Radio Spice
India News

ਭਾਜਪਾ ਲਈ ਗਲ਼ੇ ਦੀ ਹੱਡੀ ਬਣਿਆ ਬ੍ਰਿਜ ਭੂਸ਼ਣ ! ਪਹਿਲਵਾਨਾਂ ਦੇ ਹੱਕ 'ਚ ਆਈਆਂ 70 ਖਾਪ ਪੰਚਾਇਤਾਂ !

By 111459pwpadmin•

ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਸਘੰਰਸ਼ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਪਹਿਲਵਾਨਾਂ ਦੇ ਇਸ ਧਰਨੇ ਨੂੰ ਗੈਰ-ਸਿਆਸੀ ਤੇ ਸਿਆਸੀ ਧਿਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੇ ਨੁਮਾਇੰਦਿਆਂ ਨੇ ਜੰਤਰ-ਮੰਤਰ 'ਤੇ ਮਹਾਪੰਚਾਇਤ ਬੁਲਾਈ ਹੈ। ਇਸ ਕਾਰਨ ਹਰਿਆਣਾ ਤੇ ਦਿੱਲੀ ਪੁਲਿਸ ਅਲਰਟ ਮੋਡ ਵਿੱਚ ਨਜ਼ਰ

ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਸਘੰਰਸ਼ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਪਹਿਲਵਾਨਾਂ ਦੇ ਇਸ ਧਰਨੇ ਨੂੰ ਗੈਰ-ਸਿਆਸੀ ਤੇ ਸਿਆਸੀ ਧਿਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੇ ਨੁਮਾਇੰਦਿਆਂ ਨੇ ਜੰਤਰ-ਮੰਤਰ 'ਤੇ ਮਹਾਪੰਚਾਇਤ ਬੁਲਾਈ ਹੈ। ਇਸ ਕਾਰਨ ਹਰਿਆਣਾ ਤੇ ਦਿੱਲੀ ਪੁਲਿਸ ਅਲਰਟ ਮੋਡ ਵਿੱਚ ਨਜ਼ਰ ਆ ਰਹੀ ਹੈ। 

ਹਾਸਲ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੇ ਸੋਨੀਪਤ ਕੁੰਡਲੀ ਸਿੰਘੂ ਬਾਰਡਰ 'ਤੇ ਭਾਰੀ ਬੈਰੀਕੇਡਿੰਗ ਕੀਤੀ ਹੈ ਤੇ ਚੈਕਿੰਗ ਤੋਂ ਬਾਅਦ ਹੀ ਦਿੱਲੀ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਹਰਿਆਣਾ ਪੁਲਿਸ ਦੇ ਇੰਸਪੈਕਟਰ ਜੋਗਿੰਦਰ ਗਰੇਵਾਲ ਨੇ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਸਰਹੱਦ ’ਤੇ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੌਮੀ ਸ਼ਾਹਰਾਹ 44 ’ਤੇ ਸਥਿਤੀ ਨਾ ਵਿਗੜ ਜਾਵੇ। ਉਨ੍ਹਾਂ ਕਿਹਾ ਕਿ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਦਿੱਲੀ ਬਾਰਡਰ 'ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸਾਨਾਂ ਤੇ ਖਾਪ ਨੁਮਾਇੰਦਿਆਂ ਵਿਚਕਾਰ ਵੜ ਕੇ ਦਿੱਲੀ ਦਾ ਮਾਹੌਲ ਖਰਾਬ ਨਾ ਕਰ ਸਕੇ।


ਪੰਜਾਬ ਤੋਂ ਪਹੁੰਚੀਆਂ ਕਿਸਾਨ ਬੀਬੀਆਂ ਰੋਕਾਂ ਤੋੜ ਕੇ ਅੱਗੇ ਵਧੀਆਂ
ਪਹਿਲਵਾਨਾਂ ਦਾ ਸੰਘਰਸ਼ ਵਿਸ਼ਾਲ ਰੂਪ ਧਾਰ ਗਿਆ ਹੈ ਜਿਸ ਨਾਲ ਕੇਂਦਰ ਦੇ ਨਾਲ ਹੀ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਪੰਜਾਬ ਵਿੱਚੋਂ ਕਿਸਾਨ ਬੀਬੀਆਂ ਦਾ ਵੱਡਾ ਜਥਾ ਦਿੱਲੀ ਪਹੁੰਚ ਗਿਆ ਹੈ। ਰਾਜਧਾਨੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਇੱਕ ਵਾਰ ਫਿਰ ਕਿਸਾਨ ਤੇ ਦਿੱਲੀ ਪੁਲਿਸ ਆਹਮੋ-ਸਾਹਮਣੇ ਹੋ ਗਏ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਵਾਹਨਾਂ ਦੇ ਨੰਬਰ ਨੋਟ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸਾਨਾਂ ਤੇ ਪੁਲਿਸ ਵਿਚਾਲੇ ਆਹਮੋ-ਸਾਹਮਣੇ ਹੋਣ ਕਾਰਨ ਕਾਫੀ ਦੇਰ ਤਕ ਤਣਾਅ ਵਾਲੀ ਸਥਿਤੀ ਬਣੀ ਰਹੀ। 

ਦਿੱਲੀ ਪੁਲਿਸ ਨੇ ਟਿੱਕਰੀ ਬਾਰਡਰ 'ਤੇ ਮਹਿਲਾ ਪਹਿਲਵਾਨਾਂ ਦੇ ਸਮਰਥਨ 'ਚ ਜੰਤਰ-ਮੰਤਰ ਲਈ ਨਿਕਲੇ ਕਿਸਾਨਾਂ ਦੇ ਜਥੇ ਨੂੰ ਰੋਕ ਲਿਆ ਪਰ ਮਹਿਲਾ ਕਿਸਾਨ ਦਿੱਲੀ ਪੁਲਿਸ ਦੀਆਂ ਰੋਕਾਂ ਨੂੰ ਤੋੜ ਕੇ ਪੈਦਲ ਹੀ ਅੱਗੇ ਵਧ ਗਈਆਂ। ਮਹਿਲਾ ਕਿਸਾਨਾਂ ਨੇ ਐਮਸੀਡੀ ਦੇ ਵਪਾਰਕ ਟੋਲ ਪਲਾਜ਼ਾ 'ਤੇ ਜਾ ਕੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਰੋਡ ਜਾਮ ਕਰ ਦਿੱਤਾ। ਇਸ ਤੋਂ ਬਾਅਦ ਦਿੱਲੀ ਪੁਲਿਸ ਦੇ ਹੱਥ-ਪੈਰ ਫੁੱਲ ਗਏ ਤੇ ਕਾਹਲੀ ਵਿੱਚ ਮਹਿਲਾ ਕਿਸਾਨਾਂ ਦੇ ਜਥੇ ਨੂੰ ਅੱਗੇ ਜਾਣ ਦੀ ਇਜਾਜ਼ਤ ਦੇ ਦਿੱਤੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live