Radio Spice
India News

ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹਣਗੇ ਤਹਿਸੀਲ ਦਫ਼ਤਰ, ਹੋਣਗੀਆਂ ਰਜਿਸਟਰੀਆਂ, ਇਸ ਵਜ੍ਹਾ ਕਰਕੇ ਸਰਕਾਰ ਨੇ ਲਿਆ ਫੈਸਲਾ

By 111459pwpadmin•

ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ 'ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ ਯਾਨੀਕਿ ਸ਼ਨੀਵਾਰ, ਐਤਵਾਰ ਵਾਲੇ ਦਿਨ ਵੀ ਤਹਿਸੀਲ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨੂੰ ਲੈ ਕੇ ਸਰਕਾਰੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਸੋ ਲੋਕ ਅੱਜ ਦੇ ਦਿਨ ਦਾ ਫਾਇਦਾ ਲੈ ਸਕਦੇ ਨੇ ਤੇ ਜ਼

ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ 'ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ ਯਾਨੀਕਿ ਸ਼ਨੀਵਾਰ, ਐਤਵਾਰ ਵਾਲੇ ਦਿਨ ਵੀ ਤਹਿਸੀਲ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨੂੰ ਲੈ ਕੇ ਸਰਕਾਰੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਸੋ ਲੋਕ ਅੱਜ ਦੇ ਦਿਨ ਦਾ ਫਾਇਦਾ ਲੈ ਸਕਦੇ ਨੇ ਤੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾ ਸਕਦੇ ਹਨ।

ਇਸ ਸਬੰਧੀ ਅਧੀਨ ਸਕੱਤਰ ਮਾਲ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਸਟੈਂਪ ਡਿਊਟੀ 'ਚ 15 ਮਈ ਤੱਕ ਸਵਾ 2 ਫ਼ੀਸਦੀ ਦੀ ਛੋਟ ਦਿੱਤੇ ਜਾਣ ਕਾਰਨ ਰਜਿਸਟਰੀਆਂ ਦੀ ਗਿਣਤੀ ਕਾਫੀ ਵੱਧ ਗਈ ਹੈ ਅਤੇ ਲੋਕਹਿੱਤ ਨੂੰ ਧਿਆਨ 'ਚ ਰੱਖਦਿਆਂ ਹੁਕਮ ਕੀਤੇ ਗਏ ਹਨ ਕਿ ਸ਼ਨੀਵਾਰ ਤੇ ਐਤਵਾਰ ਗਜ਼ਟਿਡ ਛੁੱਟੀ ਦੌਰਾਨ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦਫ਼ਤਰ ਖੋਲ੍ਹਣ ਤੇ ਰਜਿਸਟਰੀਆਂ ਕਰਨਾ ਯਕੀਨੀ ਬਣਾਇਆ ਜਾਵੇ।

ਦੱਸ ਦਈਏ ਸਰਕਾਰ ਨੇ ਇੱਕ ਮਹੀਨੇ ਦੀ ਢਿੱਲ ਦਿੱਤੀ ਸੀ ਅਤੇ ਫਿਰ ਲੋਕਾਂ ਦੀ ਮੰਗ 'ਤੇ 30 ਅਪ੍ਰਰੈਲ ਤੋਂ ਇੱਕ ਮਹੀਨਾ ਹੋਰ ਵਧਾ ਦਿੱਤਾ ਸੀ। ਪਰ ਲੋਕ ਫਿਰ ਤੋਂ ਮੰਗ ਕਰ ਰਹੇ ਹਨ ਕਿ ਸਮਾਂ ਵਧਾਇਆ ਜਾਵੇ, ਇਸ ਲਈ ਸਰਕਾਰ ਨੇ ਫਿਰ 15 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਸੀ। ਜਿਸ ਕਰਕੇ ਇਹ ਸਮਾਂ ਸੀਮਾ 15 ਮਈ 2023 ਤੱਕ ਵਧਾ ਦਿੱਤੀ ਹੈ ਤਾਂ ਜੋ ਲੋਕ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live