Radio Spice
India News

ਆਰੀਅਨ ਡਰੱਗਜ਼ ਮਾਮਲੇ 'ਚ ਸੀਬੀਆਈ ਨੇ ਵਾਨਖੇੜੇ ਖ਼ਿਲਾਫ਼ ਕੀਤਾ ਵੱਡਾ ਖ਼ੁਲਾਸਾ, 25 ਕਰੋੜ ਦੀ ਫਿਰੌਤੀ ਦੀ ਸਾਜ਼ਿਸ਼ ਦਾ ਪਰਦਾਫਾਸ਼

By 111459pwpadmin•

ਆਰੀਅਨ ਖ਼ਾਨ ਨੂੰ ਡਰੱਗਜ਼ ਮਾਮਲੇ 'ਚ ਸੀਬੀਆਈ ਵੱਲੋਂ ਕਿਹਾ ਗਿਆ ਹੈ ਕਿ ਆਰੀਅਨ ਖਾਨ ਦੇ ਪਰਿਵਾਰ ਤੋਂ 25 ਕਰੋੜ ਰੁਪਏ ਦੀ ਵਸੂਲੀ ਦੀ ਸਾਜ਼ਿਸ਼ ਰਚੀ ਗਈ ਸੀ। ਹੁਣ ਇਸ ਮਾਮਲੇ 'ਚ ਗਵਾਹ ਕੇਪੀ ਗੋਸਾਵੀ ਅਤੇ ਉਸ ਦੇ ਸਾਥੀਆਂ 'ਤੇ ਜ਼ਬਰਦਸਤੀ ਦੇ ਦੋਸ਼ ਲੱਗੇ ਹਨ। 25 ਕਰੋੜ ਰੁਪਏ ਹੜੱਪਣ ਦੀ ਸਾਜ਼ਿਸ਼ ਰਚੀ ਇਲਜ਼ਾਮ ਹੈ ਕਿ ਜਾਂਚ ਦੌਰਾਨ ਸਾਬਕਾ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬ

ਆਰੀਅਨ ਖ਼ਾਨ ਨੂੰ ਡਰੱਗਜ਼ ਮਾਮਲੇ 'ਚ ਸੀਬੀਆਈ ਵੱਲੋਂ ਕਿਹਾ ਗਿਆ ਹੈ ਕਿ ਆਰੀਅਨ ਖਾਨ ਦੇ ਪਰਿਵਾਰ ਤੋਂ 25 ਕਰੋੜ ਰੁਪਏ ਦੀ ਵਸੂਲੀ ਦੀ ਸਾਜ਼ਿਸ਼ ਰਚੀ ਗਈ ਸੀ। ਹੁਣ ਇਸ ਮਾਮਲੇ 'ਚ ਗਵਾਹ ਕੇਪੀ ਗੋਸਾਵੀ ਅਤੇ ਉਸ ਦੇ ਸਾਥੀਆਂ 'ਤੇ ਜ਼ਬਰਦਸਤੀ ਦੇ ਦੋਸ਼ ਲੱਗੇ ਹਨ।

25 ਕਰੋੜ ਰੁਪਏ ਹੜੱਪਣ ਦੀ ਸਾਜ਼ਿਸ਼ ਰਚੀ

ਇਲਜ਼ਾਮ ਹੈ ਕਿ ਜਾਂਚ ਦੌਰਾਨ ਸਾਬਕਾ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਧਿਕਾਰੀ ਸਮੀਰ ਵਾਨਖੇੜੇ ਨੇ ਕੇਪੀ ਗੋਸਾਵੀ ਅਤੇ ਪ੍ਰਭਾਕਰ ਸੈੱਲ ਨੂੰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਵਿੱਚ ਗਵਾਹ ਬਣਨ ਲਈ ਕਿਹਾ ਸੀ। ਸੀਬੀਆਈ ਵੱਲੋਂ ਐਫਆਈਆਰ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਆਰੀਅਨ ਖਾਨ ਦੇ ਪਰਿਵਾਰ ਤੋਂ 25 ਕਰੋੜ ਰੁਪਏ ਵਸੂਲਣ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਦੌਰਾਨ ਆਰੀਅਨ ਖਾਨ ਨਾਲ ਇੱਕ ਵਿਅਕਤੀ ਦੀ ਸੈਲਫੀ ਵੀ ਵਾਇਰਲ ਹੋਈ, ਇਹ ਕੋਈ ਹੋਰ ਨਹੀਂ ਬਲਕਿ ਕੇਪੀ ਗੋਸਾਵੀ ਹੈ।

