Radio Spice
India News

ਅਦਾਕਾਰਾ ਤਾਨੀਆ ਦੇ ਨਾਂ ਵੱਡੀ ਪ੍ਰਾਪਤੀ, 'ਸ਼ਾਨ ਪੰਜਾਬ ਦੀ' ਐਵਾਰਡ ਨਾਲ ਹੋਈ ਸਨਮਾਨਤ

By 111459pwpadmin•

ਪੰਜਾਬੀ ਅਦਾਕਾਰਾ ਤਾਨੀਆ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਛੋਟੀ ਜਿਹੀ ਉਮਰ 'ਚ ਹੀ ਪੰਜਾਬੀ ਫਿਲਮ ਇੰਡਸਟਰੀ 'ਚ ਵੱਡਾ ਨਾਮ ਤੇ ਸ਼ੋਹਰਤ ਹਾਸਲ ਕੀਤੀ ਹੈ। ਤਾਨੀਆ ਨੂੰ ਉਸ ਦੀ ਕਿਊਟਨੈਸ ਤੇ ਸ਼ਾਨਦਾਰ ਅਦਾਕਾਰੀ ਲਈ ਜਾਣਿਆ ਜਾਂਦਾ ਹੈ। ਹੁਣ ਤਾਨੀਆ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜ ਗਈ ਹੈ। ਤਾਨੀਆ ਨੂੰ ਪੰਜਾਬ ਸਰਕਾਰ ਵੱਲੋਂ 'ਸ਼ਾਨ ਪੰਜਾਬ ਦੀ' ਐਵਾਰਡ ਨਾਲ ਸਨਮਾ

ਅਦਾਕਾਰਾ ਤਾਨੀਆ ਦੇ ਨਾਂ ਵੱਡੀ ਪ੍ਰਾਪਤੀ, 'ਸ਼ਾਨ ਪੰਜਾਬ ਦੀ' ਐਵਾਰਡ ਨਾਲ ਹੋਈ ਸਨਮਾਨਤ

ਪੰਜਾਬੀ ਅਦਾਕਾਰਾ ਤਾਨੀਆ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਛੋਟੀ ਜਿਹੀ ਉਮਰ 'ਚ ਹੀ ਪੰਜਾਬੀ ਫਿਲਮ ਇੰਡਸਟਰੀ 'ਚ ਵੱਡਾ ਨਾਮ ਤੇ ਸ਼ੋਹਰਤ ਹਾਸਲ ਕੀਤੀ ਹੈ। ਤਾਨੀਆ ਨੂੰ ਉਸ ਦੀ ਕਿਊਟਨੈਸ ਤੇ ਸ਼ਾਨਦਾਰ ਅਦਾਕਾਰੀ ਲਈ ਜਾਣਿਆ ਜਾਂਦਾ ਹੈ।

ਹੁਣ ਤਾਨੀਆ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜ ਗਈ ਹੈ। ਤਾਨੀਆ ਨੂੰ ਪੰਜਾਬ ਸਰਕਾਰ ਵੱਲੋਂ 'ਸ਼ਾਨ ਪੰਜਾਬ ਦੀ' ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਉਸ ਨੂੰ ਇਹ ਐਵਾਰਡ ਪੰਜਾਬੀ ਸਿਨੇਮਾ 'ਚ ਕਮਾਲ ਦੇ ਯੋਗਦਾਨ ਲਈ ਦਿੱਤਾ ਗਿਆ ਹੈ। ਤਾਨੀਆ ਨੇ ਖੁਦ ਸੋਸ਼ਲ ਮੀਡੀਆ 'ਤੇ ਇਸ ਦੀਆਂ

ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸ ਦਈਏ ਕਿ ਤਾਨੀਆ ਨੂੰ ਇਹ ਐਵਾਰਡ ਪੰਜਾਬ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਿੱਤਾ ਗਿਆ। ਤਾਨੀਆ ਨੇ ਇਹ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਿਖਿਆ, 'ਪੰਜਾਬ ਰਾਜਪਾਲ ਦੇ ਹੱਥੋਂ ਸ਼ਾਨ ਪੰਜਾਬ ਦੀ ਐਵਾਰਡ ਲੈਕੇ ਬੇਹੱਦ ਮਾਣ ਮਹਿਸੂਸ ਕਰ ਰਹੀ ਹਾਂ।'

ਇਸ ਦੇ ਨਾਲ ਨਾਲ ਤਾਨੀਆ ਨੇ ਐਮਪੀ ਵਿਕਰਮ ਸਾਹਨੀ ਤੇ ਕੈਬਨਿਟ ਮੰਤਰੀ ਮੀਤ ਹੇਅਰ ਦਾ ਵੀ ਖਾਸ ਧੰਨਵਾਦ ਕੀਤਾ।

ਕਾਬਿਲੇਗ਼ੌਰ ਹੈ ਕਿ ਤਾਨੀਆ ਪਾਲੀਵੁੱਡ ਇੰਡਸਟਰੀ ਦੀ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2018 'ਚ ਆਈ ਫਿਲਮ 'ਕਿਸਮਤ' ਨਾਲ ਕੀਤੀ ਸੀ। ਇਸ ਫਿਲਮ 'ਚ ਤਾਨੀਆ ਸਪੋਰਟਿੰਗ ਕਰੈਕਟਰ 'ਚ ਨਜ਼ਰ ਆਈ ਸੀ।

ਇਸ ਫਿਲਮ 'ਚ ਐਮੀ ਵਿਰਕ ਤੇ ਸਰਗੁਣ ਮਹਿਤਾ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ। ਤਾਨੀਆ ਨੂੰ ਅਸਲੀ ਪਛਾਣ ਮਿਲੀ ਸੀ ਫਿਲਮ 'ਸੁਫਨਾ' ਤੋਂ। ਦੱਸ ਦਈਏ ਕਿ ਫਿਲਮ 2020 'ਚ ਰਿਲੀਜ਼ ਹੋਈ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਤਾਨੀਆ ਜਲਦ ਹੀ ਸੋਨਮ ਬਾਜਵਾ ਦੇ ਨਾਲ ਫਿਲਮ 'ਗੋਡੇ ਗੋਡੇ ਚਾਅ' 'ਚ ਨਜ਼ਰ ਆਉਣ ਵਾਲੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live