Radio Spice
India News

ਜਥੇਦਾਰ ਦੇ ਰਾਘਵ-ਪਰਿਣੀਤੀ ਦੀ ਮੰਗਣੀ 'ਚ ਸ਼ਾਮਲ ਹੋਣ 'ਤੇ ਛਿੜਿਆ ਵਿਵਾਦ

By 111459pwpadmin•

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ

ਜਥੇਦਾਰ ਦੇ ਰਾਘਵ-ਪਰਿਣੀਤੀ ਦੀ ਮੰਗਣੀ 'ਚ ਸ਼ਾਮਲ ਹੋਣ 'ਤੇ ਛਿੜਿਆ ਵਿਵਾਦ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਹੁਣ ਇਸ ਕੌਮ ਦਾ ਰੱਬ ਹੀ ਰਾਖਾ ਹੈ।

ਇੰਟਰਨੈੱਟ ਮੀਡੀਆ 'ਤੇ ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਜਥੇਦਾਰ ਵਰਗੇ ਉੱਚ ਅਹੁਦੇ 'ਤੇ ਕਾਬਜ਼ ਗਿਆਨੀ ਹਰਪ੍ਰੀਤ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' ਦੇ ਸਮਾਗਮ 'ਚ ਸ਼ਾਮਲ ਹੋਣਾ ਠੀਕ ਨਹੀਂ ਹੈ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਪਹੁੰਚਣ 'ਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਹੈ। 


ਉਧਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਿੱਥੇ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਕਿਹਾ- ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗੇ ਨਿਮਾਣੇ ਸਿੱਖ ਨੂੰ ਅੱਜ ਬਹੁਤ ਠੇਸ ਪਹੁੰਚੀ ਜੇ। ਕੌਮ ਦਾ ਗੁਰੂ ਰਾਖਾ।

ਗੌਰਤਲਬ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਈ ਵਾਰ ਟਵਿੱਟਰ 'ਤੇ ਵਿਵਾਦ ਚੱਲਿਆ ਹੈ। ਕੁਝ ਦਿਨ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਵਾਦ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਟਵੀਟ, ਜੋ ਸੀਐਮ ਭਗਵੰਤ ਮਾਨ ਲਈ ਸੀ, ਨੂੰ ਡਿਲੀਟ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਦੋਂ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਸਥਿਤ ਕਪੂਰਥਲਾ ਹਾਊਸ ਪੁੱਜੇ ਤਾਂ ਉਨ੍ਹਾਂ ਦੀ ਮੌਜੂਦਗੀ 'ਤੇ ਸਵਾਲ ਖੜ੍ਹੇ ਹੋ ਗਏ। ਸੂਤਰਾਂ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਸ਼ਨੀਵਾਰ ਸ਼ਾਮ ਨੂੰ ਹੀ ਕਪੂਰਥਲਾ ਹਾਊਸ ਪੁੱਜੇ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਹੋਇਆ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ 'ਚ ਹੀ ਸੰਪੰਨ ਹੋਈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live