Radio Spice
India News

ਵਿਵਾਦ ’ਚ ਘਿਰੇ ਜਥੇਦਾਰ ਦੇ ਹੱਕ ’ਚ ਨਿੱਤਰੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਮੰਗਣੀ 'ਚ ਸ਼ਾਮਲ ਹੋਣ ਲਈ ਜਥੇਦਾਰ ਦਾ ਕੀਤਾ ਧੰਨਵਾਦ

By 111459pwpadmin•

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਨਿੱਤਰਦਿਆਂ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੇ ਈ-ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਦੋ ਸਤਰਾਂ ’ਚ ਹੀ ਆਪਣਾ ਸੁਨੇਹਾ ਦੇ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ 13 ਮਈ ਨੂੰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ’ਚ ਸ਼

ਵਿਵਾਦ ’ਚ ਘਿਰੇ ਜਥੇਦਾਰ ਦੇ ਹੱਕ ’ਚ ਨਿੱਤਰੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਮੰਗਣੀ 'ਚ ਸ਼ਾਮਲ ਹੋਣ ਲਈ ਜਥੇਦਾਰ ਦਾ ਕੀਤਾ ਧੰਨਵਾਦ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਨਿੱਤਰਦਿਆਂ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੇ ਈ-ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਦੋ ਸਤਰਾਂ ’ਚ ਹੀ ਆਪਣਾ ਸੁਨੇਹਾ ਦੇ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ 13 ਮਈ ਨੂੰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ’ਚ ਸ਼ਾਮਲ ਹੋਣ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਲਈ ਮਰਿਆਦਾ ’ਚ ਰਹਿਣ ਦਾ ਹਵਾਲਾ ਦੇ ਕੇ ਪੰਥਕ ਆਗੂ ਜਥੇਦਾਰ ਦੀ ਸ਼ਮੂਲੀਅਤ ਨੂੰ ਗਲਤ ਦਸ ਰਹੇ ਹਨ, ਦੂਜੇ ਪਾਸੇ ਜਥੇਦਾਰ ਦੇ ਹੱਕ ’ਚ ਵੀ ਕਈ ਸਿੱਖ ਆਗੂ ਆ ਰਹੇ ਹਨ। ਵੀਰਵਾਰ ਨੂੰ ਈ-ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੇ ਲਿਖਿਆ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲੈ ਕੇ ਬਹੁਤ ਚੰਗਾ ਲੱਗਾ। ਸਾਡੀ ਮੰਗਣੀ ’ਚ ਜਥੇਦਾਰ ਦੀ ਪਵਿੱਤਰ ਹਾਜ਼ਰੀ ਦਾ ਮਤਲਬ ਸਾਡੇ ਲਈ ਸਭ ਕੁਝ ਹੈ।

ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਨਿਸ਼ਾਨੇ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆਏ ਹਨ। ਸ਼ੋਮਣੀ ਅਕਾਲੀ ਦਲ ਵੱਲੋਂ ਇਸ ਉੱਤੇ ਇਸ ਦਾ ਇਤਰਾਜ਼ ਵੀ ਜਤਾਇਆ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਵਿਚਾਲ ਰਹੇ 'ਕਲੇਸ਼' ਵਿੱਚ ਰਾਘਵ ਚੱਢਾ ਦੀ ਮੰਗਣੀ ਨੇ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਕਮਜ਼ੋਰ ਹੋਣ ਦੀ ਕੀਤੀ ਸੀ ਗੱਲ

ਬੀਤੇ ਇੱਕ ਸਾਲ ਤੋਂ ਅਕਾਲੀ ਦਲ ਨਾਲ ਜਥੇਦਾਰ ਦੇ ਸੰਬੰਧ ਕੋਈ ਚੰਗੇ ਨਹੀਂ ਸਨ। ਪੰਥਕ ਸਟੇਜਾਂ ਤੋਂ ਸ਼ਰੇਆਮ ਅਕਾਲੀ ਦਲ ਨੂੰ ਸਰਮਾਏਦਾਰਾਂ ਦੀ ਪਾਰਟੀ ਤੇ ਅਕਾਲੀ ਦਲ ਦਾ ਅਸਲ ਵਜੂਦ ਖ਼ਤਮ ਹੋਣ ਦੇ ਬਿਆਨ ਦੇਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਟਾਰਗੇਟ 'ਤੇ ਸਨ। ਇੰਨਾ ਹੀ ਨਹੀਂ ਪਿਛਲੇ ਕੁਝ ਸਮੇਂ ਤੋਂ ਜਥੇਦਾਰ ਅਤੇ ਅਕਾਲੀ ਦਲ ਦਰਮਿਆਨ ਰੰਜਿਸ਼ ਚੱਲ ਰਹੀ ਸੀ। ਜਥੇਦਾਰਾਂ ਨੇ ਕਈ ਵਾਰ ਅਕਾਲੀ ਦਲ ਦੀ ਕਮਜ਼ੋਰੀ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਇੱਕ ਵਾਰ ਤਾਂ ਜਥੇਦਾਰ ਨੇ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਦੀ ਸਲਾਹ ਵੀ ਦਿੱਤੀ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live