Radio Spice
India News

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ : ਹਰਪਾਲ ਸਿੰਘ ਚੀਮਾ

By 111459pwpadmin•

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦੋਂ ਕਿ ਅਪ੍ਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.), ਰਾਜ ਆਬਕਾਰੀ ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਇਕੱਤਰ ਕੀਤੇ ਮਾਲੀਏ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਦੁਆਰਾ ਏਕੀਕ੍ਰਿਤ ਵਿੱਤ ਪੱਬੰਧਨ ਪ੍ਰਣਾਲੀ (ਆਈ.ਐਫ.ਐਮ.ਐਸ) ਦੁਆਰਾ ਕੁੱਲ ਕਰ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅੰਕੜਿਆਂ ਵਿੱਚ ਥੋੜ੍ਹਾ ਅੰਤਰ ਹੋ ਸਕਦਾ ਹੈ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਜੀ.ਐਸ.ਟੀ ਵਿੱਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪ੍ਰੈਲ 2022 ਦੌਰਾਨ ਕੁੱਲ ਜੀ.ਐਸ.ਟੀ ਮਾਲੀਆ 1532 ਕਰੋੜ ਰੁਪਏ ਸੀ ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਬਕਾਰੀ ਮਾਲੀਆ 216.48 ਕਰੋੜ ਰੁਪਏ ਵੱਧ ਕੇ 781.12 ਕਰੋੜ ਰੁਪਏ ਰਿਹਾ। ਉਨ੍ਹਾਂ ਦੱਸਿਆ ਕਿ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਪ੍ਰਾਪਤ ਮਾਲੀਆ ਵੀ ਅਪ੍ਰੈਲ 2022 ਵਿੱਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪ੍ਰੈਲ 85.95 ਕਰੋੜ ਰੁਪਏ ਦੇ ਵਾਧੇ ਨਾਲ 441.35 ਕਰੋੜ ਰੁਪਏ ਰਿਹਾ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਪ੍ਰਸ਼ਾਸਨ ਅਤੇ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆ ਕੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਹੈ ਅਤੇ ਆਮਦਨ ਵਿੱਚ ਮੌਜੂਦਾ ਵਾਧਾ ਸਮਾਜ ਦੇ ਕਿਸੇ ਵੀ ਵਰਗ 'ਤੇ ਕੋਈ ਵਾਧੂ ਬੋਝ ਪਾਏ ਬਿਨਾਂ ਹਾਸਲ ਕੀਤਾ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live