Radio Spice
India News

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਸਰਕਾਰੀ ਬੱਸਾਂ ਲਈ ਡੀਜ਼ਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਮਿਲੇਗੀ ਛੋਟ

By 111459pwpadmin•

ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘ

ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ ‘ਤੇ ਡੀਜ਼ਲ ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ ‘ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀਆਰਟੀਸੀ ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ ‘ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ।

ਪੰਜਾਬ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ।

https://twitter.com/PunjabGovtIndia/status/1658774971416727554?s=20

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ ‘ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live