Radio Spice
India News

ਸਰਕਾਰ ਨੂੰ ਵਖਤ ਪਾਉਣਗੇ ਬਲਕੌਰ ਸਿੰਘ ! ਪੁੱਤ ਦੇ ਇਨਸਾਫ਼ ਲਈ ਜਲੰਧਰ 'ਚ ਕੱਢਣਗੇ ਇਨਸਾਫ਼ ਮਾਰਚ

By 111459pwpadmin•

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਣਗੇ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬਾੜਾ ਪਿੰਡ ਤੋਂ ਹੋਵੇਗੀ। ਇਹ ਸ਼ਨੀਵਾਰ ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਲੋਕਾਂ ਨੂੰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਣਗੇ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬਾੜਾ ਪਿੰਡ ਤੋਂ ਹੋਵੇਗੀ। ਇਹ ਸ਼ਨੀਵਾਰ ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਬਲਕੌਰ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਹੋਣੀ ਹੈ ਅਤੇ ਸਰਕਾਰ ਤੁਹਾਡੇ ਬੂਹੇ ’ਤੇ ਹੈ। ਉਨ੍ਹਾਂ ਇਸ ਦਾ ਰੂਟ ਵੀ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। 

ਇਨਸਾਫ਼ ਮਾਰਚ ਨਾਲ ਵਧ ਸਕਦੀ ਹੈ ਆਮ ਆਦਮੀ ਪਾਰਟੀ ਦੀ ਦਿੱਕਤ

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਮੁਸੀਬਤ ਵਧ ਗਈ ਹੈ ਕਿਉਂਕਿ ਮੂਸੇਵਾਲਾ ਦੇ ਕਤਲ ਨੂੰ ਸੰਗਰੂਰ ਉਪ ਚੋਣ 'ਚ 'ਆਪ' ਦੀ ਹਾਰ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਇਸ ਕਤਲ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਸੰਗਰੂਰ ਜ਼ਿਮਨੀ ਚੋਣ ਦੌਰਾਨ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੇਣ ਅਤੇ ਉਸ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਵਿੱਚ ਗੁੱਸਾ ਸੀ ਕਿਉਂਕਿ ਸਰਕਾਰ ਵੱਲੋਂ ਸੁਰੱਖਿਆ ਘਟਾਉਂਦੇ ਹੀ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। 

ਵਿਧਾਨ ਸਭਾ ਦੇ ਬਾਹਰ ਵੀ ਲਾਇਆ ਸੀ ਧਰਨਾ

ਬਲਕੌਰ ਸਿੰਘ ਨੇ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਹੈ। ਇਹ ਮਾਮਲਾ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ। ਇਸ ਲਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਆਪ’ ਸਰਕਾਰ ਲਈ ਵੱਕਾਰ ਦਾ ਮੁੱਦਾ ਬਣ ਗਈ ਹੈ। ਅਜਿਹੇ 'ਚ ਬਲਕੌਰ ਸਿੰਘ ਦਾ ਮਾਰਚ ਕੱਢਣਾ ਆਪ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ।

29 ਮਈ ਨੂੰ ਹੋਇਆ ਸੀ ਕਤਲ

ਕਾਬਿਲੇਗੌਰ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਗਾਇਕ ਨੂੰ 29 ਮਈ ਨੂੰ ਗੋਲਿਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਸਾਲ 2023 ਵਿੱਚ ਸਿੱਧੂ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਪਰ ਹਾਲੇ ਤੱਕ ਸਿੱਧੂ ਦਾ ਪਰਿਵਾਰ ਇਨਸਾਫ ਦੀ ਜੰਗ ਲੜ੍ਹ ਰਿਹਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live