Radio Spice
India News

ਪੰਜਾਬ ਲਈ ਬਿਜਲੀ ਬੱਸਾਂ ਦੀ ਪਾਲਿਸੀ ਹੋਵੇਗੀ ਤਿਆਰ, CM ਮਾਨ ਬੋਲੇ- ਸਾਰੇ ਸ਼ਹਿਰਾਂ 'ਚ ਜਲਦ ਲੋਕਲ ਬੱਸ ਸੇਵਾ 'ਚ ਹੋਵੇਗਾ ਵਾਧਾ

By 111459pwpadmin•

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਝੋਨੇ ਲਾਉਣ ਤੋਂ ਲੈ ਕੇ ਮੰਡੀਆਂ ਤਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਅਗਲੇ ਦਿਨਾਂ 'ਚ ਬਿਜਲਈ ਬੱਸਾਂ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਲਦ ਸਾਰੇ ਸ਼ਹਿਰਾਂ 'ਚ ਲੋਕਲ ਬੱਸ ਸੇਵਾ 'ਚ ਵਾਧਾ ਕੀਤਾ ਜਾਵੇਗਾ। ਮੁੱਖ ਮੰਤਰੀ ਵਲੋਂ ਮੰਗਲਵਾਰ ਨੂੰ ਪਟਿਆਲਾ 'ਚ ਅਤਿ ਆਧੁਨਿਕ ਬਸ ਅੱਡੇ ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਝੋਨੇ ਲਾਉਣ ਤੋਂ ਲੈ ਕੇ ਮੰਡੀਆਂ ਤਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਅਗਲੇ ਦਿਨਾਂ 'ਚ ਬਿਜਲਈ ਬੱਸਾਂ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਲਦ ਸਾਰੇ ਸ਼ਹਿਰਾਂ 'ਚ ਲੋਕਲ ਬੱਸ ਸੇਵਾ 'ਚ ਵਾਧਾ ਕੀਤਾ ਜਾਵੇਗਾ।

ਮੁੱਖ ਮੰਤਰੀ ਵਲੋਂ ਮੰਗਲਵਾਰ ਨੂੰ ਪਟਿਆਲਾ 'ਚ ਅਤਿ ਆਧੁਨਿਕ ਬਸ ਅੱਡੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਨਵੇਂ ਬੱਸ ਟਰਮੀਨਲ ਤੋਂ 7 ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ। ਮੰਤਰੀ ਨੇ ਕਿਹਾ ਪਟਿਆਲਾ ਦਾ ਬਸ ਅੱਡਾ ਵਰਗੇ ਹੋਰ ਪੰਜਾਬ ਚ ਹੋਰ ਅੱਡੇ ਵੀ ਬਣਾਏ ਜਾਣਗੇ।ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਸਮੇਤ ਹੋਰ ਮੰਤਰੀ ਤੇ ਜ਼ਿਲ੍ਹੇ ਦੇ ਵਿਧਾਇਕ ਮੌਜੂਦ ਰਹੇ।

ਵਿਰੋਧੀਆਂ 'ਤੇ ਲਾਏ ਨਿਸ਼ਾਨੇ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਸਰਕਾਰ ਲੋਕਾਂ ਦੀ ਸਮੱਸਿਆ ਦਾ ਹੱਲ ਲੋਕਾਂ ਦੀ ਸਲਾਹ ਨਾਲ ਹੋ ਰਹੇ ਹਨ। ਧਰਤੀ ਓਹੀ, ਲੋਕ ਓਹੀ, ਖਜਾਨੇ ਵੀ ਓਹੀ ਹਨ, ਅਫ਼ਸਰ ਵੀ ਓਹੀ ਬਸ ਨੀਯਤ ਦਾ ਫ਼ਰਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਰਗਿਆਂ ਵੱਲ ਧਿਆਨ ਦੇਣ ਦੀ ਲੋੜ ਨਹੀ, ਪਹਾੜਾਂ ਵਾਲੇ ਸਕੂਲਾਂ ਚ ਪੜ੍ਨ ਵਾਲੇ ਆਮ ਲੋਕਾਂ ਦੀਆਂ ਸਮੱਸਿਆ ਨਹੀਂ ਸਮਝ ਸਕਦੇ।

ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲਏ ਬਿਨਾਂ ਕਿਹਾ ਕਿ ਪਹਿਲਾਂ ਵਾਲੇ ਆਪਣੇ ਸ਼ਹਿਰ ਚ ਏਨੀ ਵਾਰ ਨਹੀਂ ਨਿਕਲੇ ਜਿੰਨੀ ਵਾਰ ਅਸੀਂ ਆ ਚੁੱਕੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੀ ਚੋਣਾਂ ਨੇ ਵਿਰੋਧੀਆਂ ਦੇ ਮੂੰਹ ਬੰਦ ਕਰਵਾ ਦਿੱਤੇ ਹਨ।

ਲੋਕਾਂ ਨੇ ਧਰਮ, ਜਾਤ ਦੇ ਆਧਾਰ 'ਤੇ ਵੋਟਾਂ ਮੰਗਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਜਲੰਧਰ ਵਾਲਿਆਂ ਨੇ ਇਕ ਬਟਨ ਦੱਬ ਕੇ ਕਈਆਂ ਦਾ ਮੂੰਹ ਬੰਦ ਕਰਵਾਇਆ। ਹੁਣ ਲੋਕਾਂ ਦੀ ਜ਼ਿੰਮੇਵਾਰੀ ਖ਼ਤਮ ਤੇ ਸਾਡੀ ਸ਼ੁਰੂ ਹੈ।

ਮੰਤਰੀ ਨੇ ਬਿਜਲਈ ਬੱਸਾਂ ਚਲਾਉਣ ਦੀ ਕੀਤੀ ਮੰਗ

ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਬਿਜਲਈ ਬੱਸਾਂ ਚਲਾਈਆਂ ਜਾਣ ਤਾਂਜੋ ਮਹਿਕਮੇ 'ਤੇ ਵਿੱਤੀ ਬੋਝ ਘਟੇ ਤੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਬੱਸ ਸੇਵਾ ਮੁਹਈਆ ਕਰਵਾਈ ਜਾ ਸਕੇ। ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਸੀ ਖਿੱਚੋਤਾਣ 'ਚ ਬਸ ਪਟਿਆਲਾ ਦਾ ਬੱਸ ਅੱਡੇ ਦਾ ਕੰਮ ਪੂਰਾ ਨਹੀਂ ਹੋਣ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੇ ਹਿੱਤ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live