Radio Spice
India News

ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ’ਚ ਫਸੇ ਪੰਜਾਬੀਆਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

By 111459pwpadmin•

ਮਣੀਪੁਰ ਪਿਛਲੇ ਕੁਝ ਦਿਨਾਂ ਦੀ ਹਿੰਸਾ ਤੋਂ ਬਾਅਦ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਹਿੰਸਾ 'ਚ 50 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਕਈ ਪੰਜਾਬੀ ਵੀ ਇਸ ਹਿੰਸਾ ਦੇ ਵਿੱਚ ਫਸੇ ਹੋਏ ਨੇ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿਚ ਹਿੰਸਾ

ਮਣੀਪੁਰ ਪਿਛਲੇ ਕੁਝ ਦਿਨਾਂ ਦੀ ਹਿੰਸਾ ਤੋਂ ਬਾਅਦ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਹਿੰਸਾ 'ਚ 50 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਕਈ ਪੰਜਾਬੀ ਵੀ ਇਸ ਹਿੰਸਾ ਦੇ ਵਿੱਚ ਫਸੇ ਹੋਏ ਨੇ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿਚ ਹਿੰਸਾ ਦੀ ਲਪੇਟ ’ਚ ਆਏ ਸੂਬੇ ਮਣੀਪੁਰ ’ਚੋਂ ਸੁਰੱਖਿਅਤ ਕੱਢਿਆ ਗਿਆ। ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ।

ਜਾਰੀ ਕੀਤਾ ਹੈਲਪਲਾਈਨ ਨੰਬਰ ਤੇ ਈਮੇਲ ਆਈ.ਡੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ, ਜੋ ਮਣੀਪੁਰ ਵਿਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈ.ਡੀ. sahotramanjeet@gmail.com ’ਤੇ ਸੰਪਰਕ ਕਰ ਸਕਦੇ ਹਨ। ਮਣੀਪੁਰ 'ਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।

CM ਮਾਨ ਨੇ ਟਵਿੱਟਰ ਉੱਤੇ ਟਵੀਟ ਕਰਕੇ ਕਿਹਾ ਕਿ - 'ਮਣੀਪੁਰ 'ਚ ਫੈਲੀ ਹਿੰਸਾ ਕਰਕੇ ਬਹੁਤ ਸਾਰੇ ਪੰਜਾਬੀ ਵੀ ਉੱਥੇ ਫਸੇ ਹੋਏ ਨੇ ਜਿਹਨਾਂ ‘ਚੋਂ ਇੱਕ ਰਾਹੁਲ ਕੁਮਾਰ ਪੰਜਾਬ ਸਰਕਾਰ ਦੇ ਉੱਦਮ ਸਦਕਾ ਅੱਜ ਵਾਪਿਸ ਆ ਰਿਹਾ ਹੈ... ਜੋ ਵੀ ਪੰਜਾਬੀ ਵਿਦਿਆਰਥੀ ਉੱਥੇ ਫਸੇ ਨੇ ਉਹ ਇਸ ਨੰਬਰ 9417936222 ਤੇ ਇਸ ਮੇਲ ਆਈ-ਡੀ sahotramanjeet@gmail.com 'ਤੇ ਰਾਬਤਾ ਕਰ ਸਕਦੇ ਨੇ...ਸਰਕਾਰ ਤੁਹਾਡੇ ਨਾਲ ਹੈ...'

ਕੇਂਦਰ ਸਰਕਾਰ ਨੂੰ ਕੀਤੀ ਬੇਨਤੀ

 ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੁਸ਼ਕਿਲ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਣੀਪੁਰ ਵਿਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਭਾਰਤ ਸਰਕਾਰ ਮਣੀਪੁਰ ਹਿੰਸਾ ਵਿਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।

https://twitter.com/BhagwantMann/status/1655944486432944134?s=20

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live