ਵਾਨਖੇੜੇ, ਸਾਬਕਾ ਐੱਨਸੀਬੀ ਐੱਸਪੀ ਵਿਸ਼ਵਾ ਵਿਜੇ ਸਿੰਘ, ਐਨਸੀਬੀ ਖੁਫੀਆ ਅਧਿਕਾਰੀ ਆਸ਼ੀਸ਼ ਰੰਜਨ ਅਤੇ ਦੋ ਨਿੱਜੀ ਵਿਅਕਤੀਆਂ - ਗੋਸਾਵੀ ਅਤੇ ਉਸ ਦੇ ਸਹਿਯੋਗੀ ਸਨਵਿਲ ਡਿਸੂਜ਼ਾ - ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਦੇ ਹੋਏ ਐਫਆਈਆਰ ਪਿਛਲੇ ਹਫ਼ਤੇ ਦਰਜ ਕੀਤੀ ਗਈ ਸੀ। ਇਸ ਨੂੰ ਹੁਣ ਸੋਮਵਾਰ ਨੂੰ ਜਨਤਕ ਕੀਤਾ ਗਿਆ ਹੈ।

ਇਸ ਤੋਂ ਇਲਾਵਾ FIR 'ਚ ਕਿਹਾ ਗਿਆ ਹੈ ਕਿ ਅਕਤੂਬਰ 2021 'ਚ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਖਿਲਾਫ ਕਾਰਵਾਈ ਦੌਰਾਨ ਆਜ਼ਾਦ ਗਵਾਹ ਕੇਪੀ ਗੋਸਾਵੀ ਨੂੰ ਫਰੀਹੈਂਡ ਦੀ ਇਜਾਜ਼ਤ ਦਿੱਤੀ ਗਈ ਸੀ।

ਦੇਸ਼ ਭਗਤ ਹੋਣ ਦੀ ਸਜ਼ਾ

ਇਸ ਤੋਂ ਪਹਿਲਾਂ ਵਾਨਖੇੜੇ ਨੇ ਆਪਣੇ 'ਤੇ ਲੱਗੇ ਦੋਸ਼ਾਂ ਬਾਰੇ ਕਿਹਾ ਸੀ ਕਿ ਉਸ ਨੂੰ ਦੇਸ਼ ਭਗਤ ਹੋਣ ਦੀ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਬਿਆਨ ਸੀਬੀਆਈ ਦੇ ਕਥਿਤ ਛਾਪੇ ਤੋਂ ਬਾਅਦ ਆਇਆ ਹੈ। ਉਨ੍ਹਾਂ ਕਿਹਾ ਸੀ ਕਿ ਸੀਬੀਆਈ ਦੇ 18 ਅਧਿਕਾਰੀਆਂ ਨੇ ਮੇਰੀ ਰਿਹਾਇਸ਼ 'ਤੇ ਛਾਪਾ ਮਾਰਿਆ ਅਤੇ 12 ਘੰਟਿਆਂ ਤੋਂ ਵੱਧ ਸਮੇਂ ਤੱਕ ਤਲਾਸ਼ੀ ਲਈ ਗਈ। ਉਨ੍ਹਾਂ ਕੋਲੋਂ 23 ਹਜ਼ਾਰ ਰੁਪਏ ਅਤੇ ਚਾਰ ਜਾਇਦਾਦ ਦੇ ਕਾਗਜ਼ ਬਰਾਮਦ ਹੋਏ। ਇਹ ਜਾਇਦਾਦ ਮੇਰੇ ਸੇਵਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦੀ ਹੈ।

ਸੀਬੀਆਈ ਨੇ 29 ਥਾਵਾਂ 'ਤੇ ਕੀਤੀ ਛਾਪੇਮਾਰੀ

ਮਹੱਤਵਪੂਰਨ ਗੱਲ ਇਹ ਹੈ ਕਿ ਸੀਬੀਆਈ ਨੇ ਆਰੀਅਨ ਖਾਨ ਡਰੱਗਜ਼-ਆਨ-ਕ੍ਰੂਜ਼ ਕੇਸ ਨਾਲ ਜੁੜੇ ਸਾਬਕਾ ਐਨਸੀਬੀ ਅਧਿਕਾਰੀ ਸਮੀਰ ਵਾਨਖੇੜੇ ਅਤੇ ਤਿੰਨ ਹੋਰਾਂ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਦੇ ਕੇਸ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ 29 ਥਾਵਾਂ 'ਤੇ ਤਲਾਸ਼ੀ ਲਈ।

ਸੀਬੀਆਈ ਨੇ ਆਰੀਅਨ ਖਾਨ ਡਰੱਗਜ਼-ਆਨ-ਕਰੂਜ਼ ਮਾਮਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੰਬਈ ਐੱਨਸੀਬੀ ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਅਤੇ ਤਿੰਨ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸੀਬੀਆਈ ਨੇ ਮੁੰਬਈ, ਦਿੱਲੀ, ਰਾਂਚੀ (ਝਾਰਖੰਡ) ਅਤੇ ਕਾਨਪੁਰ (ਉੱਤਰ ਪ੍ਰਦੇਸ਼) ਦੇ 29 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਦੋ ਸਾਲ ਪਹਿਲਾਂ ਸਮੀਰ ਵਾਨਖੇੜੇ ਨੇ ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਧਿਕਾਰੀ ਹੁੰਦਿਆਂ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਕਥਿਤ ਕਰੂਜ਼ ਡਰੱਗਜ਼ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਗੋਆ 'ਚ ਇਕ ਕਰੂਜ਼ 'ਤੇ ਛਾਪਾ ਮਾਰਿਆ ਗਿਆ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live