Radio Spice
India News

ਭਾਰਤ ਦੀ ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਨੇ<br>ISSF ਨਿਸ਼ਾਨੇਬਾਜ਼ੀ ਵਿਸ਼ਵ ਕੱਪ ‘ਚ ਜਿੱਤਿਆ ਸੋਨ ਤਮਗਾ

By 111459pwpadmin•

ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਦੀ ਭਾਰਤੀ ਜੋੜੀ ਨੇ ਇਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿਚ 10 ਮੀਟਰ ਏਅਰ ਪਿਸਟਲ ਮਿਸ਼ਰਿਤ ਟੀਮ ਮੁਕਾਬਲੇ ਦਾ ਸੋਨ ਤਮਗਾ ਜਿੱਤਿਆ। ਸੋਨ ਤਮਗੇ ਮੁਕਾਬਲੇ ਵਿਚ ਭਾਰਤੀ ਜੋੜੀ ਨੇ ਸਰਬੀਆ ਦੇ ਜੋਰੋਨਾ ਅਰੁਨੋਵਿਚ ਤੇ ਦਾਮਿਰ ਮਿਕੇਚ ਦੀ ਜੋੜੀ ਨੂੰ 16-14 ਨਾਲ ਹਰਾਇਆ। ਸਿਮਲ ਯਿਲਮਾਜ ਤੇਇਸਮਾਇਲ ਕੇਲੇਸ ਦੀ ਤੁਰਕੀ ਦੀ ਜੋੜੀ ਨੇ ਸ

ਭਾਰਤ ਦੀ ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਨੇ<br>ISSF ਨਿਸ਼ਾਨੇਬਾਜ਼ੀ ਵਿਸ਼ਵ ਕੱਪ ‘ਚ ਜਿੱਤਿਆ ਸੋਨ ਤਮਗਾ

ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਦੀ ਭਾਰਤੀ ਜੋੜੀ ਨੇ ਇਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿਚ 10 ਮੀਟਰ ਏਅਰ ਪਿਸਟਲ ਮਿਸ਼ਰਿਤ ਟੀਮ ਮੁਕਾਬਲੇ ਦਾ ਸੋਨ ਤਮਗਾ ਜਿੱਤਿਆ। ਸੋਨ ਤਮਗੇ ਮੁਕਾਬਲੇ ਵਿਚ ਭਾਰਤੀ ਜੋੜੀ ਨੇ ਸਰਬੀਆ ਦੇ ਜੋਰੋਨਾ ਅਰੁਨੋਵਿਚ ਤੇ ਦਾਮਿਰ ਮਿਕੇਚ ਦੀ ਜੋੜੀ ਨੂੰ 16-14 ਨਾਲ ਹਰਾਇਆ।

ਸਿਮਲ ਯਿਲਮਾਜ ਤੇਇਸਮਾਇਲ ਕੇਲੇਸ ਦੀ ਤੁਰਕੀ ਦੀ ਜੋੜੀ ਨੇ ਸਾਰਾ ਕੋਸਟੇਨਟਿਨੋ ਤੇ ਪਾਓਲੋ ਮੋਨਾ ਦੀ ਇਟਲੀ ਦੀ ਜੋੜੀ ਨੂੰ 17-9 ਨੂੰ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ। ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਇੱਕ ਹੋਰ ਭਾਰਤੀ ਜੋੜੀ ਈਸ਼ਾ ਸਿੰਘ ਅਤੇ ਵਰੁਣ ਤੋਮਰ 578 ਦੇ ਸਕੋਰ ਨਾਲ ਕੁਆਲੀਫਾਈ ਵਿੱਚ ਛੇਵੇਂ ਸਥਾਨ ’ਤੇ ਰਹੀ। ਦਿਵਿਆ ਅਤੇ ਸਰਬਜੋਤ ਨੇ 581 ਅੰਕ ਲੈ ਕੇ ਟੌਪ ਕੀਤਾ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਿਦਮ ਸਾਂਗਵਾਨ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਕਾਂਸੀ ਦੇ ਨਾਲ ਮੁਕਾਬਲੇ ‘ਚ ਭਾਰਤ ਦੇ ਤਮਗੇ ਦੀ ਸ਼ੁਰੂਆਤ ਕੀਤੀ। ਰਿਦਮ ਨੇ 219.1 ਦੇ ਸਕੋਰ ਨਾਲ ਦੋ ਵਾਰ ਦੀ ਓਲੰਪਿਕ ਚੈਂਪੀਅਨ ਸੋਨ ਤਗਮਾ ਜੇਤੂ ਗ੍ਰੀਸ ਦੀ ਅੰਨਾ ਕੋਰਾਕਾਕੀ ਅਤੇ ਚਾਂਦੀ ਦਾ ਤਮਗੇ ਜੇਤੂ ਯੂਕਰੇਨ ਦੀ ਓਲੇਨਾ ਕੋਸਤੇਵਿਚ ਨੂੰ ਪਿੱਛੇ ਛੱਡ ਦਿੱਤਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live