Radio Spice
India News

ਮੋਰਿੰਡਾ ’ਚ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮਾਨਸਾ ’ਚ ਮੌਤ, ਛਾਤੀ ’ਚ ਦਰਦ ਮਗਰੋਂ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ

By 111459pwpadmin•

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ’ਚ ਬੀਤੇ ਦਿਨੀਂ ਗ੍ਰੰਥੀ ਸਿੰਘਾਂ ਨਾਲ ਬਦਸਲੂਕੀ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਮੁਲਜ਼ਮ ਜਸਵੀਰ ਸਿੰਘ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ। ਉਸ ਨੂੰ 24 ਅਪ੍ਰੈਲ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਮਾਨਸਾ ਜੇਲ੍ਹ ਲਿਆਂਦਾ ਗਿਆ ਸੀ। ਜੇਲ੍ਹ ’ਚ ਛਾਤੀ ’ਚ ਦਰਦ ਦੀ ਸ਼ਿਕਾਇਤ

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ’ਚ ਬੀਤੇ ਦਿਨੀਂ ਗ੍ਰੰਥੀ ਸਿੰਘਾਂ ਨਾਲ ਬਦਸਲੂਕੀ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਮੁਲਜ਼ਮ ਜਸਵੀਰ ਸਿੰਘ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ।

ਉਸ ਨੂੰ 24 ਅਪ੍ਰੈਲ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਮਾਨਸਾ ਜੇਲ੍ਹ ਲਿਆਂਦਾ ਗਿਆ ਸੀ। ਜੇਲ੍ਹ ’ਚ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਸ਼ਾਮ ਕਰੀਬ ਚਾਰ ਵਜੇ ਉਸ ਨੂੰ ਮਾਨਸਾ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਦੇਰ ਰਾਤ ਉਸਦੀ ਮੌਤ ਹੋ ਗਈ।

ਜੇਲ੍ਹ ਦੇ ਸੂਤਰਾਂ ਦਾ ਕਹਿਣਾ ਹੈ ਕਿ ਘਟਨਾ ਵਾਲੇ ਦਿਨ ਗੁੱਸੇ 'ਚ ਆਈ ਸੰਗਤ ਵੱਲੋਂ ਉਸਦੀ ਕੁੱਟਮਾਰ ਕੀਤੇ ਜਾਣ ਕਾਰਨ ਉਸ ਦੇ ਕੋਈ ਅੰਦਰੂਨੀ ਸੱਟ ਲੱਗੀ ਹੋ ਸਕਦੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਲਾਂਕਿ ਮੌਤ ਦਾ ਕਾਰਨ ਫਿਲਹਾਲ ਸਪਸ਼ਟ ਨਹੀਂ ਹੈ।

ਐੱਸਐੱਸਪੀ ਮਾਨਸਾ ਡਾ. ਨਾਨਕ ਸਿੰਘ ਨੇ ਮੁਲਜ਼ਮ ਜਸਵੀਰ ਸਿੰਘ ਦੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ। ਕਾਰਨਾਂ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਤਾਂ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ਉਨ੍ਹਾਂ ਕਿਸੇ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਫਿਲਹਾਲ ਉਸਦੀ ਲਾਸ਼ ਮੋਰਚਰੀ ’ਚ ਰੱਖ ਦਿੱਤੀ ਗਈ। ਮੰਗਲਵਾਰ ਨੂੰ ਉਸਦਾ ਪੋਸਟਮਾਰਟਮ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸਦੇ ਪਰਿਵਾਰਕ ਮੈਂਬਰਾਂ ਨੂੰ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਘਟਨਾ ਵਾਲੇ ਦਿਨ ਗੁਰਦੁਆਰੇ ’ਚ ਮੌਜੂਦ ਲੋਕਾਂ ਨੇ ਮੁਲਜ਼ਮ ਦੀ ਬਹੁਤ ਕੁੱਟਮਾਰ ਕੀਤੀ ਸੀ। ਪੁਲਿਸ ਵੱਲੋਂ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਵੀ ਲੋਕਾਂ ਨੇ ਥਾਣੇ ਅੱਗੇ ਧਰਨਾ ਦੇ ਕੇ ਉਸ ਨੂੰ ਲੋਕਾਂ ਦੇ ਹਵਾਲੇ ਕਰਨ ਦੀ ਮੰਗ ਕੀਤੀ ਸੀ।

ਇਸ ਤੋਂ ਬਾਅਦ ਅਦਾਲਤ ਪੇਸ਼ੀ ਦੌਰਾਨ ਵੀ ਇਕ ਵਕੀਲ ਨੇ ਉਸ ’ਤੇ ਪਿਸਤੌਲ ਤਾਣ ਦਿੱਤੀ ਸੀ। ਹਾਲਾਂਕਿ ਗੋਲ਼ੀ ਨਹੀਂ ਸੀ ਚੱਲ ਸਕੀ ਤੇ ਵਕੀਲ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live