Radio Spice
India News

ਹੁਣ ਕੋਈ ਨਹੀਂ ਪੜ੍ਹ ਸਕੇਗਾ ਤੁਹਾਡੀ ਪਰਸਨਲ ਚੈਟ, WhatsApp ਲਿਆਇਆ ਨਵਾਂ ਫੀਚਰ

By 111459pwpadmin•

ਜੇਕਰ ਤੁਸੀਂ ਮੈਟਾ ਦੀ ਮਸ਼ਹੂਰ ਮੈਸੇਜਿੰਗ ਐਪ WhatsApp ਦੀ ਵਰਤੋਂ ਕਰਦੇ ਹੋ ਤਾਂ ਅਸੀਂ ਤੁਹਾਡੇ ਲਈ ਇਕ ਨਵਾਂ ਅਪਡੇਟ ਲੈ ਕੇ ਆਏ ਹਾਂ। ਦਰਅਸਲ ਕੰਪਨੀ ਆਪਣੇ ਯੂਜ਼ਰਜ਼ ਦੀ ਸੁਰੱਖਿਆ ਤੇ ਪ੍ਰਾਈਵੇਸੀ ਲਈ ਇਕ ਨਵਾਂ ਫੀਚਰ ਰੋਲਆਊਟ ਕਰਨ ਜਾ ਰਹੀ ਹੈ। ਵ੍ਹਟਸਐਪ ਯੂਜ਼ਰਜ਼ ਲਈ ਚੈਟ ਲੌਕ (WhatsApp Chat Lock) ਪੇਸ਼ ਕੀਤਾ ਜਾ ਰਿਹਾ ਹੈ। ਇਸ ਫੀਚਰ ਦੀ ਮਦਦ ਨਾਲ ਯੂਜ਼ਰਜ਼ ਹੁਣ ਪ

ਜੇਕਰ ਤੁਸੀਂ ਮੈਟਾ ਦੀ ਮਸ਼ਹੂਰ ਮੈਸੇਜਿੰਗ ਐਪ WhatsApp ਦੀ ਵਰਤੋਂ ਕਰਦੇ ਹੋ ਤਾਂ ਅਸੀਂ ਤੁਹਾਡੇ ਲਈ ਇਕ ਨਵਾਂ ਅਪਡੇਟ ਲੈ ਕੇ ਆਏ ਹਾਂ। ਦਰਅਸਲ ਕੰਪਨੀ ਆਪਣੇ ਯੂਜ਼ਰਜ਼ ਦੀ ਸੁਰੱਖਿਆ ਤੇ ਪ੍ਰਾਈਵੇਸੀ ਲਈ ਇਕ ਨਵਾਂ ਫੀਚਰ ਰੋਲਆਊਟ ਕਰਨ ਜਾ ਰਹੀ ਹੈ। ਵ੍ਹਟਸਐਪ ਯੂਜ਼ਰਜ਼ ਲਈ ਚੈਟ ਲੌਕ (WhatsApp Chat Lock) ਪੇਸ਼ ਕੀਤਾ ਜਾ ਰਿਹਾ ਹੈ। ਇਸ ਫੀਚਰ ਦੀ ਮਦਦ ਨਾਲ ਯੂਜ਼ਰਜ਼ ਹੁਣ ਪਰਸਨਲ ਚੈਟਸ ਨੂੰ ਲੌਕ ਕਰ ਸਕਣਗੇ ਅਤੇ ਉਨ੍ਹਾਂ ਨੂੰ ਸਖਤ ਸੁਰੱਖਿਆ 'ਚ ਰੱਖ ਸਕਣਗੇ।

ਵ੍ਹਟਸਐਪ ਨੇ ਆਪਣੇ ਬਲਾਗ ਪੋਸਟ 'ਚ ਕਿਹਾ ਹੈ ਕਿ ਚੈਟ ਲਾਕ ਫੀਚਰ ਨੂੰ ਯੂਜ਼ਰ ਦੀ ਪਰਸਨਲ ਅਤੇ ਇੰਟੀਮੇਟ ਚੈਟ ਦੀ ਸੁਰੱਖਿਆ ਲਈ ਪੇਸ਼ ਕੀਤਾ ਜਾ ਰਿਹਾ ਹੈ। ਆਓ ਜਾਣਦੇ ਹਾਂ ਵਟਸਐਪ ਦਾ ਨਵਾਂ ਫੀਚਰ ਕਿਹੜੇ-ਕਿਹੜੇ ਫੀਚਰਸ ਨਾਲ ਲੈ ਕੇ ਆਇਆ ਹੈ ਅਤੇ ਇਹ ਕਿਵੇਂ ਕੰਮ ਕਰੇਗਾ

