰੇ ਮਾਮਲੇ ਦੀ ਪੜਤਾਲ ਕਰਕੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਏਗੀ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ, ਇਸ ਸਬੰਧੀ ਐਨ.ਡੀ.ਆਰ.ਐਫ., ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ, ਸੀਵਰੇਜ ਦੇ ਸੈਂਪਲ ਲੈਣ ਦੇ ਨਾਲ-ਨਾਲ ਆਸ-ਪਾਸ ਦੇ ਘਰਾਂ 'ਚ ਪਏ ਕੈਮੀਕਲ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੱਥੇ ਕੀ ਹੋਇਆ ਹੈ।

https://twitter.com/ANI/status/1652531502037753857?s=20

ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਘਰਾਂ ਦੇ ਲੋਕ ਆਪਣੇ ਘਰਾਂ ਵਿਚ ਬੇਹੋਸ਼ ਹੋ ਗਏ ਹਨ ਅਤੇ ਕੋਈ ਵੀ ਉਥੋਂ ਜਾਣ ਦੇ ਯੋਗ ਨਹੀਂ ਹੈ। ਸੂਤਰਾਂ ਅਨੁਸਾਰ ਗੈਸ ਲੀਕ ਹੋਣ ਕਾਰਨ ਜੋ ਵੀ 300 ਮੀਟਰ ਦੇ ਘੇਰੇ ਵਿੱਚ ਜਾ ਰਿਹਾ ਹੈ, ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਉਹ ਵਾਪਸ ਆ ਰਿਹਾ ਹੈ।

ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਉੱਥੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਮੌਕੇ 'ਤੇ ਸਮਾਜਿਕ ਸੰਸਥਾਵਾਂ ਦੀਆਂ ਐਂਬੂਲੈਂਸਾਂ ਵੀ ਪਹੁੰਚ ਗਈਆਂ ਹਨ ਅਤੇ ਬੇਹੋਸ਼ ਹੋਏ ਲੋਕਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਘਟਨਾ ਦੀ ਜਾਣਕਾਰੀ ਦਿੰਦੇ ਐੱਸ.ਪੀ

ਇਸ ਪੂਰੇ ਮਾਮਲੇ 'ਤੇ ਐੱਸਪੀ ਨੇ ਕਿਹਾ ਕਿ ਘੱਟੋ-ਘੱਟ 5 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਗੈਸ ਲੀਕ ਹੋਣ ਕਾਰਨ 5-6 ਲੋਕ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬਚਾਅ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਡਾਕਟਰਾਂ ਦੀ ਟੀਮ ਅਤੇ ਐਂਬੂਲੈਂਸ ਨੂੰ ਵੀ ਬੁਲਾਇਆ ਗਿਆ ਹੈ।

ਕੀ ਕਿਹਾ SDM ਲੁਧਿਆਣਾ ਨੇ

ਲੁਧਿਆਣਾ ਗੈਸ ਲੀਕ ਮਾਮਲੇ ਦੀ ਜਾਣਕਾਰੀ ਐਸਡੀਐਮ ਲੁਧਿਆਣਾ ਪੱਛਮੀ ਸਵਾਤੀ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯਕੀਨੀ ਤੌਰ 'ਤੇ ਇਹ ਗੈਸ ਲੀਕ ਹੋਣ ਦਾ ਮਾਮਲਾ ਹੈ। NDRF ਦੀਆਂ ਟੀਮਾਂ ਲੋਕਾਂ ਨੂੰ ਕੱਢਣ ਲਈ ਮੌਕੇ 'ਤੇ ਮੌਜੂਦ ਹਨ ਅਤੇ ਬਚਾਅ ਕਾਰਜ ਚਲਾ ਰਹੀਆਂ ਹਨ। ਇਸ ਘਟਨਾ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 11 ਲੋਕ ਗੰਭੀਰ ਰੂਪ 'ਚ ਬੀਮਾਰ ਹਨ।

ਸੀਐਮ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਗੈਸ ਲੀਕ ਹੋਣ ਦੀ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ। ਇੱਕ ਟਵੀਟ ਵਿੱਚ ਸੀਐਮ ਮਾਨ ਨੇ ਕਿਹਾ, "ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਦੀ ਘਟਨਾ ਬਹੁਤ ਦੁਖਦਾਈ ਹੈ.. ਪੁਲਿਸ, ਸਰਕਾਰ ਅਤੇ NDRF ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ.. ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।"

https://twitter.com/BhagwantMann/status/1652535609838419969?s=20

ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਫੈਕਟਰੀ ਵਿੱਚ ਗੈਸ ਲੀਕ ਹੋਣ ਦੇ ਦਰਦਨਾਕ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਬੇਹੋਸ਼ ਹੋ ਗਏ।

ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਜ਼ਖਮੀਆਂ ਨੂੰ ਪੂਰਨ ਸਿਹਤਯਾਬੀ ਬਖਸ਼ਣ।

https://twitter.com/capt_amarinder/status/1652561019057897472?s=20

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live