Radio Spice
India News

ਹੁਣ ਘਰ ਬੈਠੇ ਪਤਾ ਕਰੋ ਆਧਾਰ ਨਾਲ ਕਿਹੜਾ ਮੋਬਾਈਲ ਨੰਬਰ ਤੇ Email ID ਹੈ ਲਿੰਕਡ, UIDAI ਨੇ ਸ਼ੁਰੂ ਕੀਤੀ ਨਵੀਂ ਸਰਵਿਸ

By 111459pwpadmin•

ਆਧਾਰ ਪਛਾਣ ਨੰਬਰ ਜਾਰੀ ਕਰਨ ਵਾਲੀ ਸਰਕਾਰੀ ਏਜੰਸੀ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (UIDAI) ਨੇ ਦੇਸ਼ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਆਧਾਰ ਨਾਲ ਲਿੰਕ ਕੀਤੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੀ ਪੁਸ਼ਟੀ ਸਹੂਲਤ ਦਿੱਤੀ ਹੈ। ਇਸ ਨਾਲ ਕਿਸੇ ਹੋਰ ਨੰਬਰ ਜਾਂ ਮੇਲ 'ਤੇ OTP ਜਾਣ ਬਾਰੇ ਕਾਰਡ ਧਾਰਕਾਂ ਦੀਆਂ ਚਿੰਤਾਵਾਂ ਦੂਰ ਹੋ ਜਾਣਗੀਆਂ। ਇਲੈਕਟ੍ਰਾਨਿਕਸ ਤੇ ਸੂਚਨ

ਆਧਾਰ ਪਛਾਣ ਨੰਬਰ ਜਾਰੀ ਕਰਨ ਵਾਲੀ ਸਰਕਾਰੀ ਏਜੰਸੀ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (UIDAI) ਨੇ ਦੇਸ਼ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਆਧਾਰ ਨਾਲ ਲਿੰਕ ਕੀਤੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੀ ਪੁਸ਼ਟੀ ਸਹੂਲਤ ਦਿੱਤੀ ਹੈ। ਇਸ ਨਾਲ ਕਿਸੇ ਹੋਰ ਨੰਬਰ ਜਾਂ ਮੇਲ 'ਤੇ OTP ਜਾਣ ਬਾਰੇ ਕਾਰਡ ਧਾਰਕਾਂ ਦੀਆਂ ਚਿੰਤਾਵਾਂ ਦੂਰ ਹੋ ਜਾਣਗੀਆਂ। ਇਲੈਕਟ੍ਰਾਨਿਕਸ ਤੇ ਸੂਚਨਾ ਪ੍ਰਸਾਰਣ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ।

UIDAI ਨੂੰ ਇਹ ਰਿਪੋਰਟ ਕੀਤਾ ਗਿਆ ਸੀ ਕਿ ਕੁਝ ਮਾਮਲਿਆਂ ਵਿਚ ਆਧਾਰ ਕਾਰਡ ਧਾਰਕ ਇਸ ਗੱਲ ਤੋਂ ਜਾਣੂ ਨਹੀਂ ਸਨ ਕਿ ਉਨ੍ਹਾਂ ਦੇ ਆਧਾਰ ਨਾਲ ਕਿਹੜਾ ਮੋਬਾਈਲ ਨੰਬਰ ਲਿੰਕ ਕੀਤਾ ਗਿਆ ਹੈ। ਕਾਰਡਧਾਰਕਾਂ ਨੂੰ ਚਿੰਤਾ ਸੀ ਕਿ ਆਧਾਰ ਦਾ ਓਟੀਪੀ ਕਿਸੇ ਹੋਰ ਮੋਬਾਈਲ ਨੰਬਰ 'ਤੇ ਤਾਂ ਨਹੀਂ ਜਾ ਰਿਹਾ ਹੈ। ਹੁਣ ਇਸ ਸਹੂਲਤ ਨਾਲ ਵਸਨੀਕ ਇਨ੍ਹਾਂ ਨੂੰ ਆਸਾਨੀ ਨਾਲ ਦੇਖ ਸਕਦੇ ਹਨ।

ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਸਹੂਲਤ 'ਵੈਰੀਫਾਈ ਈਮੇਲ/ਮੋਬਾਈਲ ਨੰਬਰ' ਫੀਚਰ ਤਹਿਤ mAadhaar ਐਪ ਰਾਹੀਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਹ ਵਸਨੀਕਾਂ ਲਈ ਇਹ ਤਸਦੀਕ ਕਰਨ ਲਈ ਵਿਕਸਤ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਆਪਣਾ ਈਮੇਲ/ਮੋਬਾਈਲ ਨੰਬਰ ਸਬੰਧਤ ਆਧਾਰ ਨਾਲ ਜੁੜਿਆ ਹੋਇਆ ਹੈ।

ਕੋਈ ਖਾਸ ਮੋਬਾਈਲ ਨੰਬਰ ਦੇ ਲਿੰਕ ਨਾ ਹੋਣ ਦੀ ਸਥਿਤੀ 'ਚ ਇਹ ਦੇਸ਼ ਵਿਚ ਨਿਵਾਸ ਕਰਨ ਵਾਲੇ ਕਾਰਡਧਾਰਕ ਨੂੰ ਉਸ ਦੀ ਸੂਚਨਾ ਭੇਜਦਾ ਹੈ, ਉਸ ਨੂੰ ਸੂਚਿਤ ਕਰਦਾ ਹੈ ਕਿ ਜੇਕਰ ਉਹ ਚਾਹੁਣ ਤਾਂ ਮੋਬਾਈਲ ਨੰਬਰ ਨੂੰ ਅਪਡੇਟ ਕਰ ਲੈਣ।

ਜੇਕਰ ਮੋਬਾਈਲ ਨੰਬਰ ਪਹਿਲਾਂ ਤੋਂ ਹੀ ਵੈਰੀਫਾਈ ਹੈ ਤਾਂ ਵਿਅਕਤੀ ਨੂੰ ਸਕ੍ਰੀਨ 'ਤੇ ਇਕ ਸੰਦੇਸ਼ ਮਿਲੇਗਾ ਕਿ- ਤੁਹਾਡੇ ਵੱਲੋਂ ਦਰਜ ਮੋਬਾਈਲ ਨੰਬਰ ਪਹਿਲਾਂ ਤੋਂ ਹੀ ਸਾਡੇ ਰਿਕਾਰਡ ਨਾਲ ਵੈਰੀਫਾਈ ਹੈ', ਜੋ ਉਨ੍ਹਾਂ ਦੀ ਸਕ੍ਰੀਨ 'ਤੇ ਨਜ਼ਰ ਆਉਂਦਾ ਹੈ।

ਜੇਕਰ ਕਿਸੇ ਨਿਵਾਸੀ ਨੂੰ ਮੋਬਾਈਲ ਨੰਬਰ ਯਾਦ ਨਹੀਂ ਹੈ ਤਾਂ ਉਸ ਨੇ ਨਾਮਜ਼ਦਗੀ ਦੌਰਾਨ ਦਿੱਤੀ/ ਉਹ ਮਾਈ ਆਧਾਰ ਪੋਰਟਲ ਜਾਂ ਐੱਮਆਧਾਰ ਐਪ 'ਤੇ ਆਧਾਰ ਵੈਰੀਫਾਈ ਸਹੂਲਤ 'ਤੇ ਮੋਬਾਈਲ ਦੇ ਆਖਰੀ ਤਿੰਨ ਅੰਕਾਂ ਦੀ ਜਾਂਚ ਕਰ ਸਕਦਾ ਹੈ।

ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਨਿਵਾਸੀ ਈਮੇਲ/ਮੋਬਾਈਲ ਨੰਬਰ ਨੂੰ ਆਧਾਰ ਨਾਲ ਲਿੰਕ ਕਰਨਾ ਚਾਹੁੰਦਾ ਹੈ ਜਾਂ ਆਪਣਾ ਈਮੇਲ/ਮੋਬਾਈਲ ਨੰਬਰ ਅਪਡੇਟ ਕਰਨਾ ਚਾਹੁੰਦਾ ਹੈ, ਤਾਂ ਉਹ ਨਜ਼ਦੀਕੀ ਆਧਾਰ ਕੇਂਦਰ 'ਤੇ ਜਾ ਸਕਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live