Radio Spice
India News

ਗੁਰਦੁਆਰਾ ਦੂਖਨਿਵਾਰਨ ਸਾਹਿਬ 'ਚ ਸ਼ਰਾਬ ਪੀ ਰਹੀ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ, ਸੇਵਾਦਾਰ ਜ਼ਖ਼ਮੀ

By 111459pwpadmin•

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਸ਼ਰਾਬ ਪੀ ਰਹੀ ਇਕ ਔਰਤ ਦੀ ਇਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਇਸ ਘਟਨਾ ’ਚ ਇਕ ਸੇਵਾਦਾਰ ਗੋਲ਼ੀ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਦੀ ਪਛਾਣ ਸੇਵਾਦਾਰ ਸਾਗਰ ਮਲਹੋਤਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੇਰ ਸ਼ਾਮ ਗੁਰਦੁਆਰਾ ਸਾਹਿਬ ’ਚ ਸਰੋਵਰ ਕੋਲ ਇਕ ਔਰਤ ਸ਼ਰਾਬ ਪੀ ਰਹੀ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਸ਼ਰਾਬ ਪੀ ਰਹੀ ਇਕ ਔਰਤ ਦੀ ਇਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਇਸ ਘਟਨਾ ’ਚ ਇਕ ਸੇਵਾਦਾਰ ਗੋਲ਼ੀ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ।

ਜ਼ਖ਼ਮੀ ਦੀ ਪਛਾਣ ਸੇਵਾਦਾਰ ਸਾਗਰ ਮਲਹੋਤਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੇਰ ਸ਼ਾਮ ਗੁਰਦੁਆਰਾ ਸਾਹਿਬ ’ਚ ਸਰੋਵਰ ਕੋਲ ਇਕ ਔਰਤ ਸ਼ਰਾਬ ਪੀ ਰਹੀ ਸੀ। ਉਸ ਨੂੰ ਸੇਵਾਦਾਰ ਨੇ ਰੋਕਿਆ ਤਾਂ ਔਰਤ ਨੇ ਬੋਤਲ ਤੋੜ ਕੇ ਆਪਣੀ ਬਾਂਹ ’ਤੇ ਮਾਰ ਲਈ। ਇਸੇ ਦੌਰਾਨ ਕੋਲੋਂ ਲੰਘ ਰਹੇ ਇਕ ਵਿਅਕਤੀ ਨੇ ਆਪਣੀ ਪਿਸਟਲ ਕੱਢ ਕੇ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਔਰਤ ਨੂੰ ਲੱਗੀ ਤੇ ਇਕ ਗੋਲ਼ੀ ਸੇਵਾਦਾਰ ਨੂੰ ਛੂੰਹਦੀ ਹੋਈ ਲੰਘ ਗਈ। ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਔਰਤ ਨੂੰ ਮ੍ਰਿਤਕ ਐਲਾਨ ਦੇ ਦਿੱਤਾ ਗਿਆ ਜਦਕਿ ਸਾਗਰ ਇਲਾਜ ਅਧੀਨ ਹੈ।

ਆਖ਼ਰੀ ਖ਼ਬਰਾਂ ਮਿਲਣ ਤੱਕ ਪੁਲਿਸ ਵੱਲੋਂ ਹਸਪਤਾਲ ’ਚ ਦਾਖ਼ਲ ਸੇਵਾਦਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਸਨ ਅਤੇ ਇਕ ਟੀਮ ਗੁਰਦੁਆਰਾ ਸਾਹਿਬ ਮੌਕੇ ਦਾ ਜਾਇਜ਼ਾ ਲੈਣ ਪੁੱਜ ਗਈ ਸੀ। ਸੂਤਰਾਂ ਅਨੁਸਾਰ ਗੋਲ਼ੀ ਚਲਾਉਣ ਵਾਲੇ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।

ਪੁਲਿਸ ਅਨੁਸਾਰ, ਅੱਜ ਰਾਤ ਕਰੀਬ 9:15 ਵਜੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਤੋਂ ਇੱਕ ਘਟਨਾ ਸਾਹਮਣੇ ਆਈ ਹੈ ਕਿ ਸੇਵਾਦਾਰਾਂ ਨੂੰ ਗੁਰਦੁਆਰੇ ਦੇ ਸਰੋਵਰ ਨੇੜੇ ਪਰਮਿੰਦਰ ਕੌਰ ਉਮਰ 32 ਸਾਲ ਵਾਸੀ ਅਰਬਨ ਅਸਟੇਟ ਫੇਜ਼ ਇਕ ਕੋਲ ਸ਼ਰਾਬ ਅਤੇ ਤੰਬਾਕੂ ਬਰਾਮਦ ਹੋਈ ਹੈ।

ਮਹਿਲਾ ਨੂੰ ਮੈਨੇਜਰ ਦੇ ਦਫਤਰ ਲਿਜਾਇਆ ਗਿਆ ਅਤੇ ਇਸੇ ਦੌਰਾਨ ਥਾਣਾ ਅਨਾਜ ਮੰਡੀ ਤੋਂ ਡਿਊਟੀ ਅਫਸਰ ਅਤੇ ਪੀਸੀਆਰ ਵੀ ਪਹੁੰਚ ਗਏ। ਜਦੋਂ ਔਰਤ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਜਾ ਰਿਹਾ ਸੀ ਤਾਂ ਨਿਰਮਲਜੀਤ ਸਿੰਘ ਨਾਮ ਦੇ ਵਿਅਕਤੀ ਨੇ 32 ਬੋਰ ਦੇ ਲਾਇਸੈਂਸੀ ਰਿਵਾਲਵਰ ਨਾਲ ਉਸ 'ਤੇ 5 ਰਾਉਂਡ ਫਾਇਰ ਕੀਤੇ। ਇਸ ਦੌਰਾਨ ਸੇਵਾਦਾਰ ਸਾਗਰ ਕੁਮਾਰ ਵਾਸੀ ਮਥੁਰਾ ਕਾਲੋਨੀ ਪਟਿਆਲਾ ਨੂੰ ਵੀ ਗੋਲ਼ੀ ਲੱਗੀ ਅਤੇ ਉਹ ਇਲਾਜ ਅਧੀਨ ਹੈ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਨਿਰਮਲਜੀਤ ਸਿੰਘ ਸੈਣੀ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਉਸ ਦਾ ਕੋਈ ਪਿਛਲਾ ਅਪਰਾਧਕ ਰਿਕਾਰਡ ਨਹੀਂ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live