Radio Spice
India News

ਅਦਾਕਾਰ ਦਿਲਜੀਤ ਦੁਸਾਂਝ ਨੂੰ ਝਟਕਾ, ਚਮਕੀਲੇ ਦੀ ਜ਼ਿੰਦਗੀ 'ਤੇ ਬਣੀ ਫਿਲਮ 'ਤੇ ਸਥਾਨਕ ਅਦਾਲਤ ਨੇ ਲਾਈ ਰੋਕ

By 111459pwpadmin•

ਸਥਾਨਕ ਅਦਾਲਤ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲੇ ਦੀ ਜ਼ਿੰਦਗੀ 'ਤੇ ਬਣ ਰਹੀ ਫਿਲਮ ਦੀ ਰਿਲੀਜ਼ ਅਤੇ ਪ੍ਰਸਾਰਣ 'ਤੇ ਰੋਕ ਲਾ ਦਿੱਤੀ ਹੈ। ਅਦਾਲਤ ਵੱਲੋਂ ਰਿਲਾਈਸ ਇੰਟਰਟੇਂਨਮੈਂਟ, ਨਿਰਮਾਤਾ ਇਮਤਿਆਜ ਅਲੀ, ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰਨਿਤੀ ਚੌਪੜਾ ਅਤੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਤੇ ਬਣੀ

ਸਥਾਨਕ ਅਦਾਲਤ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲੇ ਦੀ ਜ਼ਿੰਦਗੀ 'ਤੇ ਬਣ ਰਹੀ ਫਿਲਮ ਦੀ ਰਿਲੀਜ਼ ਅਤੇ ਪ੍ਰਸਾਰਣ 'ਤੇ ਰੋਕ ਲਾ ਦਿੱਤੀ ਹੈ। ਅਦਾਲਤ ਵੱਲੋਂ ਰਿਲਾਈਸ ਇੰਟਰਟੇਂਨਮੈਂਟ, ਨਿਰਮਾਤਾ ਇਮਤਿਆਜ ਅਲੀ, ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰਨਿਤੀ ਚੌਪੜਾ ਅਤੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਤੇ ਬਣੀ ਫਿਲਮ ਦਾ ਪ੍ਰਸਾਰਣ ਨਾ ਕਰਨ ਲਈ ਕਿਹਾ ਗਿਆ ਹੈ। ਇ

ਹ ਹੁਕਮ ਸਿਵਲ ਜੱਜ ਸੀਨੀਅਰ ਡਵੀਜ਼ਨ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਮ੍ਰਿਤਕ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਪਾਈ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੁਣਾਏ ਗਏ ਹਨ।

ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ ਵਿੱਚ ਉਨ੍ਹਾਂ ਦੇ ਪਿਤਾ ਨੂੰ ਆਪਣੀ ਪੋਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦਿੱਤੇ ਹਨ। ਇਸ ਲਈ ਉਨ੍ਹਾਂ ਨੂੰ 5 ਲੱਖ ਦੀ ਨਕਦੀ ਵੀ ਦਿੱਤੀ ਗਈ ਸੀ ਅਤੇ ਇਸ ਫਿਲਮ ਨੂੰ ਬਣਾਉਣ ਲਈ ਕੋਈ ਸਮਾਂ ਸੀਮਾ ਤਹਿ ਨਹੀਂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ 3 ਨਵੰਬਰ 2022 ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ, ਜਦੋਂ ਪਟੀਸ਼ਨਰ ਨੇ ਉਪਰੋਕਤ ਬਾਇਓਪਿਕ ਫਿਲਮ ਬਣਾਉਣ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਸਨੇ ਬਹਾਨੇ ਨਾਲ ਮਾਮਲੇ ਨੂੰ ਟਾਲਣਾ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਵਿਅਕਤੀ ਆਪਸ ਵਿੱਚ ਮਿਲੀ ਭੁਗਤ ਨਾਲ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਜੀਵਨੀ ਤੇ ਪਹਿਲਾਂ ਹੀ ਫਿਲਮ ਬਣਾ ਰਹੇ ਹਨ। ਉਨ੍ਹਾਂ ਨੂੰ ਫਿਲਮ ਰੋਕਣ ਲਈ ਬੇਨਤੀ ਕੀਤੀ ਪਰ ਉਹ ਨਹੀਂ ਮੰਨੇ।

ਅਦਾਲਤ ਵੱਲੋਂ ਦਲਜੀਤ ਦੁਸਾਂਝ ਅਤੇ ਹੋਰਨਾਂ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਹਨ। ਇਸ ਮਾਮਲੇ ਦੀ ਸੁਣਵਾਈ ਜੱਜ ਸੁਮਿਤ ਮੱਕੜ ਦੀ ਅਦਾਲਤ ਵਿੱਚ 3 ਮਈ ਨੂੰ ਹੋਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live