Radio Spice
India News

ਕਿਸਾਨਾਂ ਲਈ ਖੁਸ਼ਖਬਰੀ! ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਮਿਲੇਗੀ ਬਿਜਲੀ, ਪ੍ਰਤੀ ਏਕੜ 1500 ਰੁਪਏ ਮੁਆਵਜ਼ੇ ਦਾ ਐਲਾਨ

By 111459pwpadmin•

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ ਲਾਇਆ ਜਾ ਸਕੇਗਾ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਪੀਆਰ ਕਿਸਮਾਂ ਨੂੰ ਹੀ ਅਪਣਾਉਣਾ ਚਾਹੀਦਾ ਹੈ।

https://twitter.com/BhagwantMann/status/1658069974819405827?s=20

ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਬਿਜਾਈ ਦੀ ਪੜਾਅ ਵਾਰ ਵਿਧੀ ਨੂੰ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਪੜਾਅ ਵਿੱਚ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ। ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਪਠਾਨਕੋਟ, ਸ੍ਰੀ ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨ ਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ ਜਦੋਂ ਕਿ ਪਿਛਲੇ ਵਰ੍ਹੇ ਇਸ ਜ਼ੋਨ ਵਿਚ ਲੁਆਈ 14 ਜੂਨ ਨੂੰ ਸ਼ੁਰੂ ਹੋਈ ਸੀ। 


ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫ਼ਾਜ਼ਿਲਕਾ, ਬਠਿੰਡਾ ਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸਾਰੇ ਜ਼ੋਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live