Radio Spice
India News

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਪਹਿਲਾ ਜਥਾ ਹੋਇਆ ਰਵਾਨਾ

By 111459pwpadmin•

ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ। ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਜਾਣ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਪਹਿਲਾ ਜਥਾ ਹੋਇਆ ਰਵਾਨਾ

ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ। ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ। 

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਨੇ ਸਾਲਾਨਾ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਾਜਪਾਲ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਰਹੀਆਂ। ਉਨ੍ਹਾਂ ਦੱਸਿਆ ਕਿ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ।

ਹਾਸਲ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ 'ਤੇ ਵੱਖ-ਵੱਖ ਥਾਵਾਂ 'ਤੇ ਗਰਮ ਜਲ ਛਕਾਇਆ ਜਾਵੇਗਾ। ਇਸ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ। ਇਸ ਦੇ ਨਾਲ ਹੀ ਯਾਤਰਾ ਦੇ ਰਸਤੇ 'ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ 'ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ।

ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ। ਜਲ ਸੰਸਥਾ ਦੇ ਸਹਾਇਕ ਇੰਜੀਨੀਅਰ ਅਰੁਣ ਗੁਪਤਾ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਯਾਤਰਾ ਰੂਟ 'ਤੇ ਗਰਮ ਪਾਣੀ ਦੇ ਦੋ ਏਟੀਐਮ ਲਗਾਏ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਠੰਢਾ ਪਾਣੀ ਨਾ ਪੀਣਾ ਪਵੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live