ਚੈਟ ਲੌਕ ਫੀਚਰ ਦੀ ਮਦਦ ਨਾਲ ਯੂਜ਼ਰ ਕਿਸੇ ਖਾਸ ਯੂਜ਼ਰ ਜਾਂ ਗਰੁੱਪ ਚੈਟ ਨੂੰ ਲੌਕ ਕਰ ਸਕਣਗੇ।

ਇਸ ਫੀਚਰ ਦੀ ਮਦਦ ਨਾਲ ਯੂਜ਼ਰਜ਼ ਨਿਯਮਤ ਚੈਟ ਤੋਂ ਵੱਖਰੇ ਤੌਰ 'ਤੇ ਆਪਣੇ ਖਾਸ ਕੰਟੈਕਟਸ ਤੇ ਗਰੁੱਪਸ ਨੂੰ ਲਿਸਟ ਕਰ ਸਕਣਗੇ।

  1. ਚੈਟ ਲੌਕ ਦੀ ਮਦਦ ਨਾਲ ਕਿਸੇ ਖਾਸ ਸੰਪਰਕ ਦੇ ਮੈਸੇਜ ਨੂੰ ਨੋਟੀਫਿਕੇਸ਼ਨ ਪੈਨਲ ਤੋਂ ਲੁਕਾ ਕੇ ਰੱਖਿਆ ਜਾ ਸਕਦਾ ਹੈ।
  2. ਲੌਕਡ ਚੈਟਸ ਨੂੰ ਲੌਕਡ ਚੈਟਸ ਸੈਕਸ਼ਨ ਵਿਚ ਜੋੜਿਆ ਜਾ ਸਕਦਾ ਹੈ।
  3. ਚੈਟਸ ਨੂੰ ਬਾਇਓਮੈਟ੍ਰਿਕ, ਪਿੰਨ ਅਤੇ ਪਾਸਵਰਡ ਨਾਲ ਲੌਕ ਕੀਤਾ ਜਾ ਸਕਦਾ ਹੈ।

ਇਸ ਤਰ੍ਹਾਂ ਕਰ ਸਕਦੇ ਹੋ ਤੁਸੀਂ ਚੈਟ ਲੌਕ ਦੀ ਵਰਤੋਂ

  • ਚੈਟ ਲੌਕ ਦੀ ਵਰਤੋਂ ਕਰਨ ਲਈ ਵ੍ਹਟਸਐਪ ਨੂੰ ਅਪਡੇਟ ਕਰਨਾ ਜ਼ਰੂਰੀ ਹੋਵੇਗਾ।
  • ਟਸਐਪ ਨੂੰ ਅਪਡੇਟ ਕਰਨ ਤੋਂ ਬਾਅਦ ਫੋਨ 'ਚ ਐਪ ਨੂੰ ਓਪਨ ਕਰਨਾ ਹੋਵੇਗਾ।
  • ਜਿਸ ਕੰਟੈਕਟ ਜਾਂ ਗਰੁੱਪ ਦੀ ਚੈਟ ਨੂੰ ਲੌਕ ਕਰਨਾ ਹੈ, ਨੂੰ ਚੈਟ ਸੂਚੀ ਵਿੱਚੋਂ ਚੁਣਨਾ ਹੋਵੇਗਾ।
  • ਸੰਪਰਕ ਜਾਂ ਸਮੂਹ ਦੀ ਚੈਟ ਵਿੰਡੋ ਨੂੰ ਖੋਲ੍ਹਣਾ ਹੋਵੇਗਾ।
  • ਚੈਟ ਵਿੰਡੋ 'ਤੇ ਵਿਅਕਤੀ ਜਾਂ ਸਮੂਹ ਦੇ ਨਾਂ 'ਤੇ ਟੈਪ ਕਰੋ।
  • Chat Lock ਫੀਚਰ ਵਿਕਲਪਾਂ ਦੀ ਸੂਚੀ ਵਿੱਚ ਦਿਖਾਈ ਦੇਵੇਗਾ।
  • ਫੀਚਰ ਦੀ ਵਰਤੋਂ ਕਰਨ ਲਈ, ਟੌਗਲ ਨੂੰ ਇਨੇਬਲ ਕਰਨਾ ਹੋਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live