Radio Spice
India News

ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ 'ਤੇ ਹੋਇਆ ਧਮਾਕਾ!, ਕਈ ਸ਼ਰਧਾਲੂ ਹੋਏ ਜ਼ਖ਼ਮੀ

By 111459pwpadmin•

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ 'ਤੇ ਧਮਾਕਾ ਹੋਣ ਦੀ ਖਬਰ ਹੈ। ਇਹ ਧਮਾਕਾ ਹੈਰੀਟੇਜ ਸਟਰੀਟ 'ਤੇ ਇਕ ਮਠਿਆਈ ਦੀ ਦੁਕਾਨ ਦੀ ਚਿਮਨੀ ਫਟਣ ਕਾਰਨ ਹੋਇਆ ਹੈ। ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਅਚਾਨਕ ਧਮਾਕੇ ਕਾਰਨ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ। ਚਿਮਨੀ ਫਟਣ ਕਾਰਨ ਸ਼ਰਧਾਲੂਆਂ ਉਤੇ ਸ਼ੀਸ਼ੇ ਤੇ ਹੋਰ ਕਚਰਾ ਡਿੱਗਿਆ। ਪੁਲਿਸ ਨੇ ਮੌਕੇ 'ਤੇ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ 'ਤੇ ਧਮਾਕਾ ਹੋਣ ਦੀ ਖਬਰ ਹੈ। ਇਹ ਧਮਾਕਾ ਹੈਰੀਟੇਜ ਸਟਰੀਟ 'ਤੇ ਇਕ ਮਠਿਆਈ ਦੀ ਦੁਕਾਨ ਦੀ ਚਿਮਨੀ ਫਟਣ ਕਾਰਨ ਹੋਇਆ ਹੈ। ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਅਚਾਨਕ ਧਮਾਕੇ ਕਾਰਨ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ।

ਚਿਮਨੀ ਫਟਣ ਕਾਰਨ ਸ਼ਰਧਾਲੂਆਂ ਉਤੇ ਸ਼ੀਸ਼ੇ ਤੇ ਹੋਰ ਕਚਰਾ ਡਿੱਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਦੋਂ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਜਿੱਥੇ ਧਮਾਕਾ ਹੋਇਆ ਸੀ, ਉਹ ਮਠਿਆਈ ਦੀ ਦੁਕਾਨ ਸੀ ਅਤੇ ਇਸ ਦੀ ਚਿਮਨੀ ਫਟੀ ਸੀ, ਜਿਸ ਤੋਂ ਬਾਅਦ ਸ਼ਰਧਾਲੂਆਂ 'ਤੇ ਪੱਥਰ, ਸ਼ੀਸ਼ੇ ਡਿੱਗੇ।

ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ 'ਤੇ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ 'ਤੇ ਵੱਜਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ।

ਇਹ ਹਾਦਸਾ ਹੈਰੀਟੇਜ ਸਟਰੀਟ 'ਤੇ ਸਾਰਾਗੜੀ ਸਰਾਂ ਦੇ ਸਾਹਮਣੇ ਅਤੇ ਪਾਰਕਿੰਗ ਦੇ ਬਿਲਕੁਲ ਬਾਹਰ ਵਾਪਰਿਆ। 12 ਵਜੇ ਦੇ ਕਰੀਬ ਲੋਕ ਹੈਰੀਟੇਜ ਸਟਰੀਟ 'ਤੇ ਘੁੰਮ ਰਹੇ ਸਨ। ਫਿਰ ਜ਼ੋਰਦਾਰ ਧਮਾਕਾ ਹੋਇਆ। ਜਿਸ ਨਾਲ ਕਈ ਲੋਕ ਜ਼ਖ਼ਮੀ ਹੋ ਗਏ। ਇਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਕੁਝ ਮਿੰਟਾਂ ਵਿੱਚ ਹੀ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਸੀ। ਲੋਕਾਂ ਨੇ ਇਸ ਧਮਾਕੇ ਨੂੰ ਅੱਤਵਾਦੀ ਹਮਲੇ ਨਾਲ ਰਲਾ ਕੇ ਦੇਖਣਾ ਸ਼ੁਰੂ ਕਰ ਦਿੱਤਾ ਪਰ ਕੁਝ ਸਮੇਂ ਬਾਅਦ ਜਾਂਚ 'ਚ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਹਮਲਾ ਨਹੀਂ ਸੀ, ਇਹ ਹਾਦਸਾ ਸੀ। ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਗਈ।

ਸੈਂਟਰਲ ਏ.ਸੀ.ਪੀ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਘਟਨਾ ਅੱਤਵਾਦੀ ਨਹੀਂ, ਸਪੱਸ਼ਟ ਹੈ। ਪਰ ਕਾਰਨ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਅੱਜ ਜਾਂਚ ਕਰਨਗੀਆਂ। ਸੈਂਪਲ ਲਏ ਜਾਣਗੇ। ਇਸ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਜੇਕਰ ਕੋਈ ਧਮਾਕਾ ਹੁੰਦਾ ਤਾਂ ਇਮਾਰਤ ਨੂੰ ਨੁਕਸਾਨ ਹੁੰਦਾ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕੋਈ ਧਮਾਕਾ ਨਹੀਂ ਹੈ। ਜੇਕਰ ਧਮਾਕਾ ਹੁੰਦਾ ਤਾਂ ਇਮਾਰਤ ਨੂੰ ਨੁਕਸਾਨ ਪਹੁੰਚਣਾ ਸੀ, ਸਿਰਫ ਸ਼ੀਸ਼ੇ ਹੀ ਟੁੱਟੇ ਨਹੀਂ ਸਨ। ਧਮਾਕਾ ਹੋਣ ਦੇ ਸੰਕੇਤ ਮਿਲਣੇ ਸਨ, ਪਰ ਅਜਿਹਾ ਕੁਝ ਨਹੀਂ ਹੋਇਆ। ਬਾਹਰ ਠੰਡਾ ਮੌਸਮ ਅਤੇ ਪਾਰਕਿੰਗ ਦੇ ਅੰਦਰ ਨਮੀ ਵੀ ਸ਼ੀਸ਼ੇ ਦੇ ਟੁੱਟਣ ਦਾ ਕਾਰਨ ਬਣ ਸਕਦੀ ਹੈ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live